PM ਮੋਦੀ ਕੋਰੋਨਾ ਵਾਇਰਸ ਨੂੰ ਲੈ ਕੇ ਕੱਲ੍ਹ ਸਾਰੇ ਮੁੱਖ ਮੰਤਰੀਆਂ ਨਾਲ ਕਰਨਗੇ ਵੀਡੀਓ ਕਾਨਫ਼ਰੰਸ

By  Shanker Badra April 1st 2020 07:05 PM

PM ਮੋਦੀ ਕੋਰੋਨਾ ਵਾਇਰਸ ਨੂੰ ਲੈ ਕੇ ਕੱਲ੍ਹ ਸਾਰੇ ਮੁੱਖ ਮੰਤਰੀਆਂ ਨਾਲ ਕਰਨਗੇ ਵੀਡੀਓ ਕਾਨਫ਼ਰੰਸ:ਨਵੀਂ ਦਿੱਲੀ : ਦੇਸ਼ 'ਚ ਵੱਧ ਰਹੇ ਕੋਰੋਨਾ ਵਾਇਰਸ ਦੇ ਸੰਕਟ ਨਾਲ ਨਜਿੱਠਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਨੂੰ ਦੇਸ਼ ਦੇ ਸਾਰੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸ ਕਰਨ ਜਾ ਰਹੇ ਹਨ।

ਕੋਰੋਨਾ ਵਾਇਰਸ ਦੇ ਖ਼ਤਰੇ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਭਰ 'ਚ 21 ਦਿਨਾਂ ਦੇ ਲਾਕਡਾਊਨ ਦਾ ਐਲਾਨ ਕੀਤਾ ਗਿਆ ਸੀ। ਜਿਸ ਕਰਕੇ ਦੇਸ਼ ਨੂੰ ਹਰ ਰੋਜ਼ ਆਰਥਿਕ ਮੋਰਚਿਆਂ 'ਤੇ ਕਾਫੀ ਨੁਕਸਾਨ ਹੋ ਰਿਹਾ ਹੈ।

ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਮਰਜੈਂਸੀ ਰਾਹਤ ਫੰਡ (ਪੀਐੱਮ ਕੇਅਰਸ) ਦਾ ਗਠਨ ਕੀਤਾ ਹੈ। ਪ੍ਰਧਾਨ ਮੰਤਰੀ ਦੀ ਇਸ ਅਪੀਲ ਤੋਂ ਬਾਅਦ ਹੁਣ ਲੋਕਾਂ ਨੇ ਦਿਲ ਖੋਲ੍ਹ ਕੇ ਦਾਨ ਕਰਨਾ ਸ਼ੁਰੂ ਕਰ ਦਿੱਤਾ ਹੈ।

ਦੱਸ ਦੇਈਏ ਕਿ ਸਿਹਤ ਮੰਤਰਾਲੇ ਅਨੁਸਾਰ ਅੱਜ ਦੇਸ਼ ਭਰ 'ਚ ਬੀਤੇ 12 ਘੰਟਿਆਂ 'ਚ ਕੋਰੋਨਾ ਵਾਇਰਸ ਦੇ ਮਾਮਲਿਆਂ 'ਚ 240 ਦਾ ਵਾਧਾ ਹੋਇਆ ਹੈ। ਇਸ ਖ਼ਤਰਨਾਕ ਵਾਇਰਸ ਨੇ ਹੁਣ ਤੱਕ ਕੁਲ 1637 ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਬਿਮਾਰੀ ਨਾਲ 148 ਲੋਕ ਠੀਕ ਹੋ ਹਏ ਹਨ। ਹੁਣ ਤੱਕ 45 ਲੋਕਾਂ ਨੇ ਕੋਰੋਨਾ ਨਾਲ ਆਪਣੀ ਜਾਨ ਗੁਆਈ ਹੈ।

-PTCNews

Related Post