ਫਗਵਾੜਾ : ਕਥਿਤ ਵਜ਼ੀਫਾ ਘੁਟਾਲੇ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਦਾ ਪੰਜਾਬ ਸਰਕਾਰ ਵਿਰੁੱਧ ਮੋਰਚਾ

By  Shanker Badra November 9th 2020 03:39 PM -- Updated: November 9th 2020 04:04 PM

ਫਗਵਾੜਾ : ਕਥਿਤ ਵਜ਼ੀਫਾ ਘੁਟਾਲੇ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਦਾ ਪੰਜਾਬ ਸਰਕਾਰ ਵਿਰੁੱਧ ਮੋਰਚਾ:ਫਗਵਾੜਾ : ਕਥਿਤ ਵਜ਼ੀਫਾ ਘੁਟਾਲੇ 'ਚ ਹੋਏ ਕਰੋੜਾਂ ਰੁਪਏ ਦੇ ਕਥਿਤ ਘੁਟਾਲੇ ਦੇ ਵਿਰੋਧ 'ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਫਗਵਾੜਾ ਤੋਂ ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੇ ਘਰ ਦਾ ਘਿਰਾਓ ਕੀਤਾ ਜਾ ਰਿਹਾ ਹੈ ,ਪਰ ਪੁਲਿਸ ਨੇ ਬੈਰੀਕੇਡ ਲਗਾ ਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੂੰ ਰੋਕ ਲਿਆ ਹੈ।

Phagwara: SAD morcha against the Punjab government against scholarship scam ਫਗਵਾੜਾ : ਕਥਿਤ ਵਜ਼ੀਫਾ ਘੁਟਾਲੇ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਦਾ ਪੰਜਾਬ ਸਰਕਾਰ ਵਿਰੁੱਧ ਮੋਰਚਾ

ਇਸ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਅਕਾਲੀ ਆਗੂ ਸ.ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਵਿੱਚ ਵਰਕਰਾਂ ਵੱਲੋਂਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੇ ਘਰ ਵੱਲਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵੱਲੋਂਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੇ ਖ਼ਿਲਾਫ਼ ਧਰਨਾ ਲਗਾਇਆ ਗਿਆ ਸੀ।

Phagwara: SAD morcha against the Punjab government against scholarship scam ਫਗਵਾੜਾ : ਕਥਿਤ ਵਜ਼ੀਫਾ ਘੁਟਾਲੇ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਦਾ ਪੰਜਾਬ ਸਰਕਾਰ ਵਿਰੁੱਧ ਮੋਰਚਾ

ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਧਰਨੇ 'ਚ ਵੱਡੀ ਗਿਣਤੀ 'ਚ ਜੁਟਣ ਲਈ ਵਰਕਰਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ 'ਇੱਕ ਮੰਤਰੀ ਦੇ ਲਾਲਚ ਨੇ ਗਰੀਬ ਵਿਦਿਆਰਥੀਆਂ ਦਾ ਭਵਿੱਖ ਖਰਾਬ' ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਐੱਸ.ਸੀ. ਵਿਦਿਆਰਥੀਆਂ ਨੂੰਮੁਫਤ' ਪੜ੍ਹਾਈ ਦਿੱਤੀ ਜਾਂਦੀ ਸੀ।

Phagwara: SAD morcha against the Punjab government against scholarship scam ਫਗਵਾੜਾ : ਕਥਿਤ ਵਜ਼ੀਫਾ ਘੁਟਾਲੇ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਦਾ ਪੰਜਾਬ ਸਰਕਾਰ ਵਿਰੁੱਧ ਮੋਰਚਾ

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬੱਚਿਆਂ ਨੂੰ ਪੜ੍ਹਾਈ ਤੋਂ ਵਾਂਝਾ ਕਰਨਾ ਕਾਂਗਰਸ ਦੇ ਕਾਰਜਕਾਲ ਦੀ ਸਭ ਤੋਂ ਮਾੜੀ ਗੱਲ ਹੈ। ਉਨ੍ਹਾਂ ਕਿਹਾ ਕਿਸ਼੍ਰੋਮਣੀ ਅਕਾਲੀ ਦਲ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ,ਉਹ ਸਾਰੇ ਪੂਰੇ ਕਰਕੇ ਵਿਖਾਏ ਹਨ। ਸ਼੍ਰੋਮਣੀ ਅਕਾਲੀ ਦਲਦੀ ਸਰਕਾਰ ਸਮੇਂ ਕਿਸਾਨਾਂ ਅਤੇ ਗਰੀਬ ਵਰਗਾਂ ਨੂੰ ਬਿਜਲੀ ਮੁਫਤ ਦਿੱਤੀ ਗਈ।ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੈਪਟਨ ਸਰਕਾਰ4 ਸਾਲ ਦੇ ਕਾਰਜਕਾਲ ਦੀ ਇੱਕ ਵੀ ਪ੍ਰਾਪਤੀ ਦੱਸੇ।

-PTCNews

Related Post