PM ਮੋਦੀ ਨੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੂੰ ਭੇਂਟ ਕੀਤੀ ਸ਼ਰਧਾਂਜਲੀ

By  Shanker Badra September 1st 2020 11:56 AM

PM ਮੋਦੀ ਨੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੂੰ ਭੇਂਟ ਕੀਤੀ ਸ਼ਰਧਾਂਜਲੀ:ਨਵੀਂ ਦਿੱਲੀ : ਭਾਰਤ ਰਤਨ ਅਤੇ ਦੇਸ਼ ਦੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦਾ 84 ਸਾਲ ਦੀ ਉਮਰ ਵਿੱਚ ਸੋਮਵਾਰ ਸ਼ਾਮ ਨੂੰ ਦਿਹਾਂਤ ਹੋ ਗਿਆ ਹੈ। ਉਹ ਲੰਬੇ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਉਨ੍ਹਾਂ ਨੇ ਦਿੱਲੀ ਦੇ ਆਰਮੀ ਹਸਪਤਾਲ ਵਿੱਚ ਆਖਰੀ ਸਾਹ ਲਏ ਹਨ।ਉਨ੍ਹਾਂ ਦਾ ਅੱਜ ਦਿੱਲੀ ਵਿਚ ਦੁਪਹਿਰ 2.30 ਵਜੇ ਲੋਧੀ ਸ਼ਮਸ਼ਾਨ ਘਾਟ 'ਤੇ ਅੰਤਿਮ ਸੰਸਕਾਰ ਕੀਤਾ ਜਾਵੇਗਾ।ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੂੰ 10 ਰਾਜਾਜੀ ਮਾਰਗ 'ਤੇ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ।

PM ਮੋਦੀ ਨੇਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੂੰ ਭੇਂਟ ਕੀਤੀ ਸ਼ਰਧਾਂਜਲੀ

ਪ੍ਰਣਬ ਮੁਖਰਜੀ ਨੂੰ ਰਾਜਨੀਤਕ ਗਲਿਆਰੇ 'ਪ੍ਰਣਬ ਦਾ' ਕਹਿੰਦੇ ਸੀ। ਉਨ੍ਹਾਂ ਕੋਲ ਰਾਜਨੀਤੀ ਦਾ ਲੰਮਾ ਤਜਰਬਾ ਸੀ, ਜਿਸ ਨੂੰ ਹਰ ਕੋਈ ਮੰਨਦਾ ਸੀ। ਕੇਂਦਰ ਸਰਕਾਰ ਨੇ ਸਾਬਕਾ ਰਾਸ਼ਟਰਪਤੀ ਦੇ ਸਨਮਾਨ ਵਿੱਚ ਸੋਮਵਾਰ ਨੂੰ 7 ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ। ਉਨ੍ਹਾਂ ਦੇ ਸੋਗ ਵਿੱਚ ਦੇਸ਼ ਵਿਚ 31 ਅਗਸਤ ਤੋਂ ਲੈ ਕੇ 6 ਸਤੰਬਰ ਤੱਕ ਰਾਸ਼ਟਰੀ ਸੋਗ ਜਾਰੀ ਰਹੇਗਾ। ਜਿਸ ਕਾਰਨ ਰਾਸ਼ਟਰਪਤੀ ਭਵਨ 'ਤੇ ਸੰਸਦ ਭਵਨ ਦੇ ਝੰਡੇ ਝੁਕਾ ਦਿੱਤੇ ਗਏ ਹਨ।

PM ਮੋਦੀ ਨੇਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੂੰ ਭੇਂਟ ਕੀਤੀ ਸ਼ਰਧਾਂਜਲੀ

ਦੱਸਣਯੋਗ ਹੈ ਕਿ ਪ੍ਰਣਬ ਮੁਖਰਜੀ ਨੂੰ 10 ਅਗਸਤ ਨੂੰ ਕੋਰੋਨਾ ਪਾਜ਼ੀਟਿਵ ਪਾਏ ਜਾਣ ਮਗਰੋਂ ਆਰਮੀ ਦੇ ਰਿਸਰਚ ਐਂਡ ਰੈਫਰਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਸੇ ਦਿਨ ਉਨ੍ਹਾਂ ਦੇ ਦਿਮਾਗ ਦੀ ਸਰਜਰੀ ਕੀਤੀ ਗਈ ਸੀ। ਇਸ ਤੋਂ ਬਾਅਦ ਉਹ ਲੰਬੇ ਸਮੇਂ ਤੋਂ ਫੌਜ ਦੇ ਹਸਪਤਾਲ ਵਿੱਚ ਕੋਮਾ ਵਿੱਚ ਸੀ। ਮੁਖਰਜੀ ਨੂੰ ਬਾਅਦ ਵਿੱਚ ਫੇਫੜੇ ਦੀ ਲਾਗ ਹੋ ਗਈ। ਜਿਸ ਕਾਰਨ ਉਨ੍ਹਾਂ ਦਾ ਦਿਹਾਂਤ ਹੋ ਗਿਆ ਹੈ।

PM ਮੋਦੀ ਨੇਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੂੰ ਭੇਂਟ ਕੀਤੀ ਸ਼ਰਧਾਂਜਲੀ

ਇਸ ਦੌਰਾਨ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਸਮੇਤ ਕਈ ਦਿੱਗਜਾਂ ਨੇ ਉਹਨਾਂ ਨੂੰ ਸਰਧਾਂਜਲੀ ਭੇਂਟ ਕੀਤੀ ਹੈ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਟਵੀਟ ਕਰਕੇ ਲਿਖਿਆ ਕਿ ਪ੍ਰਣਬ ਮੁਖਰਜੀ ਦੇ ਦਿਹਾਂਤ ਦੀ ਖ਼ਬਰ ਸੁਣ ਕੇ ਦੁੱਖ ਹੋਇਆ, ਉਹਨਾਂ ਦਾ ਜਾਣਾ ਇੱਕ ਯੁਗ ਦਾ ਅੰਤ ਹੈ, ਪ੍ਰਣਬ ਮੁਖਰਜੀ ਨੇ ਦੇਸ਼ ਦੀ ਸੇਵਾ ਕੀਤੀ, ਅੱਜ ਉਹਨਾਂ ਦੇ ਜਾਣ 'ਤੇ ਪੂਰਾ ਦੇਸ਼ ਦੁਖੀ ਹੈ। ਉਥੇ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰਾਹੁਲ ਗਾਂਧੀ ਸਮੇਤ ਕਈ ਦਿੱਗਜਾਂ ਨੇ ਪ੍ਰਣਬ ਮੁਖਰਜੀ ਨੂੰ ਟਵੀਟ ਕਰ ਸਰਧਾਂਜਲੀ ਦਿੱਤੀ।

ਦੱਸ ਦੇਈਏ ਕਿ ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਣਬ ਮੁਖਰਜੀ ਦੇ ਦਿਹਾਂਤ 'ਤੇ ਦੁੱਖ ਪ੍ਰਗਟਾਇਆ ਹੈ। ਪੀ.ਐੱਮ. ਮੋਦੀ ਨੇ ਲਿਖਿਆ ਕਿ ਪ੍ਰਣਬ ਮੁਖਰਜੀ ਦੇ ਦਿਹਾਂਤ 'ਤੇ ਪੂਰਾ ਦੇਸ਼ ਦੁਖੀ ਹੈ, ਉਹ ਇੱਕ ਸਟੇਟਸਮੈਨ ਸਨ। ਜਿਨ੍ਹਾਂ ਨੇ ਰਾਜਨੀਤਕ ਖੇਤਰ ਅਤੇ ਸਾਮਾਜਕ ਖੇਤਰ ਦੇ ਹਰ ਵਰਗ ਦੀ ਸੇਵਾ ਕੀਤੀ ਹੈ। ਪੀ.ਐੱਮ. ਮੋਦੀ ਤੋਂ ਇਲਾਵਾ ਕਈ ਹੋਰ ਨੇਤਾਵਾਂ ਨੇ ਵੀ ਸਾਬਕਾ ਰਾਸ਼ਟਰਪਤੀ ਦੇ ਦਿਹਾਂਤ 'ਤੇ ਸੋਗ ਪ੍ਰਗਟਾਇਆ ਹੈ।

-PTCNews

Related Post