SGPC ਨੇ ਹਰਿਆਣਾ ਦੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਕੀਤਾ ਵੱਡਾ ਐਲਾਨ  

By  Shanker Badra March 27th 2021 05:14 PM

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ’ਤੇ ਜਾਣ ਵਾਲੇ ਹਰਿਆਣਾ ਦੇ ਸ਼ਰਧਾਲੂਆਂ ਲਈ ਵੱਡਾ ਐਲਾਨ ਕੀਤਾ ਗਿਆ ਹੈ। ਹਰਿਆਣਾ ਦੇ ਸਿੱਖ ਸ਼ਰਧਾਲੂ ਪਾਕਿਸਤਾਨ ਜਾਣ ਵਾਲੇ ਜਥੇ ਵਿਚ ਸ਼ਾਮਲ ਹੋਣ ਲਈ ਹੁਣ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਹਰਿਆਣਾ ਸਥਿਤ ਉਪ ਦਫ਼ਤਰ ਕੁਰੂਕਸ਼ੇਤਰ ਵਿਖੇ ਜਮ੍ਹਾਂ ਕਰਵਾ ਸਕਣਗੇ, ਜਿਥੋਂ ਵੀਜ਼ਾ ਸਬੰਧੀ ਅਗਲੀ ਕਾਰਵਾਈ ਕੀਤੀ ਜਾਵੇਗੀ।

SGPC ਨੇ ਹਰਿਆਣਾ ਦੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਕੀਤਾ ਵੱਡਾ ਐਲਾਨ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਪਾਕਿਸਤਾਨ ਦੇ ਗੁਰਧਾਮਾਂ ਲਈ ਹਰ ਸਾਲ ਚਾਰ ਜਥੇ ਭੇਜੇ ਜਾਂਦੇ ਹਨ, ਜਿਨ੍ਹਾਂ ਵਿਚ ਪੰਜਾਬ ਦੇ ਸ਼ਰਧਾਲੂਆਂ ਲਈ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਵੀਜ਼ਾ ਪ੍ਰਕਿਰਿਆ ਦੀ ਸਹੂਲਤ ਦਿੱਤੀ ਜਾਂਦੀ ਹੈ। ਪਰੰਤੂ ਹਰਿਆਣਾ ਦੇ ਸ਼ਰਧਾਲੂਆਂ ਲਈ ਵੱਖਰਾ ਕੋਟਾ ਹੋਣ ਕਰਕੇ ਉਹ ਖੁਦ ਵੀਜ਼ਾ ਪ੍ਰਕਿਰਿਆ ਪੂਰੀ ਕਰਦੇ ਸਨ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਹੁਣ ਪੰਜਾਬ ਦੇ ਸ਼ਰਧਾਲੂਆਂ ਦੀ ਤਰ੍ਹਾਂ ਹਰਿਆਣਾ ਦੀਆਂ ਸੰਗਤਾਂ ਨੂੰ ਵੀ ਸਹੂਲਤ ਦਿੱਤੀ ਜਾਵੇਗੀ।

Pilgrims going to Pakistan from Haryana submit passports at SGPC's sub-office in Kurukshetra :   Bibi Jagir Kaur SGPC ਨੇ ਹਰਿਆਣਾ ਦੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਕੀਤਾ ਵੱਡਾ ਐਲਾਨ

ਹਰਿਆਣਾ ਦੇ ਜਿਹੜੇ ਸ਼ਰਧਾਲੂ ਜਥੇ ਰਾਹੀਂ ਪਾਕਿਸਤਾਨ ਜਾਣਾ ਚਾਹੁਣਗੇ, ਸ਼੍ਰੋਮਣੀ ਕਮੇਟੀ ਉਨ੍ਹਾਂ ਦੇ ਵੀਜ਼ਾ ਲਗਵਾਉਣ ਲਈ ਮਦਦ ਕਰੇਗੀ। ਇਸ ਕਾਰਜ ਲਈ ਕੁਰੂਕਸ਼ੇਤਰ ਸਥਿਤ ਸ਼੍ਰੋਮਣੀ ਕਮੇਟੀ ਦੇ ਉੱਪ ਦਫ਼ਤਰ ਵਿਖੇ ਕੇਂਦਰ ਖੋਲ੍ਹਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ਕਰਨ ਦੇ ਚਾਹਵਾਨ ਹਰਿਆਣਾ ਦੇ ਸ਼ਰਧਾਲੂਆਂ ਪਾਸੋਂ ਪਾਸਪੋਰਟ ਪ੍ਰਾਪਤ ਕਰਕੇ ਅਗਲੀ ਕਾਰਵਾਈ ਸ਼੍ਰੋਮਣੀ ਕਮੇਟੀ ਵੱਲੋਂ ਕੀਤੀ ਜਾਵੇਗੀ।

SGPC ਨੇ ਹਰਿਆਣਾ ਦੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਕੀਤਾ ਵੱਡਾ ਐਲਾਨ

ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਜੂਨ 2021 ਵਿਚ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਅਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜਾਣ ਵਾਲੇ ਜਥਿਆਂ ਲਈ ਹਰਿਆਣਾ ਦੀਆਂ ਸੰਗਤਾਂ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਉੱਪ ਦਫ਼ਤਰ ਕੁਰੂਕਸ਼ੇਤਰ ਵਿਖੇ ਜਮ੍ਹਾਂ ਕਰਵਾਉਣ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ, ਖਾਲਸਾ ਸਾਜਣਾ ਦਿਵਸ ਵੈਸਾਖੀ, ਸ੍ਰੀ ਗੁਰੂ ਅਰਜਨ ਦੇਵ ਜੀ ਸ਼ਹੀਦੀ ਪੁਰਬ ਅਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜਥੇ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ਲਈ ਜਾਂਦੇ ਹਨ।

-PTCNews

Related Post