PM ਮੋਦੀ ਨੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਕੇਸ਼ੂਭਾਈ ਪਟੇਲ ਨੂੰ ਘਰ ਜਾ ਕੇਭੇਂਟ ਕੀਤੀ ਸ਼ਰਧਾਂਜਲੀ

By  Shanker Badra October 30th 2020 02:23 PM

PM ਮੋਦੀ ਨੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਕੇਸ਼ੂਭਾਈ ਪਟੇਲ ਨੂੰ ਘਰ ਜਾ ਕੇਭੇਂਟ ਕੀਤੀ ਸ਼ਰਧਾਂਜਲੀ:ਗਾਂਧਨੀਗਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ੁੱਕਰਵਾਰ ਨੂੰ 2 ਦਿਨਾਂ ਲਈ ਗੁਜਰਾਤ ਦੌਰੇ 'ਤੇ ਆਏ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਕੇਸ਼ੂਭਾਈ ਪਟੇਲ ਨੂੰ ਉਨ੍ਹਾਂ ਦੀ ਗਾਂਧੀਨਗਰ ਵਿਖੇ ਸਥਿਤ ਰਿਹਾਇਸ਼ 'ਤੇ ਪਹੁੰਚ ਕੇ ਸ਼ਰਧਾਂਜਲੀ ਭੇਂਟ ਕੀਤੀ ਹੈ।

PM Modi pays tribute to late Keshubhai Patel in Gandhinagar in Gujarat PM ਮੋਦੀ ਨੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਕੇਸ਼ੂਭਾਈ ਪਟੇਲ ਨੂੰ ਘਰ ਜਾ ਕੇਭੇਂਟ ਕੀਤੀ ਸ਼ਰਧਾਂਜਲੀ

ਦੱਸਣਯੋਗ ਹੈ ਕਿ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਸੂਬੇ ਦੇ ਦਿੱਗਜ ਨੇਤਾ ਕੇਸ਼ੂਭਾਈ ਪਟੇਲ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ। ਉਹ 92 ਸਾਲਾਂ ਦੇ ਸਨ। ਉਨ੍ਹਾਂ ਨੂੰ ਸਾਹ ਲੈਣ ‘ਚ ਤਕਲੀਫ਼ ਦੇ ਚੱਲਦਿਆਂ ਅਹਿਮਦਾਬਾਦ ਦੇ ਇਕ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ ਸੀ, ਜਿੱਥੇ ਕਿ ਉਨ੍ਹਾਂ ਨੇ ਆਖ਼ਰੀ ਸਾਹ ਲਏ ਸਨ।

PM Modi pays tribute to late Keshubhai Patel in Gandhinagar in Gujarat PM ਮੋਦੀ ਨੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਕੇਸ਼ੂਭਾਈ ਪਟੇਲ ਨੂੰ ਘਰ ਜਾ ਕੇਭੇਂਟ ਕੀਤੀ ਸ਼ਰਧਾਂਜਲੀ

ਜ਼ਿਕਰਯੋਗ ਹੈ ਕਿ ਕੇਸ਼ੂ ਭਾਈਪਟੇਲ ਦੋ ਵਾਰ ਗੁਜਰਾਤ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। ਉਹ 1995 ਤੋਂ 1998 ‘ਚ ਸੂਬੇ ਦੇ ਮੁੱਖ ਮੰਤਰੀ ਬਣੇ ਸਨ ਪਰ 2001 ਵਿਚ ਉਨ੍ਹਾਂ ਨੂੰ ਅਹੁਦੇ ਤੋਂ ਅਸਤੀਫ਼ਾ ਦੇਣਾ ਪਿਆ ਸੀ। 2001 ਵਿੱਚ ਉਨ੍ਹਾਂ ਦੀ ਜਗ੍ਹਾ ‘ਤੇ ਨਰਿੰਦਰ ਮੋਦੀ ਨੇ ਮੁੱਖ ਮੰਤਰੀ ਦੇ ਅਹੁਦੇ ਵਜੋਂ ਸਹੁੰ ਚੁੱਕੀ ਸੀ। ਮੋਦੀ ਉਨ੍ਹਾਂ ਨੂੰ ਆਪਣਾ ਰਾਜਨੀਤਿਕ ਗੁਰੂ ਵੀ ਮੰਨਦੇ ਹਨ।

PM Modi pays tribute to late Keshubhai Patel in Gandhinagar in Gujarat PM ਮੋਦੀ ਨੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਕੇਸ਼ੂਭਾਈ ਪਟੇਲ ਨੂੰ ਘਰ ਜਾ ਕੇਭੇਂਟ ਕੀਤੀ ਸ਼ਰਧਾਂਜਲੀ

ਇਸ ਦੇ ਇਲਾਵਾ ਪੀ.ਐੱਮ. ਮੋਦੀ ਕਈ ਪ੍ਰਾਜੈਕਟਾਂ ਦੇ ਨਾਲ ਹੀ ਦੇਸ਼ ਦੀ ਪਹਿਲੀ ਸੀ-ਪਲੇਨ ਸੇਵਾ ਦਾ ਵੀ ਉਦਘਾਟਨ ਕਰਨਗੇ। ਉਹ ਸ਼ਨੀਵਾਰ ਨੂੰ ਲੌਹ ਪੁਰਸ਼ ਸਰਦਾਰ ਵਲੱਭਭਾਈ ਪਟੇਲ ਦੀ 145ਵੀਂ ਜਯੰਤੀ ਮੌਕੇ ਨਰਮਦਾ ਜ਼ਿਲ੍ਹੇ ਦੇ ਕੇਵੜੀਆ 'ਚ ਉਨ੍ਹਾਂ ਦੀ ਵਿਸ਼ਵ ਦੀ ਸਭ ਤੋਂ ਉੱਚੀ ਮੂਰਤੀ ਸਟੈਚੂ ਆਫ਼ ਯੂਨਿਟੀ 'ਤੇ ਵੀ ਜਾਣਗੇ।

-PTCNews

Related Post