NDA ਸਰਕਾਰ ਦਾ ਸਹੁੰ ਚੁੱਕ ਸਮਾਗਮ : ਰਾਜਨਾਥ ਸਿੰਘ ਨੇ ਦੂਜੀ ਵਾਰ ਕੇਂਦਰੀ ਮੰਤਰੀ ਦੇ ਅਹੁਦੇ ਵਜੋਂ ਚੁੱਕੀ ਸਹੁੰ

By  Shanker Badra May 30th 2019 08:10 PM -- Updated: May 30th 2019 08:12 PM

NDA ਸਰਕਾਰ ਦਾ ਸਹੁੰ ਚੁੱਕ ਸਮਾਗਮ : ਰਾਜਨਾਥ ਸਿੰਘ ਨੇ ਦੂਜੀ ਵਾਰ ਕੇਂਦਰੀ ਮੰਤਰੀ ਦੇ ਅਹੁਦੇ ਵਜੋਂ ਚੁੱਕੀ ਸਹੁੰ:ਨਵੀਂ ਦਿੱਲੀ : ਲੋਕ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਮਗਰੋਂ ਨਰਿੰਦਰ ਮੋਦੀ ਨੇ ਅੱਜ ਦੂਸਰੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ ਹੈ।ਰਾਸ਼ਟਰਪਤੀ ਭਵਨ 'ਚ ਹੋਏ ਇਸ ਸਮਾਗਮ 'ਚ ਪ੍ਰਧਾਨ ਮੰਤਰੀ ਨਾਲ-ਨਾਲ ਉਨ੍ਹਾਂ ਦਾ ਮੰਤਰੀ ਮੰਡਲ ਵੀ ਸਹੁੰ ਚੁੱਕ ਰਿਹਾ ਹੈ।ਹਾਲਾਂਕਿ ਸਭ ਦੀਆਂ ਨਜ਼ਰਾਂ ਇਸ 'ਤੇ ਹੋਣਗੀਆਂ ਕਿ ਗ੍ਰਹਿ, ਰੱਖਿਆ, ਵਿੱਤ ਅਤੇ ਵਿਦੇਸ਼ ਵਿਭਾਗ ਦੀ ਅਹਿਮ ਜ਼ਿੰਮੇਵਾਰੀ ਕਿਸ ਨੂੰ ਸੌਂਪੀ ਜਾਵੇਗੀ।

Pm Modi Oath Ceremony : Rajnath Singh take oath as Union Ministers NDA ਸਰਕਾਰ ਦਾ ਸਹੁੰ ਚੁੱਕ ਸਮਾਗਮ : ਰਾਜਨਾਥ ਸਿੰਘ ਨੇ ਦੂਜੀ ਵਾਰ ਕੇਂਦਰੀ ਮੰਤਰੀ ਦੇ ਅਹੁਦੇ ਵਜੋਂ ਚੁੱਕੀ ਸਹੁੰ

ਇਸ ਦੌਰਾਨ ਰਾਜਨਾਥ ਸਿੰਘ ਨੇ ਵੀ ਕੇਂਦਰੀ ਮੰਤਰੀ ਦੇ ਅਹੁਦੇ ਵਜੋਂ ਸਹੁੰ ਚੁੱਕ ਲਈ ਹੈ।ਉਹ ਐਨਡੀਏ ਦੀ ਲਗਾਤਾਰ ਦੂਜੀ ਵਾਰ ਬਣੀ ਸਰਕਾਰ 'ਚ ਕੇਂਦਰੀ ਮੰਤਰੀ ਬਣ ਗਏ ਹਨ।ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਤੋਂ ਲਗਾਤਾਰ ਦੂਜੀ ਵਾਰ ਲੋਕ ਸਭਾ ਦੀਆਂ ਚੋਣਾਂ ਜਿੱਤ ਕੇ ਆਏ ਰਾਜਨਾਥ ਸਿੰਘ ਭਾਜਪਾ ਦੇ ਕੌਮੀ ਪ੍ਰਧਾਨ ਵੀ ਰਹਿ ਚੁੱਕੇ ਹਨ। 2019 ਦੀਆਂ ਲੋਕ ਸਭਾ ਚੋਣਾਂ ਚ ਰਾਜਨਾਥ ਸਿੰਘ ਨੂੰ 633026 ਵੋਟਾਂ ਮਿਲੀਆਂ ਅਤੇ ਉਨ੍ਹਾਂ ਨੇ ਸਮਾਜਵਾਦੀ ਪਾਰਟੀ ਦੀ ਉਮੀਦਵਾਰ ਅਤੇ ਕਾਂਗਰਸੀ ਉਮੀਦਵਾਰ ਸ਼ਤਰੂਘਣ ਦੀ ਪਤਨੀ ਪੂਨਮ ਸਿਨਹਾ ਨੂੰ 347302 ਵੋਟਾਂ ਨਾਲ ਹਰਾਇਆ।

Pm Modi Oath Ceremony : Rajnath Singh take oath as Union Ministers NDA ਸਰਕਾਰ ਦਾ ਸਹੁੰ ਚੁੱਕ ਸਮਾਗਮ : ਰਾਜਨਾਥ ਸਿੰਘ ਨੇ ਦੂਜੀ ਵਾਰ ਕੇਂਦਰੀ ਮੰਤਰੀ ਦੇ ਅਹੁਦੇ ਵਜੋਂ ਚੁੱਕੀ ਸਹੁੰ

ਇਸ ਤੋਂ ਪਹਿਲਾਂ ਹਰਸਿਮਰਤ ਕੌਰ ਬਾਦਲ ,ਅਮਿਤ ਸ਼ਾਹ ,ਨਿਤਿਨ ਗਡਕਰੀ , ਪ੍ਰਹਿਲਾਦ ਜੋਸ਼ੀ ,ਮੁਖਤਾਰ ਅੱਬਾਸ ਨਕਵੀ ,ਧਰਮਿੰਦਰ ਪ੍ਰਧਾਨ ,ਪਿਊਸ਼ ਗੋਇਲ ,ਪ੍ਰਕਾਸ਼ ਜਾਵੜੇਕਰ ,ਡਾ. ਹਰਸ਼ਵਰਧਨ ,ਸਮਰਿਤੀ ਇਰਾਨੀ ,ਅਰਜੁਨ ਮੁੰਡਾ ,ਐੱਸ.ਜੇ ਸ਼ੰਕਰ ,ਥਾਵਰ ਚੰਦ ਗਹਿਲੋਤ ,ਨਰਿੰਦਰ ਸਿੰਘ ਤੋਮਰ ,ਰਵੀ ਸ਼ੰਕਰ ਪ੍ਰਸਾਦ ,ਰਾਮ ਵਿਲਾਸ ਪਾਸਵਾਨ , ਨਿਰਮਲਾ ਸੀਤਾ ਰਮਨ ,ਸੰਤੋਸ਼ ਗੰਗਵਾਰ ,ਅਰਵਿੰਦ ਸਾਵੰਤ , ਗਿਰੀਰਾਜ ਸਿੰਘ ,ਗਜੇਂਦਰ ਸਿੰਘ ਸ਼ੇਖਾਵਤ ਨੇ ਕੇਂਦਰੀ ਕੈਬਨਿਟ ਮੰਤਰੀ ਦੇ ਅਹੁਦੇ ਵਜੋਂ ਸਹੁੰ ਚੁੱਕੀ ਹੈ।

Pm Modi Oath Ceremony : Rajnath Singh take oath as Union Ministers NDA ਸਰਕਾਰ ਦਾ ਸਹੁੰ ਚੁੱਕ ਸਮਾਗਮ : ਰਾਜਨਾਥ ਸਿੰਘ ਨੇ ਦੂਜੀ ਵਾਰ ਕੇਂਦਰੀ ਮੰਤਰੀ ਦੇ ਅਹੁਦੇ ਵਜੋਂ ਚੁੱਕੀ ਸਹੁੰ

ਇਸ ਸਹੁੰ ਚੁੱਕ ਸਮਾਗਮ ’ਚ ਵਿਰੋਧੀ ਧਿਰ ਦੇ ਆਗੂ ,ਸਾਰੇ ਸੂਬਿਆਂ ਦੇ ਮੁੱਖ ਮੰਤਰੀ, ਸਾਰੇ ਰਾਜਪਾਲ, ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ, ਸੰਸਦ ਦੇ ਦੋਵੇਂ ਸਦਨਾਂ ਦੇ ਮੈਂਬਰ ਤੇ ਸੂਬਿਆਂ ਦੇ ਸੀਨੀਅਰ ਭਾਜਪਾ ਆਗੂ ਮੌਜੂਦ ਸਨ।ਇਸ ਮੌਕੇ ਸਾਬਕਾ ਪ੍ਰਧਾਨ ਮੰਤਰੀ ਤੇ ਰਾਸ਼ਟਰਪਤੀ ਵੀ ਮੌਜੂਦ ਸਨ।

Pm Modi Oath Ceremony : Rajnath Singh take oath as Union Ministers NDA ਸਰਕਾਰ ਦਾ ਸਹੁੰ ਚੁੱਕ ਸਮਾਗਮ : ਰਾਜਨਾਥ ਸਿੰਘ ਨੇ ਦੂਜੀ ਵਾਰ ਕੇਂਦਰੀ ਮੰਤਰੀ ਦੇ ਅਹੁਦੇ ਵਜੋਂ ਚੁੱਕੀ ਸਹੁੰ

ਇਸ ਦੌਰਾਨ ਥਾਈਲੈਂਡ ਤੋਂ ਵਿਸ਼ੇਸ਼ ਰਾਜਦੂਤ ਗ੍ਰਿਸਾਡ ਬੂਨਰੇਕ , ਮੌਰੀਸ਼ਸ ਦੇ ਪ੍ਰਧਾਨ ਮੰਤਰੀ , ਸ੍ਰੀਲੰਕਾ ਦੇ ਰਾਸ਼ਟਰਪਤੀ ਮੈਤਰੀਪਾਲਾ ਸਿਰੀਸੇਨਾ ,ਕਿਰਗਿਸਤਾਨ ਦੇ ਰਾਸ਼ਟਰਪਤੀ ਸੁਰੂਨਬੇ ਜੀਨਬੇਕੋਵ ਅਤੇ ਨੇਪਾਲ ਦੇ ਰਾਸ਼ਟਰਪਤੀ ਕੇ.ਪੀ. ਸ਼ਰਮਾ ਓਲੀ ਮੌਜੂਦ ਸਨ।ਇਸ ਤੋਂ ਇਲਾਵਾ ਅਦਾਕਾਰ ਜਿਤੇਂਦਰ ਸਮੇਤ ਹੋਰ ਫ਼ਿਲਮੀ ਸਿਤਾਰੇ ਵੀ ਪਹੁੰਚੇ ਹੋਏ ਹਨ।ਮੋਦੀ ਦੇ ਸਹੁੰ ਚੁੱਕ ਸਮਾਗਮ 'ਚ 8000 ਮਹਿਮਾਨ ਸ਼ਾਮਲ ਹੋਏ ਹਨ।

-PTCNews

Related Post