ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹੁੰਚੇ ਸੁਲਤਾਨਪੁਰ ਲੋਧੀ , ਗੁਰਦੁਆਰਾ ਬੇਰ ਸਾਹਿਬ ਟੇਕਿਆ ਮੱਥਾ

By  Shanker Badra November 9th 2019 09:38 AM

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹੁੰਚੇ ਸੁਲਤਾਨਪੁਰ ਲੋਧੀ , ਗੁਰਦੁਆਰਾ ਬੇਰ ਸਾਹਿਬ ਟੇਕਿਆ ਮੱਥਾ:ਸੁਲਤਾਨਪੁਰ ਲੋਧੀ : ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਅੱਜ ਜਦੋਂ ਭਾਰਤ ਤੋਂ ਸ਼ਰਧਾਲੂਆਂ ਦਾ ਪਹਿਲਾ ਜੱਥਾ ਰਵਾਨਾ ਹੋਵੇਗਾ ਤਾਂ 72 ਸਾਲਾਂ ਤੋਂ ਕੀਤੀ ਜਾ ਰਹੀ ਸਿੱਖਾਂ ਦੀ ਅਰਦਾਸ ਪੂਰੀ ਹੋ ਜਾਵੇਗੀ। ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਜੁੜੇ ਗੁਰੂਧਾਮ ਦੇ ਦਰਸ਼ਨ ਕਰ ਕੇ ਉਨ੍ਹਾਂ ਦੇ ਨੇਤਰ ਨਿਹਾਲ ਹੋ ਸਕਣਗੇ। ਉਨ੍ਹਾਂ ਦੀ ਇਹ ਅਰਦਾਸ 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਣੀ ਗਈ ਹੈ।

Pm Modi Narendra Modi Sultanpur Lodhi Gurudwara Ber Sahib Ji ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹੁੰਚੇ ਸੁਲਤਾਨਪੁਰ ਲੋਧੀ , ਗੁਰਦੁਆਰਾ ਬੇਰ ਸਾਹਿਬ ਟੇਕਿਆ ਮੱਥਾ

ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸੁਲਤਾਨਪੁਰ ਲੋਧੀ ਵਿਖੇ ਕੌਮਾਂਤਰੀ ਪੱਧਰ 'ਤੇ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ ਕਰਨ ਤੋਂ ਪਹਿਲਾਂ ਸੁਲਤਾਨਪੁਰ ਲੋਧੀ ਪਹੁੰਚ ਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਅਤੇ ਹੋਰਨਾਂ ਗੁਰਦੁਆਰਿਆਂ ਵਿਚ ਮੱਥਾ ਟੇਕਿਆ ਹੈ। ਇਸ ਤੋਂ ਬਾਅਦ ਮੋਦੀ ਸ਼ਿਕਾਰ ਮਾਛੀਆਂ ਨਾਂਅ ਦੇ ਅਸਥਾਨ 'ਤੇ ਅਰਦਾਸ ਸਮਾਗਮ 'ਚ ਹਾਜ਼ਰੀ ਲਗਵਾਉਂਗੇ।

Pm Modi Narendra Modi Sultanpur Lodhi Gurudwara Ber Sahib Ji ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹੁੰਚੇ ਸੁਲਤਾਨਪੁਰ ਲੋਧੀ , ਗੁਰਦੁਆਰਾ ਬੇਰ ਸਾਹਿਬ ਟੇਕਿਆ ਮੱਥਾ

ਉਸ ਤੋਂ ਬਾਅਦ ਉਹ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ ਕਰਨ ਲਈ ਡੇਰਾ ਬਾਬਾ ਨਾਨਕ ਜਾਣਗੇ। ਉੱਥੇ ਉਦਘਾਟਨ ਤੋਂ ਬਾਅਦ ਸ਼ਰਧਾਲੂਆਂ ਦੇ ਪਹਿਲੇ ਜੱਥੇ ਨੂੰ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਲਈ ਰਵਾਨਾ ਕਰਨਗੇ। ਕਰਤਾਰਪੁਰ ਸਾਹਿਬ ਵਿਖੇ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਜਾਣ ਵਾਲੇ ਪਹਿਲੇ ਜੱਥੇ ਵਿੱਚ 500 ਤੋਂ ਵੱਧ ਸ਼ਰਧਾਲੂ ਸ਼ਾਮਲ ਹੋਣਗੇ।

Pm Modi Narendra Modi Sultanpur Lodhi Gurudwara Ber Sahib Ji ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹੁੰਚੇ ਸੁਲਤਾਨਪੁਰ ਲੋਧੀ , ਗੁਰਦੁਆਰਾ ਬੇਰ ਸਾਹਿਬ ਟੇਕਿਆ ਮੱਥਾ

ਇਸ ਮੌਕੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ,ਸਾਬਕਾ ਕੈਬਨਿਟ ਮੰਤਰੀ ਪ੍ਰੋ. ਲਕਸ਼ਮੀ ਕਾਂਤਾ ਚਾਵਲਾ , ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ , ਰਾਜਪਾਲ ਪੰਜਾਬ ਵੀ.ਪੀ .ਸਿੰਘ ਬਦਨੌਰ ,ਅਕਾਲੀ ਲੀਡਰ ਤੋਤਾ ਸਿੰਘ ਮੌਜੂਦ ਸਨ ਅਤੇ ਬੀਬੀ ਜੰਗੀਰ ਕੌਰ ਨੇ ਸਿਰੋਪਾ ਪਾ ਕੇ ਸਨਮਾਨਿਤ ਕੀਤਾ ਹੈ।

Pm Modi Narendra Modi Sultanpur Lodhi Gurudwara Ber Sahib Ji ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹੁੰਚੇ ਸੁਲਤਾਨਪੁਰ ਲੋਧੀ , ਗੁਰਦੁਆਰਾ ਬੇਰ ਸਾਹਿਬ ਟੇਕਿਆ ਮੱਥਾ

ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ ਅੱਜ ਭਾਰਤ ਤੇ ਪਾਕਿਸਤਾਨ ਦੋਵੇਂ ਪਾਸੇ ਹੋਣ ਜਾ ਰਿਹਾ ਹੈ। ਜਿਸ ਦੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਭਾਰਤ ਵਾਲੇ ਪਾਸੇ ਕਰਤਾਰਪੁਰ ਲਾਂਘੇ ਦਾ ਉਦਘਾਟਨ ਕਰਨ ਪੁੱਜੇ ਰਹੇ ਹਨ ਅਤੇ ਸ਼ਰਧਾਲੂਆਂ ਦਾ ਪਹਿਲਾਂ ਜਥਾ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਵੇਗਾ।

-PTCNews

Related Post