ਰਾਜਨੀਤਿਕ ਆਗੂਆਂ ਨੇ ਜੱਲ੍ਹਿਆਂਵਾਲਾ ਬਾਗ਼ ਦੇ ਸ਼ਹੀਦਾਂ ਨੂੰ ਕੀਤਾ ਯਾਦ, ਕਿਸਾਨਾਂ ਦੀ ਜਿੱਤ ਦੀ ਕੀਤੀ ਕਾਮਨਾ
Jagroop Kaur
April 13th 2021 10:39 AM
ਅੱਜ ਦੇਸ਼ ਵਿਦੇਸ਼ ਅਤੇ ਪੰਜਾਬ ਚ ਵਿਸਾਖੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੀ , ਵਿਸਾਖੀ ਦੇ ਇਸ ਪਵਿੱਤਰ ਦਿਹਾੜੇ 'ਤੇ ਰਾਜਨੀਤਿਕ ਹਸਤੀਆਂ ਨੇ ਵੀ ਇਸ ਦਿਨ 'ਤੇ ਦੇਸ਼ ਵਾਸੀਆਂ ਨੂੰ ਮੁਬਾਰਕਬਾਦ ਦਿੱਤੀ ਹੈ। ਇਹਨਾਂ ਵਿਚ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵਧਾਈ ਦਿੰਦੇ ਹੋਏ ਲਿਖਿਆ " ਸਮੂਹ ਗੁਰੂ ਰੂਪ ਖਾਲਸਾ ਪੰਥ ਨੂੰ ਖਾਲਸਾ ਸਾਜਣਾ ਦਿਵਸ ਦੀ ਲੱਖ-ਲੱਖ ਵਧਾਈ। ਸਾਰੇ ਜੱਗ ਤੋਂ ਨਿਆਰੇ ਸਮੂਹ ਖਾਲਸਾ ਪੰਥ ਦੀ ਚੜ੍ਹਦੀ ਕਲਾ ਲਈ ਗੁਰੂ ਪਾਤਸ਼ਾਹ ਜੀ ਦੇ ਚਰਨਾਂ 'ਚ ਅਰਦਾਸ ਕਰਦੇ ਹੋਏ, ਸਾਰੀ ਸੰਗਤ ਨੂੰ ਬੇਨਤੀ ਹੈ ਕਿ ਆਓ ਕੋਰੋਨਾ ਦੀ ਤੇਜ਼ੀ ਨੂੰ ਧਿਆਨ 'ਚ ਰੱਖਦੇ ਹੋਏ ਆਪੋ-ਆਪਣੇ ਘਰਾਂ ਤੋਂ ਗੁਰੂ ਚਰਨਾਂ 'ਚ ਨਤਮਸਤਕ ਹੋਈਏ।