PM ਮੋਦੀ ਵੱਲੋਂ ਪ੍ਰਵਾਸੀਆਂ ਲਈ ਨੌਕਰੀਆਂ ਪੈਦਾ ਕਰਨ ਲਈ 50,000 ਕਰੋੜ ਰੁਪਏ ਦੀ ਨਵੀਂ ਯੋਜਨਾ ਦੀ ਸ਼ੁਰੂਆਤ

By  Shanker Badra June 20th 2020 01:34 PM

PM ਮੋਦੀ ਵੱਲੋਂ ਪ੍ਰਵਾਸੀਆਂ ਲਈ ਨੌਕਰੀਆਂ ਪੈਦਾ ਕਰਨ ਲਈ 50,000 ਕਰੋੜ ਰੁਪਏ ਦੀ ਨਵੀਂ ਯੋਜਨਾ ਦੀ ਸ਼ੁਰੂਆਤ:ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਪ੍ਰਵਾਸੀ ਮਜ਼ਦੂਰਾਂ ਨੂੰ ਆਪਣੇ ਹੀ ਪੇਂਡੂ ਖੇਤਰਾਂ 'ਚ ਰੋਜ਼ੀ ਰੋਟੀ ਮੁਹੱਈਆ ਕਰਵਾਉਣ ਦੇ ਲਈ 50,000 ਕਰੋੜ ਰੁਪਏ ਦੀ ਗਰੀਬ ਕਲਿਆਣ ਯੋਜਨਾ ਦੀ ਸ਼ੁਰੂਆਤ ਕੀਤੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਦੇ ਜਰੀਏ ਬਿਹਾਰ ਦੇ ਖਗੜੀਆ ਜ਼ਿਲ੍ਹੇ ਦੇ ਤੇਲਿਹਾਰ ਪਿੰਡ 'ਚ ਇਸ ਯੋਜਨਾ ਦੀ ਸ਼ੁਰੂਆਤ ਕੀਤੀ ਹੈ।

ਇਸ ਯੋਜਨਾ 'ਚ 6 ਸੂਬਿਆਂ ਦੇ 116 ਜ਼ਿਲ੍ਹੇ ਸ਼ਾਮਲ ਕੀਤੇ ਗਏ ਹਨ। ਜਿਸ 'ਚ ਬਿਹਾਰ ,ਰਾਜਸਥਾਨ, ਮੱਧ ਪ੍ਰਦੇਸ਼, ਝਾਰਖੰਡ, ਉੱਤਰ ਪ੍ਰਦੇਸ਼ ਅਤੇ ਓਡੀਸ਼ਾ ਨੂੰ ਸ਼ਾਮਲ ਕੀਤਾ ਗਿਆ ਹੈ। ਹਰ ਜ਼ਿਲ੍ਹੇ ਨੂੰ ਘੱਟੋ-ਘੱਟ 25,000 ਇਸ ਯੋਜਨਾ 'ਚ ਸ਼ਾਮਲ ਹੋਣਗੇ। ਇਸ ਤਰ੍ਹਾਂ ਲਗਭਗ ਇਕ ਤਿਹਾਈ ਪ੍ਰਵਾਸੀ ਮਜ਼ਦੂਰਾਂ ਨੂੰ ਇਸ ਮੁਹਿੰਮ ਦਾ ਲਾਭ ਮਿਲੇਗਾ। ਇਸ ਯੋਜਨਾ ਰਾਹੀਂ ਕੋਰੋਨਾ ਕਾਰਨ ਲਾਕਡਾਊਨ ਦੌਰਾਨ ਆਪਣੇ ਰਾਜ ਵਾਪਸ ਆਏ ਲੱਖਾਂ ਪ੍ਰਵਾਸੀ ਮਜ਼ਦੂਰਾਂ ਨੂੰ ਰੁਜ਼ਗਾਰ ਦਿੱਤਾ ਜਾਵੇਗਾ।

ਪ੍ਰਧਾਨ ਮੰਤਰੀ ਨੇ ਦੇਸ਼ ਦੇ ਵੱਖ-ਵੱਖ ਪਿੰਡਾਂ ਵੱਲੋਂ ਕੀਤੇ ਯਤਨਾਂ ਦੀ ਪ੍ਰਸੰਸਾ ਕੀਤੀ, ਜੋ ਕੋਵਿਡ-19 ਨਾਲ ਸਾਹਮਣਾ ਕਰ ਰਹੇ ਹਨ। ਪ੍ਰਧਾਨ ਮੰਤਰੀ ਨੇ ਪਰਵਾਸੀ ਮਜ਼ਦੂਰਾਂ ਨਾਲ ਵੀ ਗੱਲਬਾਤ ਕੀਤੀ ਅਤੇ ਗਰੀਬਾਂ ਨੂੰ ਸਰਕਾਰ ਵਲੋਂ ਮੁਫ਼ਤ ਰਾਸ਼ਨ ਮਿਲਣ ਬਾਰੇ ਚਰਚਾ ਕੀਤੀ ਗਈ। ਉਨ੍ਹਾਂ ਨੇ ਮੁਹਿੰਮ ਦੇ ਵੱਖ-ਵੱਖ ਫਾਇਦਿਆਂ ਤੋਂ ਵੀ ਜਾਣੂ ਕਰਵਾਇਆ। ਇਸ ਦੌਰਾਨ ਪੰਜ ਰਾਜਾਂ - ਬਿਹਾਰ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਰਾਜਸਥਾਨ, ਝਾਰਖੰਡ ਅਤੇ ਉਡੀਸ਼ਾ ਦੇ ਮੁੱਖ ਮੰਤਰੀ ਮੌਜੂਦ ਸਨ।

PM Modi launches Rs 50,000-crore Garib Kalyan Rojgar Abhiyaan to generate jobs PM ਮੋਦੀ ਵੱਲੋਂ ਪ੍ਰਵਾਸੀਆਂ ਲਈ ਨੌਕਰੀਆਂ ਪੈਦਾ ਕਰਨ ਲਈ 50,000 ਕਰੋੜ ਰੁਪਏ ਦੀ ਨਵੀਂ ਯੋਜਨਾ ਦੀ ਸ਼ੁਰੂਆਤ

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਗਰੀਬ ਕਲਿਆਣ ਰੁਜ਼ਗਾਰ ਮੁਹਿੰਮ ਨਾਲ ਤੁਹਾਡੇ ਇਸ ਆਤਮ-ਸਨਮਾਨ ਦੀ ਸੁਰੱਖਿਆ ਵੀ ਹੋਵੇਗੀ ਅਤੇ ਤੁਹਾਡੀ ਮਿਹਨਤ ਨਾਲ ਹੀ ਤੁਹਾਡੇ ਪਿੰਡ ਦਾ ਵਿਕਾਸ ਹੋਵੇਗਾ। ਉਨ੍ਹਾਂ ਨੇ ਕਿਹਾ 'ਗਰਾਊਂਡ 'ਤੇ ਕੰਮ ਕਰਨ ਵਾਲੇ ਸਾਡੇ ਸਾਥੀ, ਗ੍ਰਾਮ ਪ੍ਰਧਾਨ, ਆਂਗਨਵਾੜੀ ਵਰਕਰ, ਆਸ਼ਾ ਵਰਕਰ ਇਨ੍ਹਾਂ ਸਾਰਿਆਂ ਨੇ ਬਹੁਤ ਹੀ ਬਿਹਤਰੀਨ ਕੰਮ ਕੀਤਾ ਹੈ ਅਤੇ ਇਹ ਸਾਰੇ ਵਧਾਈ ਦੇ ਪਾਤਰ ਹਨ।

-PTCNews

Related Post