PM ਮੋਦੀ ਕੱਲ ਸਵੇਰੇ 9 ਵਜੇ ਕੋਰੋਨਾ ਸੰਕਟ ਦੇ ਵਿਚਕਾਰ ਦੇਸ਼ ਵਾਸੀਆਂ ਨਾਲ ਸਾਂਝਾ ਕਰਨਗੇ ਵੀਡੀਓ ਸੰਦੇਸ਼

By  Shanker Badra April 2nd 2020 07:37 PM

PM ਮੋਦੀ ਕੱਲ ਸਵੇਰੇ 9 ਵਜੇ ਕੋਰੋਨਾ ਸੰਕਟ ਦੇ ਵਿਚਕਾਰ ਦੇਸ਼ ਵਾਸੀਆਂ ਨਾਲ ਸਾਂਝਾ ਕਰਨਗੇ ਵੀਡੀਓ ਸੰਦੇਸ਼:ਨਵੀਂ ਦਿੱਲੀ: ਦੇਸ਼ ਵਿੱਚ ਚੱਲ ਰਹੇ ਕੋਰੋਨਾ ਵਾਇਰਸ ਸੰਕਟ ਦੇ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਸਵੇਰੇ 9 ਵਜੇ ਦੇਸ਼ ਵਾਸੀਆਂ ਨੂੰ ਸੰਬੋਧਨ ਕਰਨਗੇ। ਪੀਐੱਮ ਮੋਦੀ ਦਾ ਇਹ ਵੀਡੀਓ ਸੰਦੇਸ਼ ਹੋਵੇਗਾ। ਕੋਰੋਨਾ ਮਾਮਲੇ 'ਤੇ ਪ੍ਰਧਾਨ ਮੰਤਰੀ ਮੋਦੀ ਦਾ ਦੇਸ਼ ਦੇ ਨਾਂਅ ਇਹ ਤੀਜਾ ਸੰਬੋਧਨ ਹੋਵੇਗਾ।

ਦੱਸਣਯੋਗ ਹੈ ਕਿ ਪਿਛਲੇ ਦਿਨੀਂ ਪ੍ਰਧਾਨ ਮੰਤਰੀ ਕੋਰੋਨਾ ਸੰਕਟ ਬਾਰੇ ਦੇਸ਼ ਵਾਸੀਆਂ ਨੂੰ 2 ਵਾਰ ਸੰਬੋਧਨ ਕਰ ਚੁੱਕੇ ਹਨ। ਇਸ ਤੋਂ ਪਹਿਲਾਂ ਨਰਿੰਦਰ ਮੋਦੀ ਨੇ 24 ਮਾਰਚ ਅਤੇ 19 ਮਾਰਚ ਨੂੰ ਦੇਸ਼ ਵਾਸੀਆਂਨੂੰ ਸੰਬੋਧਿਤ ਕੀਤਾ ਸੀ। 24 ਮਾਰਚ ਨੂੰ ਪ੍ਰਧਾਨ ਮੰਤਰੀ ਨੇ ਪੂਰੇ ਦੇਸ਼ 'ਚ 21 ਦਿਨਾਂ ਦੇ ਲਾਕਡਾਊਨ ਦਾ ਐਲਾਨ ਕੀਤਾ ਸੀ।

ਤੁਹਾਨੂੰ ਦੱਸ ਦਈਏ ਕਿ 19 ਮਾਰਚ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਵਾਇਰਸ ਨਾਲ ਦੇਸ਼ ਵਿੱਚ ਪੈਦਾ ਹੋਈ ਸਥਿਤੀ ਬਾਰੇ ਦੇਸ਼ ਨੂੰ ਸੰਬੋਧਨ ਕੀਤਾ ਸੀ। ਉਨ੍ਹਾਂ ਨੇ ਦੇਸ਼ ਵਾਸੀਆਂ ਨੂੰ ਕੋਰੋਨਾ ਵਿਰੁੱਧ ਲੜਨ ਦਾ ਪ੍ਰਣ ਲੈਣ ਦੀ ਅਪੀਲ ਕੀਤੀ ਸੀ।

-PTCNews

Related Post