ਭਗਤ ਰਵਿਦਾਸ ਜੀ ਦਾ 643ਵਾਂ ਪ੍ਰਕਾਸ਼ ਦਿਹਾੜਾ, PM ਮੋਦੀ ਅਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਵਧਾਈ

By  Jashan A February 9th 2020 12:53 PM

ਨਵੀਂ ਦਿੱਲੀ: ਅੱਜ ਭਗਤ ਰਵਿਦਾਸ ਜੀ ਦਾ 643ਵਾਂ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦੇਸ਼ ਵਾਸੀਆਂ ਨੂੰ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ਵਾਸੀਆਂ ਨੂੰ ਸੰਤ ਰਵੀਦਾਸ ਜੀ ਦੀ ਜਯੰਤੀ 'ਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ, ''ਮਹਾਨ ਸੰਤ ਰਵਿਦਾਸ ਜੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਨਿਮਰਤਾ ਸਹਿਤ ਸ਼ਰਧਾਂਜਲੀ। ਸਮਾਜ 'ਚ ਚੰਗੇ ਬਦਲਾਅ ਲਈ ਉਨ੍ਹਾਂ ਨੇ ਸਦਭਾਵਨਾ ਅਤੇ ਭਾਈਚਾਰਕ ਸਾਂਝ ਦੀ ਭਾਵਨਾ 'ਤੇ ਜ਼ੋਰ ਦਿੱਤਾ, ਜੋ ਅੱਜ ਵੀ ਉਨ੍ਹਾਂ ਨਾਲ ਸੰਬੰਧਿਤ ਹੈ। ਨਿਆਂ, ਸਮਾਨਤਾ ਅਤੇ ਸੇਵਾ 'ਤੇ ਆਧਾਰਿਤ ਉਨ੍ਹਾਂ ਦੀ ਸਿੱਖਿਆ ਹਰ ਯੁੱਗ 'ਚ ਲੋਕਾਂ ਨੂੰ ਪ੍ਰੇਰਿਤ ਕਰਦੀ ਰਹੇਗੀ।'' https://twitter.com/narendramodi/status/1226338611072618496?s=20 ਉਥੇ ਹੀ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀ ਟਵੀਟ ਕਰ ਲਿਖਿਆ ਕਿ "ਸਾਰੇ ਦੇਸ਼ ਵਾਸੀਆਂ ਨੂੰ ਰਵਿਦਾਸ ਜਯੰਤੀ ਦੀਆਂ ਸ਼ੁਭਕਾਮਨਾਵਾਂ। ਹੋਰ ਪੜ੍ਹੋ: ਜਾਣੋਂ ,ਕਿਉਂ ਮਨਾਇਆ ਜਾਂਦਾ ਹੈ ਅਧਿਆਪਕ ਦਿਵਸ ? https://twitter.com/rashtrapatibhvn/status/1226352733503934465?s=20 ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸਮੇਤ ਕਈ ਦਿੱਗਜ਼ ਆਗੂਆਂ ਵੱਲੋਂ ਭਗਤ ਰਵਿਦਾਸ ਜਯੰਤੀ 'ਤੇ ਦੇਸ਼ ਦੇ ਲੋਕਾਂ ਨੂੰ ਵਧਾਈ ਦਿੱਤੀ। -PTC News

Related Post