ਫਗਵਾੜਾ

By  Manu Gill January 12th 2022 10:26 AM -- Updated: January 14th 2022 09:40 AM

Punjab Assembly elections 2022: ਫਗਵਾੜਾ ਵਿਧਾਨ ਸਭਾ ਦੀਆਂ 117 ਸੀਟਾਂ ਵਿੱਚੋਂ ਇੱਕ ਹੈ ਅਤੇ ਇਸ ਦਾ ਹਲਕਾ ਨੰਬਰ 29 ਹੈ। ਇਹ ਹਲਕਾ ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਵਿੱਚ ਸਥਿਤ ਹੈ ਅਤੇ ਹੁਸ਼ਿਆਰਪੁਰ ਲੋਕ ਸਭਾ ਸੀਟ ਅਧੀਨ ਆਉਂਦਾ ਹੈ। ਸ਼੍ਰੋਮਣੀ ਅਕਾਲੀ ਦਲ- ਭਾਜਪਾ ਦੇ ਨੇਤਾ ਸੋਮ ਪ੍ਰਕਾਸ਼ ਵਿਧਾਨ ਸਭਾ ਚੋਣਾਂ ਜਿੱਤੇ ਸਨ ਅਤੇ ਫਗਵਾੜਾ ਦੇ ਮੌਜੂਦਾ ਵਿਧਾਇਕ ਹਨ। ਉਨ੍ਹਾਂ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ 2017 ਕਾਂਗਰਸ ਪਾਰਟੀ ਦੇ ਉਮੀਦਵਾਰ ਜੋਗਿੰਦਰ ਸਿੰਘ ਮਾਨ ਨੂੰ 2009 ਵੋਟਾਂ ਦੇ ਫਰਕ ਨਾਲ ਹਰਾ ਕੇ ਜਿੱਤ ਹਾਸਲ ਕੀਤੀ ਸੀ।

ਵੋਟਰ

2017 ਦੀਆਂ ਵਿਧਾਨ ਸਭਾ ਚੋਣਾਂ ਲਈ ਵੋਟਰ ਸੂਚੀ ਅਨੁਸਾਰ ਫਗਵਾੜਾ ਹਲਕੇ ਵਿੱਚ ਕੁੱਲ ਵੋਟਰਾਂ ਦੀ ਗਿਣਤੀ 178077 ਹੈ। ਇਨ੍ਹਾਂ ਚੋਣਾਂ ਦੌਰਾਨ ਚੋਣ ਕਮਿਸ਼ਨ ਨੇ ਇਸ ਵਿਧਾਨ ਸਭਾ ਹਲਕੇ ਵਿੱਚ 127 ਵੱਖ-ਵੱਖ ਥਾਵਾਂ 'ਤੇ 212 ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਸਨ । 2017 ਦੀਆਂ ਚੋਣਾਂ ਦੌਰਾਨ ਇਸ ਹਲਕੇ ਵਿੱਚ ਕੁੱਲ 129419 ਵੋਟਾਂ ਪਈਆਂ ਸਨ ਅਤੇ ਵੋਟਾਂ ਦੀ ਔਸਤ ਦਰ 72.68% ਦਰਜ ਕੀਤੀ ਗਈ ਸੀ, ਜੋ ਕਿ ਰਾਜ ਦੀ ਔਸਤ ਦਰ 77.4% ਤੋਂ ਘੱਟ ਸੀ।

ਉਮੀਦਵਾਰ

ਆਮ ਆਦਮੀ ਪਾਰਟੀ (ਆਪ) ਨੇ ਇਸ ਸੀਟ ਵਿਧਾਨ ਸਭਾ ਚੋਣਾਂ ਲਈ ਜਰਨੈਲ ਸਿੰਘ ਨੰਗਲ ਨੂੰ ਟਿਕਟ ਦਿੱਤੀ ਸੀ। ਸ਼੍ਰੋਮਣੀ ਅਕਾਲੀ ਦਲ-ਭਾਜਪਾ ਨੇ ਸੋਮ ਪ੍ਰਕਾਸ਼ ਨੂੰ ਇਸ ਹਲਕੇ ਤੋਂ ਉਮੀਦਵਾਰ ਐਲਾਨਿਆ ਸੀ। ਸੋਮ ਪ੍ਰਕਾਸ਼ ਨੇ ਉਮੀਦਵਾਰ ਜੋਗਿੰਦਰ ਸਿੰਘ ਮਾਨ ਨੂੰ ਹਰਾ ਕੇ ਜਿੱਤ ਹਾਸਲ ਕੀਤੀ ਸੀ। ਕਾਂਗਰਸ ਪਾਰਟੀ ਨੇ ਇਸ ਹਲਕੇ ਤੋਂ ਜੋਗਿੰਦਰ ਸਿੰਘ ਮਾਨ ਨੂੰ ਆਪਣਾ ਉਮੀਦਵਾਰ ਐਲਾਨਿਆ ਸੀ।

 

ਪੰਜਾਬ ਵਿਧਾਨ ਸਭਾ ਚੋਣਾਂ 2022 ਬਾਰੇ ਤਾਜ਼ਾ ਅਪਡੇਟਾਂ ਲਈ, ਇੱਥੇ ਕਲਿੱਕ ਕਰੋ

Related Post