ਨਸ਼ਿਆਂ ਦਾ ਕਹਿਰ ਜਾਰੀ, ਓਵਰਡੋਜ਼ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ

By  Jashan A January 7th 2020 08:15 AM

ਨਸ਼ਿਆਂ ਦਾ ਕਹਿਰ ਜਾਰੀ, ਓਵਰਡੋਜ਼ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ,ਫਗਵਾੜਾ: ਪੰਜਾਬ 'ਚ ਨਸ਼ਿਆਂ ਦਾ ਕਹਿਰ ਲਗਾਤਾਰ ਜਾਰੀ ਹੈ। ਆਏ ਦਿਨ ਨਸ਼ੇ ਕਾਰਨ ਅਨੇਕਾਂ ਮਾਪਿਆਂ ਦੇ ਪੁੱਤ ਮੌਤ ਦੇ ਘਾਟ ਉੱਤਰ ਰਹੇ ਹਨ। ਅਜਿਹਾ ਹੀ ਇੱਕ ਹੋਰ ਮਾਮਲਾ ਫਗਵਾੜਾ ਤੋਂ ਸਾਹਮਣੇ ਆਇਆ ਹੈ, ਜਿਥੇ ਅਰਬਨ ਅਸਟੇਟ ਵਿਖੇ ਇਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਹੈ।

ਮ੍ਰਿਤਕ ਨੌਜਵਾਨ ਦੀ ਪਹਿਚਾਣ ਵਿਕਾਸ ਟੂਰਾ ਵਜੋਂ ਹੋਈ ਹੈ।ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਨਸ਼ੇ ਦਾ ਆਦੀ ਸੀ ਉਸ ਨੇ ਆਪਣੇ ਇੰਜੈਕਸ਼ਨ ਰਾਹੀਂ ਡੋਜ਼ ਲਾਈ ਸੀ, ਪਰ ਉਹ ਵੱਧ ਲੱਗਣ ਕਾਰਣ ਉਸ ਦੀ ਹਾਲਤ ਗੰਭੀਰ ਹੋ ਗਈ, ਜਿਸ ਨੂੰ ਗੰਭੀਰ ਹਾਲਤ ’ਚ ਸਿਵਲ ਹਸਪਤਾਲ ਲਿਆਂਦਾ ਗਿਆ ਜਿੱਥੇ ਉਸ ਦੀ ਮੌਤ ਹੋ ਗਈ।

ਹੋਰ ਪੜ੍ਹੋ: ਜਲੰਧਰ 'ਚ ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਹੋਈ ਮੌਤ ,ਪਾਰਕ 'ਚੋਂ ਮਿਲੀ ਲਾਸ਼

ਤੁਹਾਨੂੰ ਦੱਸ ਦੇਈਏ ਕਿ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ,ਇਸ ਤੋਂ ਪਹਿਲਾਂ ਵੀ ਨਸ਼ੇ ਦੀ ਓਵਰਡੋਜ਼ ਕਾਰਨ ਮਾਪਿਆਂ ਦੇ ਪੁੱਤ ਆਪਣੀਆਂ ਜਾਨਾ ਗਵਾ ਚੁੱਕੇ ਹਨ ਤੇ ਮੌਜੂਦਾ ਸਰਕਾਰ ਤੇ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤੇ ਹੋਏ ਹਨ।

-PTC News

Related Post