ਕੋਰੋਨਾ ਨੇ ਵਧਾਈ ਚਿੰਤਾ, ਪੀਐਮ ਮੋਦੀ ਨੇ ਚਰਚਾ ਲਈ ਬੁਲਾਈ ਉੱਚ ਪੱਧਰੀ ਮੀਟਿੰਗ

By  Jagroop Kaur April 4th 2021 04:33 PM -- Updated: April 4th 2021 04:34 PM

ਨਵੀਂ ਦਿੱਲੀ: ਕੋਰੋਨਾ ਮਾਮਲਿਆਂ ਦੀ ਸਥਿਤੀ 'ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਇਸ ਸਮੇਂ ਇਕ ਹਾਈ ਲੈਵਲ ਬੈਠਕ ਕਰ ਰਹੇ ਹਨ। ਇਸ ਬੈਠਕ 'ਚ ਕੋਰੋਨਾ ਨਾਲ ਜੁੜੇ ਮੁੱਦਿਆਂ 'ਤੇ ਟੀਕਾਕਰਨ 'ਤੇ ਚਰਚਾ ਹੋ ਰਹੀ ਹੈ। ਕੈਬਨਿਟ ਸਕੱਤਰ, ਪੀਐਮ ਦੇ ਪ੍ਰਧਾਨ ਸਕੱਤਰ, ਸਿਹਤ ਸਕੱਤਰ ਤੇ ਡਾਕਟਰ ਵਿਨੋਦ ਪਾਲ ਵੀ ਮੌਜੂਦ ਹਨ। ਇਸ ਮੌਕੇ ਪ੍ਰਧਾਨ ਮੰਤਰੀ ਇਸ ਮੀਟਿੰਗ ਵਿਚ ਦੇਸ਼ ਵਿਚ ਕੋਰੋਨਾ ਦੇ ਵੱਧਦੇ ਕੇਸਾਂ ਦੇ ਮੱਦੇਨਜ਼ਰ ਸਾਵਧਾਨੀ ਨੂੰ ਲੈ ਕੇ ਵੀ ਚਰਚਾ ਕੀਤੀ।

modi_meeting

Also Read | 2022 polls: Sukhbir Singh Badal announces Gulzar Singh Ranike as candidate from Attari

ਐਤਵਾਰ ਨੂੰ ਕੋਰੋਨਾ ਵਾਇਰਸ ਦੇ 93,249 ਨਵੇਂ ਕੇਸ ਸਾਹਮਣੇ ਆਏ ਹਨ, ਜੋ ਕਿ ਇਸ ਸਾਲ ਇਸ ਦਿਨ ’ਚ ਆਏ ਸਭ ਤੋਂ ਵੱਧ ਕੇਸ ਹਨ। ਇਸ ਦੇ ਨਾਲ ਹੀ ਦੇਸ਼ ਵਿਚ ਵਾਇਰਸ ਦੇ ਕੁੱਲ ਕੇਸਾਂ ਦੀ ਗਿਣਤੀ ਵੱਧ ਕੇ 1,24,85,509 ਹੋ ਗਈ ਹੈ। ਅੰਕੜਿਆਂ ਮੁਤਾਬਕ ਮਹਾਮਾਰੀ ਨਾਲ 513 ਹੋਰ ਲੋਕਾਂ ਦੀ ਜਾਨ ਚੱਲੀ ਗਈ, ਜਿਸ ਨਾਲ ਮਿ੍ਰਤਕਾਂ ਦੀ ਗਿਣਤੀ ਵੱਧ ਕੇ 1,64,623 ਹੋ ਗਈ ਹੈ। ਦੇਸ਼ ਵਿਚ ਹੁਣ ਤੱਕ 6,91,597 ਮਰੀਜ਼ ਕੋਵਿਡ-19 ਦਾ ਇਲਾਜ ਕਰਵਾ ਰਹੇ ਹਨ, ਜੋ ਕਿ ਵਾਇਰਸ ਦੇ ਕੁੱਲ ਕੇਸਾਂ ਦਾ 5,54 ਫ਼ੀਸਦੀ ਹੈ।

Coronavirus in India: How the Covid-19 pandemic affects India

Also Read | You can now withdraw money from an ATM without a debit/credit card?

ਸਿਹਤਮੰਦ ਹੋਣ ਵਾਲੇ ਲੋਕਾਂ ਦੀ ਦਰ ਡਿੱਗ ਕੇ 93.14 ਫ਼ੀਸਦੀ ਰਹਿ ਗਈ ਹੈ। ਅੰਕੜਿਆਂ ਮੁਤਾਬਕ ਇਸ ਬੀਮਾਰੀ ਨਾਲ ਹੁਣ ਤੱਕ 1,16,29,289 ਲੋਕ ਠੀਕ ਹੋ ਚੁੱਕੇ ਹਨ। ਜੇਕਰ ਗੱਲ ਟੀਕਾਕਰਨ ਦੀ ਕੀਤੀ ਜਾਵੇ ਤਾਂ ਦੇਸ਼ ਵਿਚ 7,59,79,651 ਲੋਕਾਂ ਨੂੰ ਕੋਰੋਨਾ ਵੈਕਸੀਨ ਦਿੱਤੀ ਜਾ ਚੁੱਕੀ ਹੈ।

ਪੰਜਾਬ ਵਿੱਚ ਸਭ ਤੋਂ ਵੱਧ ਐਕਟਿਵ ਕੇਸਾਂ ਦਾ ਵਾਧਾ ਦਰਜ ਕੀਤਾ ਗਿਆ ਹੈ- ਸੂਬੇ ਵਿੱਚ ਦੋ ਮਹੀਨਿਆਂ ਵਿੱਚ ਐਕਟਿਵ ਕੇਸਾਂ ਦੀ ਗਿਣਤੀ 12 ਗੁਣਾ ਵਧੀ ਹੈ ਜੋ 2,122 ਤੋਂ 25,458 ਕੇਸ ਹੋ ਗਈ ਹੈ। ਇਸ ਦੌਰਾਨ ਹਰਿਆਣਾ 'ਚ 10 ਗੁਣਾ ਵਾਧਾ ਹੋਇਆ ਹੈ, ਜੋ 1,055 ਤੋਂ 11,022 ਮਾਮਲਿਆਂ ਵਿਚ ਹੋਇਆ ਹੈ। ਪਿਛਲੇ 24 ਘੰਟਿਆਂ ਦੌਰਾਨ, ਦੇਸ਼ ਭਰ ਵਿੱਚ 714 ਮੌਤਾਂ ਹੋਈਆਂ, ਜਿਨ੍ਹਾਂ ਵਿੱਚ 49 ਮੌਤ ਪੰਜਾਬ ਤੋਂ ਹੀ ਸ਼ਾਮਲ ਹਨ। ਸੂਤਰਾਂ ਮੁਤਾਬਕ ਹਸਪਤਾਲ ਵਿੱਚ ਦਾਖਲੇ ਤੇ ਮੈਡੀਕਲ ਆਕਸੀਜਨ ਦੀ ਸਪਲਾਈ ਤੇ ਆਈਸੀਯੂ ਦੀ ਸਥਿਤੀ ਵਿੱਚ ਤਿੰਨ ਗੁਣਾ ਵਾਧੇ ਦੀ ਰਿਪੋਰਟ ਆਈ ਹੈ। ਹਾਸਲ ਜਾਣਕਾਰੀ ਅਨੁਸਾਰ ਮੌਜੂਦ ਲਹਿਰ ਪਹਿਲੇ ਨਾਲੋਂ ਵੀ ਵੱਧ ਘਾਤਕ ਦੱਸੀ ਜਾ ਰਹੀ ਹੈ।

Click here to follow PTC News on Twitter

Related Post