PM ਮੋਦੀ ਅਤੇ ਅਮਿਤ ਸ਼ਾਹ ਵੱਲੋਂ ਭਗਵਾਨ ਵਾਲਮੀਕਿ ਜਯੰਤੀ ਮੌਕੇ ਦੇਸ਼ਵਾਸੀਆਂ ਨੂੰ ਸ਼ੁੱਭਕਾਮਨਾਵਾਂ

By  Jashan A October 13th 2019 10:58 AM

PM ਮੋਦੀ ਅਤੇ ਅਮਿਤ ਸ਼ਾਹ ਵੱਲੋਂ ਭਗਵਾਨ ਵਾਲਮੀਕਿ ਜਯੰਤੀ ਮੌਕੇ ਦੇਸ਼ਵਾਸੀਆਂ ਨੂੰ ਸ਼ੁੱਭਕਾਮਨਾਵਾਂ,ਨਵੀਂ ਦਿੱਲੀ: ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਵੱਲੋਂ ‘‘ਆਦਿ ਕਵੀ’’ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਪਵਿੱਤਰ ਮੌਕੇ ’ਤੇ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

https://twitter.com/narendramodi/status/1183208752016756738?s=20

ਇਸ ਮੌਕੇ ਉਹਨਾਂ ਨੇ ਇਸ ਪਵਿੱਤਰ ਦਿਹਾੜੇ ਨੂੰ ਆਪਸੀ ਭਾਈਚਾਰੇ, ਸ਼ਾਤੀ ਅਤੇ ਸਦਭਾਵਨਾ ਦੀ ਭਾਵਨਾ ਨਾਲ ਰਲ ਮਿਲ ਕੇ ਮਨਾਉਣ ਦਾ ਸੱਦਾ ਦਿੱਤਾ ਹੈ।

ਹੋਰ ਪੜ੍ਹੋ:68 ਸਾਲ ਦੇ ਹੋਏ ਰਾਜਨਾਥ ਸਿੰਘ, PM ਮੋਦੀ ਤੇ ਅਮਿਤ ਸ਼ਾਹ ਨੇ ਦਿੱਤੀਆਂ ਸ਼ੁਭਕਾਮਨਾਵਾਂ

https://twitter.com/AmitShah/status/1183243307708637184?s=20

ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਆਪਣੇ ਟਵਿਟਰ ਅਕਾਊਂਟ 'ਤੇ ਟਵੀਟ ਕਰ ਕਿਹਾ ਹੈ ਕਿ "ਵਾਲਮੀਕਿ ਜਯੰਤੀ ਦੀਆਂ ਬਹੁਤ ਬਹੁਤ ਮੁਬਾਰਕਾਂ। ਮਹਾਰਿਸ਼ੀ ਵਾਲਮੀਕੀ ਦੇ ਮਹਾਨ ਵਿਚਾਰ ਸਾਡੀ ਇਤਿਹਾਸਕ ਯਾਤਰਾ ਦਾ ਬੀਜ ਤੱਤ ਹਨ, ਜਿਸ 'ਤੇ ਸਾਡੀ ਪਰੰਪਰਾ ਅਤੇ ਸਭਿਆਚਾਰ ਪ੍ਰਫੁੱਲਿਤ ਹੋਇਆ ਹੈ। ਉਹਨਾਂਦੇ ਸੰਦੇਸ਼, ਜੋ ਕਿ ਸਮਾਜਿਕ ਨਿਆਂ ਦੇ ਅਧਾਰ ਹਨ, ਸਾਡੇ ਸਾਰਿਆਂ ਨੂੰ ਹਮੇਸ਼ਾਂ ਪ੍ਰੇਰਿਤ ਕਰਦੇ ਰਹਿਣਗੇ"।

ਉਥੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਆਪਣੇ ਟਵਿਟਰ ਅਕਾਊਂਟ 'ਤੇ ਟਵੀਟ ਕਰ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

-PTC News

Related Post