ਜ਼ਿਮਨੀ ਚੋਣਾਂ 2019 ਦੇ ਨਤੀਜੇ: ਫਗਵਾੜਾ ਤੋਂ ਕਾਂਗਰਸੀ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ 2765 ਵੋਟਾਂ ਨਾਲ ਅੱਗੇ
Jashan A
October 24th 2019 09:59 AM
ਜ਼ਿਮਨੀ ਚੋਣਾਂ 2019 ਦੇ ਨਤੀਜੇ: ਫਗਵਾੜਾ ਤੋਂ ਕਾਂਗਰਸੀ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ 2765 ਵੋਟਾਂ ਨਾਲ ਅੱਗੇ,ਫਗਵਾੜਾ: ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਦਾਖਾ, ਜਲਾਲਾਬਾਦ, ਫਗਵਾੜਾ ਤੇ ਮੁਕੇਰੀਆਂ 'ਚ 21 ਅਕਤੂਬਰ ਨੂੰ ਜ਼ਿਮਨੀ ਚੋਣਾਂ ਹੋਈਆਂ ਸਨ, ਜਿਨ੍ਹਾਂ ਦੇ ਨਤੀਜੇ ਅੱਜ ਐਲਾਨੇ ਜਾ ਰਹੇ ਹਨ। ਇਸੇ ਤਰ੍ਹਾਂ ਫਗਵਾੜਾ ਹਲਕੇ 'ਚ ਵੋਟਾਂ ਦੀ ਗਿਣਤੀ 8 ਵਜੇ ਤੋਂ ਸ਼ੁਰੂ ਕਰ ਦਿੱਤੀ ਗਈ, ਜਿਸ ਦੌਰਾਨ ਕਾਂਗਰਸ ਦੇ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ 2765 ਵੋਟਾਂ ਨਾਲ ਅੱਗੇ ਚੱਲ ਰਹੇ ਹਨ।