ਫਿਲੌਰ 'ਚ ਸਵੀਟ ਸ਼ਾਪ ਨੂੰ ਲੱਗੀ ਭਿਆਨਕ ਅੱਗ, ਮਚਿਆ ਹੜਕੰਪ

By  Jashan A August 13th 2019 05:49 PM

ਫਿਲੌਰ 'ਚ ਸਵੀਟ ਸ਼ਾਪ ਨੂੰ ਲੱਗੀ ਭਿਆਨਕ ਅੱਗ, ਮਚਿਆ ਹੜਕੰਪ,ਫਿਲੌਰ : ਫਿਲੌਰ 'ਚ ਅੱਜ ਉਸ ਸਮੇਂ ਹੜਕੰਪ ਮੱਚ ਗਿਆ, ਜਦੋਂ ਇਥੇ ਗਾਬਾ ਸਵੀਟ ਸ਼ਾਪ 'ਚ ਭਿਆਨਕ ਅੱਗ ਲੱਗ ਗਈ। ਜਾਣਕਾਰੀ ਮੁਤਾਬਕ ਇਸ ਸਵੀਟ ਸ਼ਾਪ 'ਚ ਕੰਮ ਕਰਨ ਵਾਲੇ ਇਕ ਕਰਮਚਾਰੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 2 ਕਰਮਚਾਰੀਆਂ ਨੇ ਆਪਣੀ ਜਾਨ ਨੂੰ ਬਚਾਉਣ ਲਈ ਤੀਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ।

ਇਸ ਘਟਨਾ ਤੋਂ ਬਾਅਦ ਇਲਾਕੇ 'ਚ ਹਫੜਾ-ਦਫੜੀ ਮੱਚ ਗਈ ਅਤੇ ਲੋਕਾਂ 'ਚ ਡਰ ਦਾ ਮਾਹੌਲ ਬਣ ਗਿਆ। ਉਧਰ ਘਟਨਾ ਦੀ ਸੂਚਨਾ ਮਿਲਦਿਆਂ ਹੀ ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵਲੋਂ ਅੱਗ 'ਤੇ ਕਾਬੂ ਪਾਇਆ ਗਿਆ।

ਹੋਰ ਪੜ੍ਹੋ:ਤੁਰਕੀ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 5 ਲੋਕਾਂ ਦੀ ਮੌਤ, 6 ਜ਼ਖਮੀ

ਦੱਸਿਆ ਜਾ ਰਿਹਾ ਹੈ ਕਿ ਅੱਗ ਲੱਗਣ ਦੇ ਕਾਰਨ ਦੁਕਾਨ ਦਾ ਲੱਖਾਂ ਦਾ ਨੁਕਸਾਨ ਹੋਇਆ ਹੈ ਅਤੇ ਦੁਕਾਨ 'ਚ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਫਿਲਹਾਲ ਅਜੇ ਤੱਕ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ ਹੈ।

-PTC News

Related Post