ਤੇਜ਼ ਰਫਤਾਰ ਟਰੈਕਟਰ ਨੇ ਮੋਟਰਸਾਈਕਲ ਸਵਾਰ 2 ਵਿਅਕਤੀਆਂ ਨੂੰ ਮਾਰੀ ਟੱਕਰ, 1 ਦੀ ਮੌਤ

By  Jashan A May 28th 2019 05:46 PM -- Updated: May 28th 2019 05:47 PM

ਤੇਜ਼ ਰਫਤਾਰ ਟਰੈਕਟਰ ਨੇ ਮੋਟਰਸਾਈਕਲ ਸਵਾਰ 2 ਵਿਅਕਤੀਆਂ ਨੂੰ ਮਾਰੀ ਟੱਕਰ, 1 ਦੀ ਮੌਤ,ਫਗਵਾੜਾ: ਫਗਵਾੜਾ ਦੇ ਗੋਲ ਚੌਕ ਵਿਖੇ ਅੱਜ ਉਸ ਸਮੇਂ ਹਫੜਾ ਦਫੜੀ ਮੱਚ ਗਈ ਜਦੋਂ ਤੇਜ਼ ਰਫਤਾਰ ਟਰੈਕਟਰ ਚਾਲਕ ਨੇ ਮੋਟਰਸਾਈਕਲ ਸਵਾਰ 2 ਵਿਅਕਤੀਆਂ ਨੂੰ ਟੱਕਰ ਮਾਰ ਦਿੱਤੀ।

acci ਤੇਜ਼ ਰਫਤਾਰ ਟਰੈਕਟਰ ਨੇ ਮੋਟਰਸਾਈਕਲ ਸਵਾਰ 2 ਵਿਅਕਤੀਆਂ ਨੂੰ ਮਾਰੀ ਟੱਕਰ, 1 ਦੀ ਮੌਤ

ਜਿਸ ਕਾਰਨ 1 ਵਿਅਕਤੀ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਦੂਸਰਾ ਗੰਭੀਰ ਰੂਪ ਵਜੋਂ ਜ਼ਖਮੀ ਹੋ ਗਿਆ। ਜਿਸ ਨੂੰ ਇਲਾਜ਼ ਲਈ ਨੇੜੇ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਹੋਰ ਪੜ੍ਹੋ:ਮਹਾਂਮਾਰੀ ਵਾਂਗ ਫੈਲ ਰਿਹੈ ਪੰਜਾਬ ‘ਚ ਕੈਂਸਰ, ਜਾਣੋ, ਪੜ੍ਹੋ ਹੈਰਾਨੀਜਨਕ ਖੁਲਾਸੇ!!

ਇਸ ਮਾਮਲੇ ਬਾਰੇ ਥਾਣਾ ਸਿਟੀ ਦੇ ਐੱਸ. ਐੱਚ. ਓ. ਵਿਜੇ ਕੁੰਵਰ ਦਾ ਕਹਿਣਾ ਹੈ ਕਿ ਮ੍ਰਿਤਕ ਦੀ ਪਛਾਣ ਅਸ਼ੋਕ ਕੁਮਾਰ ਵਾਸੀ ਢੱਕ ਪੰਡੋਰੀ ਵਜੋ ਹੋਈ ਹੈ, ਜਦਕਿ ਜ਼ਖਮੀ ਦੀ ਪਛਾਣ ਹਰਨੇਕ ਵਜੋਂ ਹੋਈ ਹੈ।

acci ਤੇਜ਼ ਰਫਤਾਰ ਟਰੈਕਟਰ ਨੇ ਮੋਟਰਸਾਈਕਲ ਸਵਾਰ 2 ਵਿਅਕਤੀਆਂ ਨੂੰ ਮਾਰੀ ਟੱਕਰ, 1 ਦੀ ਮੌਤ

ਉਨ੍ਹਾਂ ਮੁਤਾਬਕ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀ ਨੂੰ ਬਣਦੀ ਸਜ਼ਾ ਦਿੱਤੀ ਜਾਵੇਗੀ।

-PTC News

Related Post