ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੇ ਦਿਹਾਂਤ ’ਤੇ ਪ੍ਰਗਟਾਇਆ ਡੂੰਘਾ ਦੁੱਖ

By  Shanker Badra August 7th 2019 09:44 AM

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੇ ਦਿਹਾਂਤ ’ਤੇ ਪ੍ਰਗਟਾਇਆ ਡੂੰਘਾ ਦੁੱਖ:ਨਵੀਂ ਦਿੱਲੀ : ਭਾਰਤ ਦੀ ਸਾਬਕਾ ਵਿਦੇਸ਼ ਮੰਤਰੀ ਅਤੇ ਭਾਜਪਾ ਦੀ ਸੀਨੀਅਰ ਆਗੂ ਸੁਸ਼ਮਾ ਸਵਰਾਜ ਦਾ ਮੰਗਲਵਾਰ ਦੇਰ ਰਾਤ ਦੇਹਾਂਤ ਹੋ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਦਿਲ ਦਾ ਦੌਰਾ ਪੈਣ 'ਤੇ ਉਨ੍ਹਾਂ ਨੂੰ ਰਾਤ 10.20 ਵਜੇ ਦਿੱਲੀ ਦੇ ਏਮਜ਼ ਹਸਪਤਾਲ 'ਚ ਦਾਖਲ ਕਰਵਾਇਆ ਗਿਆ ,ਜਿਥੇ ਉਨ੍ਹਾਂ ਨੇ ਆਖਰੀ ਸਾਹ ਲਿਆ। PM Modi on Sushma Swaraj demise: Glorious chapter in Indian politics comes to an endਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਦੇ ਦਿਹਾਂਤ ’ਤੇ ਡੂੰਘਾ ਦੁੱਖ ਪ੍ਰਗਟਾਇਆ ਹੈ। ਪ੍ਰਧਾਨ ਮੰਤਰੀ ਮੋਦੀ ਨੇ ਸੋਗ ਪ੍ਰਗਟਾਉਂਦਿਆਂ ਕਿਹਾ ਕਿ ਉਨ੍ਹਾਂ ਦੇ ਜਾਣ ਨਾਲ ਭਾਰਤੀ ਰਾਜਨੀਤੀ ਦੇ ਇਕ ਪਾਠ ਦਾ ਅੰਤ ਹੋ ਗਿਆ ਹੈ। ਸੁਸ਼ਮਾ ਸਵਰਾਜ ਜੀ ਆਪਣੀ ਤਰ੍ਹਾਂ ਦੀ ਵੱਖ ਔਰਤ ਸਨ ,ਜਿਹੜੀ ਕਰੋੜਾਂ ਲੋਕਾਂ ਲਈ ਪ੍ਰੇਰਣਾ ਦਾ ਸਰੋਤ ਸੀ।

PM Modi on Sushma Swaraj demise: Glorious chapter in Indian politics comes to an end ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੇ ਦਿਹਾਂਤ ’ਤੇ ਪ੍ਰਗਟਾਇਆ ਡੂੰਘਾ ਦੁੱਖ

ਸੁਸ਼ਮਾ ਸਵਰਾਜ ਦਸੰਬਰ 2016 ਤੋਂ ਹੀ ਬਿਮਾਰ ਚੱਲ ਰਹੀ ਸੀ। ਉਨ੍ਹਾਂ ਨੂੰ ਲੰਮੇ ਸਮੇਂ ਤੋਂ ਸ਼ੂਗਰ ਸੀ ਅਤੇ ਬਾਅਦ 'ਚ ਉਨ੍ਹਾਂ ਦੀ ਕਿਡਨੀ ਫੇਲ੍ਹ ਹੋ ਗਈ ਸੀ। ਜਿਸ ਤੋਂ ਬਾਅਦ ਸੁਸ਼ਮਾ ਦੀ ਕਿਡਨੀ ਟਰਾਂਸਪਲਾਂਟ ਸਰਜਰੀ ਹੋਈ ਸੀ। ਸੁਸ਼ਮਾ ਸਵਰਾਜ ਦੀ ਤਬੀਅਤ ਖ਼ਰਾਬ ਹੋਣ ਤੋਂ ਤੁਰੰਤ ਬਾਅਦ ਉਨ੍ਹਾਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ।

PM Modi on Sushma Swaraj demise: Glorious chapter in Indian politics comes to an end ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੇ ਦਿਹਾਂਤ ’ਤੇ ਪ੍ਰਗਟਾਇਆ ਡੂੰਘਾ ਦੁੱਖ

ਉਨ੍ਹਾਂ ਸ਼ਾਮ 7:23 ਮਿੰਟ 'ਤੇ ਦਿਹਾਂਤ ਤੋਂ 3 ਘੰਟੇ ਪਹਿਲਾਂ ਧਾਰਾ 370 ਹੱਟਣ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਟਵਿੱਟਰ 'ਤੇ ਟਵੀਟ ਕਰਕੇ ਵਧਾਈ ਦਿੱਤੀ ਸੀ। ਸੁਸ਼ਮਾ ਦੇ ਦਿਹਾਂਤ ਦੀ ਖ਼ਬਰ ਮਿਲਦੇ ਸਾਰ ਹੀ ਗ੍ਰਹਿ ਮੰਤਰੀ ਅਮਿਤ ਸ਼ਾਹ, ਸਿਹਤ ਮੰਤਰੀ ਡਾ. ਹਰਸ਼ਵਰਧਨ, ਰਾਜਨਾਥ ਸਿੰਘ, ਨਿਤਿਨ ਗਡਕਰੀ, ਸਮ੍ਰਿਤੀ ਈਰਾਨੀ, ਮਨੋਜ ਤਿਵਾੜੀ ਅਤੇ ਮੀਨਾਕਸ਼ੀ ਲੇਖੀ ਏਮਜ਼ ਪੁੱਜੇ। ਰਾਹੁਲ ਗਾਂਧੀ ਨੇ ਉਨ੍ਹਾਂ ਦੇ ਦਿਹਾਂਤ 'ਤੇ ਦੁੱਖ ਜ਼ਾਹਿਰ ਕੀਤਾ ਹੈ।

PM Modi on Sushma Swaraj demise: Glorious chapter in Indian politics comes to an end ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੇ ਦਿਹਾਂਤ ’ਤੇ ਪ੍ਰਗਟਾਇਆ ਡੂੰਘਾ ਦੁੱਖ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਵਿਦੇਸ਼ਾਂ ‘ਚ ਫ਼ਸੇ ਨੌਜਵਾਨਾਂ ਦੀ ਮਦਦ ਕਰਨ ਵਾਲੀ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਹੀਂ ਰਹੇ ,ਅੱਜ ਹੋਵੇਗਾ ਅੰਤਿਮ ਸਸਕਾਰ

ਦੱਸ ਦੇਈਏ ਕਿ ਇੰਦਰਾ ਗਾਂਧੀ ਦੇ ਕਾਰਜਕਾਲ 'ਚ ਐਮਰਜੈਂਸੀ ਦੌਰਾਨ ਆਪਣੇ ਸਿਆਸੀ ਕੈਰੀਅਰ ਦੀ ਸ਼ੁਰੂਆਤ ਕਰਨ ਵਾਲੀ ਸੁਸ਼ਮਾ ਸੰਨ 1977 'ਚ ਹਰਿਆਣਾ ਤੋਂ ਵਿਧਾਇਕ ਚੁਣੀ ਗਈ ਸੀ। ਸੁਸ਼ਮਾ ਸਵਰਾਜ ਅਪ੍ਰੈਲ 1990 ਚ ਉਹ ਰਾਜ ਸਭਾ ਮੈਂਬਰ ਬਣੀ ਅਤੇ ਸਾਲ 1996 'ਚ ਚੋਣ ਜਿੱਤ ਕੇ ਉਹ ਵਾਜਪਾਈ ਸਰਕਾਰ 'ਚ ਸੂਚਨਾ ਪ੍ਰਸਾਰਣ ਮੰਤਰੀ ਬਣੀ। ਉਹ ਦਿੱਲੀ ਦੀ ਪਹਿਲੀ ਮਹਿਲਾ ਮੁੱਖ ਮੰਤਰੀ ਵੀ ਰਹੀ। ਸੁਸ਼ਮਾ ਸਵਰਾਜ ਸਾਲ 2014 'ਚ ਮੋਦੀ ਸਰਕਾਰ 'ਚ ਪਹਿਲੇ ਕਾਰਜਕਾਲ 'ਚ ਵਿਦੇਸ਼ ਮੰਤਰੀ ਸਨ। 16ਵੀਂ ਲੋਕ ਸਭਾ 'ਚ ਉਹ ਮੱਧ ਪ੍ਰਦੇਸ਼ ਦੇ ਵਿਦਿਸ਼ਾ ਤੋਂ ਸੰਸਦ ਮੈਂਬਰ ਚੁਣੀ ਗਈ ਸੀ।

-PTCNews

Related Post