ਫਗਵਾੜਾ ਤੋਂ ਵਿਧਾਇਕ ਸੋਮ ਪ੍ਰਕਾਸ਼ ਦੇ ਗੰਨਮੈਨ ਨੇ ਖ਼ੁਦ ਨੂੰ ਮਾਰੀ ਗੋਲੀ,ਗੰਭੀਰ ਰੂਪ 'ਚ ਜ਼ਖਮੀ

By  Shanker Badra August 17th 2018 08:12 AM

ਫਗਵਾੜਾ ਤੋਂ ਵਿਧਾਇਕ ਸੋਮ ਪ੍ਰਕਾਸ਼ ਦੇ ਗੰਨਮੈਨ ਨੇ ਖ਼ੁਦ ਨੂੰ ਮਾਰੀ ਗੋਲੀ,ਗੰਭੀਰ ਰੂਪ 'ਚ ਜ਼ਖਮੀ:ਫਗਵਾੜਾ ਤੋਂ ਵਿਧਾਇਕ ਸੋਮ ਪ੍ਰਕਾਸ਼ ਦੇ ਗੰਨਮੈਨ ਵੱਲੋਂ ਖ਼ੁਦ ਨੂੰ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ।ਜਿਸ ਦੇ ਕਾਰਨ ਗੰਨਮੈਨ ਗੰਭੀਰ ਰੂਪ ਦੇ ਵਿੱਚ ਜ਼ਖਮੀ ਹੋ ਗਿਆ ਹੈ। ਜ਼ਖ਼ਮੀ ਮੁਲਾਜ਼ਮ ਦੀ ਪਹਿਚਾਣ ਨਿਰਮਲ ਸਿੰਘ ਵਾਸੀ ਗੋਬਿੰਦਪੁਰਾ ਵਜੋਂ ਹੋਈ ਹੈ।ਜਾਣਕਾਰੀ ਅਨੁਸਾਰ ਗੋਲੀ ਪੇਟ 'ਚ ਲੱਗੀ ਹੈ ,ਜਿਸ ਤੋਂ ਬਾਅਦ ਪੁਲਿਸ ਮੁਲਾਜ਼ਮ ਨੂੰ ਜਲੰਧਰ ਦੇ ਇੱਕ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। -PTCNews

Related Post