PM ਮੋਦੀ ਦੇ ਭਰਾ ਪੰਕਜ ਮੋਦੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ: ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਭਰਾ ਪੰਕਜ ਮੋਦੀ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨੇ ਕਿਹਾ ਹੈ ਕਿ ਸ੍ਰੀ ਦਰਬਾਰ ਸਾਹਿਬ ਆ ਕੇ ਮਨ ਨੂੰ ਸਕੂਨ ਮਿਲਦਾ ਹੈ।

ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਗੁਰੂ ਸਾਹਿਬਾਨ ਦੀ ਧਰਤੀ ਹੈ ਇੱਥੇ ਹਮੇਸ਼ਾ ਲੋਕਾਂ ਵੱਲੋਂ ਪਿਆਰ ਦਾ ਸੁਨੇਹਾ ਮਿਲਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅੱਜ ਨਤਮਸਤਕ ਹੋ ਕੇ ਗੁਰੂ ਸਾਹਿਬ ਤੋਂ ਅਸ਼ੀਰਵਾਦ ਲਿਆ ਹੈ।

ਜ਼ਿਕਰਯੋਗ ਹੈ ਕਿ ਪੰਕਜ ਮੋਦੀ ਦੇ ਅੰਮ੍ਰਿਤਸਰ ਦੌਰੇ ਨੂੰ ਬਿਲਕੁਲ ਗੁਪਤ ਰੱਖਿਆ ਗਿਆ ਸੀ। ਪੰਕਜ ਮੋਦੀ ਦੇ ਨਾਲ ਕੋਈ ਵੀ ਸਥਾਨਕ ਭਾਜਪਾ ਆਗੂ ਮੌਜੂਦ ਨਹੀਂ ਸੀ।
- PTC NEWS