PM ਨਰਿੰਦਰ ਮੋਦੀ ਦੀ ਬਾਇਓਪਿਕ ਹੁਣ ਇਸ ਦਿਨ ਹੋਵੇਗੀ ਰਿਲੀਜ਼

By  Jashan A May 3rd 2019 03:50 PM

PM ਨਰਿੰਦਰ ਮੋਦੀ ਦੀ ਬਾਇਓਪਿਕ ਹੁਣ ਇਸ ਦਿਨ ਹੋਵੇਗੀ ਰਿਲੀਜ਼,ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬਾਇਓਪਿਕ ਫਿਲਮ 'ਪੀ. ਐੱਮ. ਨਰਿੰਦਰ ਮੋਦੀ' ਨੂੰ ਵੱਡੀ ਰਾਹਤ ਮਿਲ ਗਈ ਹੈ।ਜਿਸ ਦੌਰਾਨ ਹੁਣ ਇਹ ਫਿਲਮ 24 ਮਈ 2019 ਨੂੰ ਰਿਲੀਜ਼ ਹੋਵੇਗੀ।

pm  modi PM ਨਰਿੰਦਰ ਮੋਦੀ ਦੀ ਬਾਇਓਪਿਕ ਹੁਣ ਇਸ ਦਿਨ ਹੋਵੇਗੀ ਰਿਲੀਜ਼

ਹੋਰ ਪੜ੍ਹੋ:ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਿਮਸਟੈੱਕ ਸੰਮੇਲਨ ‘ਚ ਹਿੱਸਾ ਲੈਣ ਲਈ ਪੁੱਜੇ ਨੇਪਾਲ

ਇਸ ਤੋਂ ਪਹਿਲਾਂ ਇਹ ਫਿਲਮ 5 ਅਪ੍ਰੈਲ ਅਤੇ 11 ਅਪ੍ਰੈਲ ਨੂੰ ਰਿਲੀਜ਼ ਹੋਣ ਵਾਲੀ ਸੀ ਪਰ ਇਸ ਦੀ ਰਿਲੀਜ਼ ਟਾਲ ਦਿੱਤੀ ਗਈ ਸੀ।ਦੇਸ਼ 'ਚ ਲੋਕ ਸਭਾ ਚੋਣਾਂ ਨੂੰ ਲੈ ਕੇ ਫਿਲਮ ਦੀ ਰਿਲੀਜ਼ 'ਤੇ ਰੋਕ ਲੱਗੀ ਸੀ।

ਸੁਪਰੀਮ ਕੋਰਟ ਨੇ ਸਪੱਸ਼ਟ ਤੌਰ 'ਤੇ ਚੋਣ ਕਮਿਸ਼ਨ ਦੁਆਰਾ ਲਗਾਈ ਗਈ ਫਿਲਮ ਦੀ ਰੋਕ 'ਤੇ ਦਖਲ ਦੇਣ ਤੋਂ ਇਨਕਾਰ ਕੀਤਾ ਸੀ।

ਇਸ ਦੌਰਾਨ ਬਾਇਓਪਿਕ ਫਿਲਮ 'ਪੀ. ਐੱਮ. ਨਰਿੰਦਰ ਮੋਦੀ' ਦੇ ਪ੍ਰੋਡਿਊਸਰ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਇਸ ਦੀ ਰਿਲੀਜ਼ 'ਤੇ ਰੋਕ ਦੇ ਫੈਸਲੇ 'ਤੇ ਸਪੱਸ਼ਟੀਕਰਨ ਮੰਗਿਆ ਸੀ।

ਹੋਰ ਪੜ੍ਹੋ:ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਿਮਸਟੈੱਕ ਸੰਮੇਲਨ ‘ਚ ਹਿੱਸਾ ਲੈਣ ਲਈ ਪੁੱਜੇ ਨੇਪਾਲ

pm modi PM ਨਰਿੰਦਰ ਮੋਦੀ ਦੀ ਬਾਇਓਪਿਕ ਹੁਣ ਇਸ ਦਿਨ ਹੋਵੇਗੀ ਰਿਲੀਜ਼

ਪੱਤਰ ਅਨੁਸਾਰ ਪ੍ਰੋਡਿਊਸਰ ਨੇ ਕਿਹਾ ਸੀ ਕਿ ਉਨ੍ਹਾਂ ਖੇਤਰਾਂ 'ਚ ਫਿਲਮਾਂ ਨੂੰ ਪ੍ਰਮੋਟ ਕਰਨ ਦਾ ਵਿਚਾਰ ਕਰ ਰਹੇ ਹਨ, ਜਿੱਥੇ 29 ਅਪ੍ਰੈਲ ਨੂੰ ਚੌਥੇ ਪੜਾਅ ਤੱਕ ਚੋਣਾਂ ਖਤਮ ਹੋ ਚੁੱਕੀਆਂ ਹਨ, ਜੋ ਚੋਣ ਜ਼ਾਬਤੇ ਦੀ ਉਲੰਘਣਾ ਕਾਨੂੰਨ ਨੂੰ ਪ੍ਰਭਾਵਿਤ ਨਹੀਂ ਕਰੇਗੀ।

-PTC News

ਹੋਰ ਖਬਰਾਂ ਲਈ ਸਾਡਾ ਯੂ ਟਿਊਬ ਚੈੱਨਲ subscribe ਕਰੋ:

Related Post