PM ਮੋਦੀ ਨੇ ਅਮਫਾਨ ਤੂਫ਼ਾਨ ਕਾਰਨ ਹੋਏ ਨੁਕਸਾਨ ਦਾ ਲਿਆ ਹਵਾਈ ਜਾਇਜ਼ਾ, ਓਡੀਸ਼ਾ ਨੂੰ 500 ਕਰੋੜ ਮਦਦ ਦੇਣ ਦਾ ਐਲਾਨ

By  Shanker Badra May 22nd 2020 07:31 PM

PM ਮੋਦੀ ਨੇ ਅਮਫਾਨ ਤੂਫ਼ਾਨ ਕਾਰਨ ਹੋਏ ਨੁਕਸਾਨ ਦਾ ਲਿਆ ਹਵਾਈ ਜਾਇਜ਼ਾ, ਓਡੀਸ਼ਾ ਨੂੰ 500 ਕਰੋੜ ਮਦਦ ਦੇਣ ਦਾ ਐਲਾਨ:ਓਡੀਸ਼ਾ : ਚੱਕਰਵਰਤੀ ਤੂਫ਼ਾਨ ਅਮਫਾਨ ਨੇ ਪੱਛਮੀ ਬੰਗਾਲ ਅਤੇ ਉੜੀਸਾ ਵਿਚ ਭਾਰੀ ਤਬਾਹੀ ਮਚਾਈ ਹੈ। ਦੋਵੇ ਸੂਬਿਆਂ ਵਿਚ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ। ਉੱਥੇ ਹੀ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਛਮੀ ਬੰਗਾਲ ਤੋਂ ਬਾਅਦ ਓਡੀਸ਼ਾ ਦੇ ਅਮਫਾਨ ਨਾਲ ਪ੍ਰਭਾਵਿਤ ਹੋਏ ਇਲਾਕਿਆਂ ਦਾ ਹਵਾਈ ਸਰਵੇਖਣ ਕੀਤਾ ਹੈ। ਇਸ ਦੌਰਾਨ ਓਡੀਸ਼ਾ ਦੇ ਸੀਐੱਮ ਨਵੀਨ ਪਟਨਾਇਕ ਤੇ ਰਾਜਪਾਲ ਗਣੇਸ਼ੀ ਲਾਲ ਮੌਜੂਦ ਸਨ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਓਡੀਸ਼ਾ ਨੂੰ ਮਦਦ ਦੇ ਤੌਰ 'ਤੇ 500 ਕਰੋੜ ਰੁਪਏ ਦੇ ਵਿੱਤੀ ਪੈਕੇਜ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਛਮੀ ਬੰਗਾਲ ਲਈ 1 ਹਜ਼ਾਰ ਕਰੋੜ ਰੁਪਏ ਦੀ ਆਰਥਿਕ ਸਹਾਇਤਾ ਦੇਣ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਤੂਫ਼ਾਨ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ ਨੂੰ 2 ਲੱਖ ਰੁਪਏ ਦਾ ਮੁਆਵਜ਼ਾਤੇ ਜ਼ਖਮੀਆਂ ਨੂੰ 50 - 50 ਹਜ਼ਾਰ ਰੁਪਏ ਮੁਆਵਜ਼ੇ ਵਜੋਂ ਦਿੱਤੇ ਜਾਣਗੇ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਛਮੀ ਬੰਗਾਲ ਵਿਚ ਅਮਫਾਨਤੋਂ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਦੌਰਾ ਕੀਤਾ ਸੀ। ਉਨ੍ਹਾਂ ਨਾਲ ਮੁੱਖ ਮੰਤਰੀ ਮਮਤਾ ਬੈਨਰਜੀ ਵੀ ਮੌਜੂਦ ਰਹੇ ਸਨ। ਬੰਗਾਲ ਦੇ ਤੂਫ਼ਾਨ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਤੋਂ ਬਾਅਦ ਪੀਐੱਮ ਮੋਦੀ ਨੇ ਕਿਹਾ ਕਿ "ਸੂਬਾ ਅਤੇ ਕੇਂਦਰ ਸਰਕਾਰ ਦੋਵਾਂ ਨੇ ਅਮਫਾਨ ਚੱਕਰਵਰਤੀ ਤੂਫ਼ਾਨ ਨਾਲ ਨਜਿੱਠਣ ਦੀ ਪੂਰੀ ਕੋਸ਼ਿਸ਼ ਕੀਤੀ ਹੈ ਪਰ ਇਸ ਦੇ ਬਾਵਜੂਦ ਅਸੀ 80 ਲੋਕਾਂ ਦੀ ਜਾਨ ਨਹੀਂ ਬਚਾ ਪਾਏ। -PTCNews

Related Post