ਪੀਯੂਸ਼ ਗੋਇਲ ਨੂੰ ਸੌਂਪਿਆ ਗਿਆ ਰਾਮ ਵਿਲਾਸ ਪਾਸਵਾਨ ਦਾ ਕਾਰਜ ਭਾਰ

By  Jagroop Kaur October 9th 2020 06:34 PM

ਨਵੀਂ ਦਿੱਲੀ : ਬੀਤੇ ਦਿਨੀਂ ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਦਾ ਦਿਹਾਂਤ ਹੋ ਗਿਆ। ਜਿਸ ਤੋਂ ਬਾਅਦ ਹੁਣ ਉਨ੍ਹਾਂ ਦੇ ਮੰਤਰਾਲੇ ਦਾ ਵਾਧੂ ਕਾਰਜਭਾਰ ਪੀਯੂਸ਼ ਗੋਇਲ ਨੂੰ ਸੌਂਪ ਦਿੱਤਾ ਗਿਆ ਹੈ। ਸ਼ੁੱਕਰਵਾਰ ਨੂੰ ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਵੱਲੋਂ ਖਪਤਕਾਰ ਮਾਮਲਿਆਂ, ਖ਼ੁਰਾਕ ਤੇ ਜਨਤਕ ਵੰਡ ਮੰਤਰਾਲੇ ਦਾ ਵਾਧੂ ਕਾਰਜਭਾਰ ਸੌਂਪਿਆ ਗਿਆ। ਇਸ 'ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਦਫ਼ਤਰ ਵੱਲੋਂ ਇਕ ਪ੍ਰੈਸ ਨੋਟ ਜਾਰੀ ਕੀਤਾ ਗਿਆ। ਜਿਸ ਦੇ ਅਨੁਸਾਰ, ਗੋਇਲ ਆਪਣੇ ਮੌਜੂਦਾ ਵਿਭਾਗਾਂ ਤੋਂ ਇਲਾਵਾ ਇਸ ਮੰਤਰਾਲੇ ਦਾ ਕਾਰਜਭਾਰ ਵੀ ਸੰਭਾਲਣਗੇ।Piyush Goyal isn't quite favoured by IAS brass but Amit Shah, Modi can't  get enough of himਗੋਇਲ ਮੰਤਰੀਮੰਡਲ 'ਚ ਰੇਲ ਤੇ ਵਣਜ ਉਦਯੋਗ ਮੰਤਰੀ ਹਨ। ਉਹ ਮਰਹੂਮ ਕੇਂਦਰੀ ਮੰਤਰੀ ਰਾਮਵਿਲਾਸ ਪਾਸਵਾਨ ਦੀ ਜਗ੍ਹਾ ਲੈ ਰਹੇ ਹਨ, ਜਿਨ੍ਹਾਂ ਦਾ ਵੀਰਵਾਰ ਨੂੰ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ। ਬਿਹਾਰ ਦੇ ਰਹਿਣ ਵਾਲੇ 74 ਸਾਲਾ ਪਾਸਵਾਨ ਨੇ ਦਿੱਲੀ ਦੇ ਏਮਜ਼ ਹਸਪਤਾਲ 'ਚ ਆਖ਼ਿਰੀ ਸਾਹ ਲਿਆ।Piyush Goyal gets additional charge of Ministry of Consumer Affairs after Ram  Vilas Paswan's demise | India News | Zee Newsਜ਼ਿਕਰਯੋਗ ਹੈ ਕਿ ਮਰਹੂਮ ਰਾਮ ਵਿਲਾਸ ਪਾਸਵਾਨ ਦੀ ਮੌਤ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਜਪਾ ਕਾਰਜਕਾਰੀ ਪ੍ਰਧਾਨ ਜੇਪੀ ਨੱਡਾ ਤੇ ਕਈ ਪਾਰਟੀਆਂ ਦੇ ਆਗੂਆਂ ਨੇ ਮਰਹੂਮ ਆਗੂ ਨੂੰ ਨਵੀਂ ਦਿੱਲੀ 'ਚ ਉਨ੍ਹਾਂ ਦੀ ਰਿਹਾਇਸ਼ 'ਤੇ ਸ਼ਰਧਾਂਜਲੀ ਦਿੱਤੀ।Piyush Goyal gets additional charge of Ministry of Consumer Affairs, Food  and Public Distributionਦੱਸਦੀਏ ਕਿ ਲੰਬੇ ਸਮੇਂ ਤੋਂ ਦਿਲ ਦੀ ਬਿਮਾਰੀ ਨਾਲ ਜੂਝ ਰਹੇ ਕੇਂਦਰੀ ਮੰਤਰੀ 9 ਅਕਤੂਬਰ ਨੂੰ ਇਸ ਦੁਨੀਆਂ ਨੂੰ ਅਲਵਿਦਾ ਆਖ ਗਏ ਸਨ। ਜਿਨ੍ਹਾਂ ਦੀ ਮੌਤ ਦੀ ਖਬਰ ਉਨ੍ਹਾਂ ਦੇ ਪੁੱਤਰ ਚਿਰਾਗ ਪਾਸਵਾਨ ਨੇ ਦਿੱਤੀ ਸੀ। ਜਿਸ ਤੋਂ ਬਾਅਦ ਸਿਆਸਤਦਾਨਾਂ ਵਲੋਂ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਸੋਸ਼ਲ ਮੀਡੀਆ 'ਤੇ ਟਵੀਟ ਸਾਂਝੇ ਕੀਤੇ ਸਨ।

 

Related Post