ਗੁਜਰਾਤ ਦੇ ਨਰਮਦਾ ਜ਼ਿਲ੍ਹੇ ਦੇ ਕੇਵੜੀਆ 'ਚ PM ਮੋਦੀ ਵੱਲੋਂ 'ਅਰੋਗਿਆ ਵਨ' ਦਾ ਉਦਘਾਟਨ

By  Shanker Badra October 30th 2020 02:54 PM

ਗੁਜਰਾਤ ਦੇ ਨਰਮਦਾ ਜ਼ਿਲ੍ਹੇ ਦੇ ਕੇਵੜੀਆ 'ਚ PM ਮੋਦੀ ਵੱਲੋਂ 'ਅਰੋਗਿਆ ਵਨ' ਦਾ ਉਦਘਾਟਨ:ਨਰਮਦਾ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ੁੱਕਰਵਾਰ ਨੂੰ 2 ਦਿਨਾਂ ਲਈ ਗੁਜਰਾਤ ਦੌਰੇ 'ਤੇ ਆਏ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਗੁਜਰਾਤ ਦੇ ਨਰਮਦਾ ਜ਼ਿਲ੍ਹੇ ਦੇ ਕੇਵੜੀਆ 'ਚ 'ਅਰੋਗਿਆ ਵਨ' ਦਾ ਉਦਘਾਟਨ ਕੀਤਾ ਹੈ। ਇਸ ਦੇ ਇਲਾਵਾ ਇੱਥੇ ਪ੍ਰਧਾਨ ਮੰਤਰੀ ਮੋਦੀ ਵਲੋਂ ਜੰਗਲ ਸਫਾਰੀ ਦੇ ਨਾਂ ਨਾਲ ਪ੍ਰਸਿੱਧ ਸਰਦਾਰ ਪਟੇਲ ਚਿੜੀਆਘਰ ਪਾਰਕ ਦਾ ਉਦਘਾਟਨ ਕੀਤਾ ਗਿਆ ਹੈ।

PM Modi inaugurates ‘Arogya Van’ And Sardar Patel Zoological Park In Narmada ਗੁਜਰਾਤ ਦੇ ਨਰਮਦਾ ਜ਼ਿਲ੍ਹੇ ਦੇ ਕੇਵੜੀਆ 'ਚ PMਮੋਦੀ ਵੱਲੋਂ 'ਅਰੋਗਿਆ ਵਨ' ਦਾ ਉਦਘਾਟਨ

ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਗੁਜਰਾਤ ਦੇ ਦੋ ਦਿਨਾਂ 'ਤੇ ਆਏ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਮਰਹੂਮ ਸਾਬਕਾ ਮੁੱਖ ਮੰਤਰੀ ਕੇਸ਼ੂਭਾਈ ਪਟੇਲ ਨੂੰ ਉਨ੍ਹਾਂ ਦੇ ਘਰ ਜਾ ਕੇ ਸ਼ਰਧਾਂਜਲੀ ਭੇਂਟ ਕੀਤੀ ਸੀ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਵਲੋਂ ਸੂਬੇ 'ਚ ਕਈ ਪ੍ਰਾਜੈਕਟਾਂ ਦੇ ਉਦਘਾਟਨ ਕੀਤਾ ਜਾਵੇਗਾ।

PM Modi inaugurates ‘Arogya Van’ And Sardar Patel Zoological Park In Narmada ਗੁਜਰਾਤ ਦੇ ਨਰਮਦਾ ਜ਼ਿਲ੍ਹੇ ਦੇ ਕੇਵੜੀਆ 'ਚ PMਮੋਦੀ ਵੱਲੋਂ 'ਅਰੋਗਿਆ ਵਨ' ਦਾ ਉਦਘਾਟਨ

ਇਸ ਦੇ ਨਾਲ ਹੀ ਪੀਐਮ ਮੋਦੀ ਨੇ ਬੀਤੇ ਦਿਨ ਸਾਬਕਾ ਮੁੱਖ ਮੰਤਰੀ ਕੇਸ਼ੂਭਾਈ ਪਟੇਲ ਦੇ ਬੇਟੇ ਭਰਤ ਨਾਲ ਫੋਨ 'ਤੇ ਗੱਲਬਾਤ ਕੀਤੀ ਅਤੇ ਦੁੱਖ ਦਾ ਪ੍ਰਗਟਾਵਾ ਕੀਤਾ ਸੀ। ਉਹਨਾਂ ਕਿਹਾ ਕਿ ਕੇਸ਼ੂਭਾਈ ਪਟੇਲ ਨੇ ਆਪਣੀ ਜ਼ਿੰਦਗੀ ਵਿਚ ਮੇਰੇ ਵਰਗੇ ਬਹੁਤ ਸਾਰੇ ਨੌਜਵਾਨ ਕਾਰਕੁਨਾਂ ਦਾ ਮਾਰਗ ਦਰਸ਼ਨ ਕੀਤਾ ਅਤੇ ਉਹਨਾਂ ਨੂੰ ਤਿਆਰ ਕੀਤਾ ਹੈ, ਉਹਨਾਂ ਦੀ ਮੌਤ ਇਕ ਨਾ ਪੂਰਾ ਹੋਣ ਵਾਲਾ ਘਾਟਾ ਹੈ।

PM Modi pays tribute to late Keshubhai Patel in Gandhinagar in Gujarat PM ਮੋਦੀ ਨੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਕੇਸ਼ੂਭਾਈ ਪਟੇਲ ਨੂੰ ਘਰ ਜਾ ਕੇਭੇਂਟ ਕੀਤੀ ਸ਼ਰਧਾਂਜਲੀ

ਜ਼ਿਕਰਯੋਗ ਹੈ ਕਿ ਕੇਸ਼ੂ ਭਾਈਪਟੇਲ ਦੋ ਵਾਰ ਗੁਜਰਾਤ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। ਉਹ 1995 ਤੋਂ 1998 ‘ਚ ਸੂਬੇ ਦੇ ਮੁੱਖ ਮੰਤਰੀ ਬਣੇ ਸਨ ਪਰ 2001 ਵਿਚ ਉਨ੍ਹਾਂ ਨੂੰ ਅਹੁਦੇ ਤੋਂ ਅਸਤੀਫ਼ਾ ਦੇਣਾ ਪਿਆ ਸੀ। 2001 ਵਿੱਚ ਉਨ੍ਹਾਂ ਦੀ ਜਗ੍ਹਾ ‘ਤੇ ਨਰਿੰਦਰ ਮੋਦੀ ਨੇ ਮੁੱਖ ਮੰਤਰੀ ਦੇ ਅਹੁਦੇ ਵਜੋਂ ਸਹੁੰ ਚੁੱਕੀ ਸੀ। ਮੋਦੀ ਉਨ੍ਹਾਂ ਨੂੰ ਆਪਣਾ ਰਾਜਨੀਤਿਕ ਗੁਰੂ ਵੀ ਮੰਨਦੇ ਹਨ।

-PTCNews

Related Post