ਕਾਰਗਿਲ ਵਿਜੇ ਦਿਵਸ : ਪ੍ਰਧਾਨ ਮੰਤਰੀ ਮੋਦੀ ਸਮੇਤ ਕਈ ਦਿੱਗਜਾਂ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

By  Jashan A July 26th 2021 11:43 AM

ਨਵੀਂ ਦਿੱਲੀ: ਕਾਰਗਿਲ ਵਿਜੇ ਦਿਵਸ (kargil vijay diwas) ਮੌਕੇ ਅੱਜ ਹਰ ਕੋਈ ਸ਼ਹੀਦਾਂ ਨੂੰ ਸਲਾਮ ਕਰ ਰਿਹਾ ਹੈ ਤੇ ਦੇਸ਼ ਦਾ ਹਰ ਨਾਗਰਿਕ ਭਾਰਤੀ ਹੋਣ 'ਤੇ ਮਾਣ ਮਹਿਸੂਸ ਕਰ ਰਿਹਾ ਹੈ। ਕਾਰਗਿਲ ਵਿਜੇ ਦਿਵਸ ( kargil vijay diwas) ਨੂੰ ਪੂਰੇ 22 ਸਾਲ ਹੋ ਗਏ ਹਨ। ਭਾਰਤ ਦੇ ਜਵਾਨਾਂ ਨੇ ਪਾਕਿਸਤਾਨ ਨੂੰ ਜੋ ਕਰਾਰੀ ਹਾਰ ਦਿੱਤੀ ਸੀ, ਉਸ ਇਤਿਹਾਸ ਨੂੰ ਅੱਜ ਯਾਦ ਕਰਨ ਦਾ ਦਿਨ ਹੈ। ਹਰ ਕੋਈ ਅੱਜ ਦੇਸ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇ ਰਿਹਾ ਹੈ। ਜਿਸ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਸਮੇਤ ਕਈ ਰਾਜਨੀਤਿਕ ਆਗੂਆਂ ਵੱਲੋਂ ਕਾਰਗਿਲ ਦੇ ਸ਼ਹੀਦਾਂ ਨੂੰ ਨਮਨ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀ ਟਵੀਟ ਕਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਹੈ। ਰਾਹੁਲ ਨੇ ਟਵੀਟ ਕੀਤਾ,''ਸਾਡੇ ਤਿਰੰਗੇ ਦੇ ਮਾਣ 'ਚ ਆਪਣੀ ਜਾਨ ਦੇਣ ਵਾਲੇ ਹਰੇਕ ਸੈਨਾਨੀ ਨੂੰ ਦਿਲੋਂ ਸ਼ਰਧਾਂਜਲੀ। ਦੇਸ਼ ਦੀ ਸੁਰੱਖਿਆ ਲਈ ਤੁਹਾਡੇ ਪਰਿਵਾਰਾਂ ਦੇ ਇਸ ਸਰਵਉੱਚ ਬਲੀਦਾਨ ਨੂੰ ਹਮੇਸ਼ਾ ਯਾਦ ਕਰਾਂਗੇ। ਜੈ ਹਿੰਦ।''

-PTC News

Related Post