Gandhi Jayanti : PM ਮੋਦੀ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ 152ਵੀਂ ਜਯੰਤੀ 'ਤੇ ਦਿੱਤੀ ਸ਼ਰਧਾਂਜਲੀ

By  Shanker Badra October 2nd 2021 10:18 AM

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ 152ਵੀਂ ਜਯੰਤੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਦਾ ਜੀਵਨ ਅਤੇ ਆਦਰਸ਼ ਦੇਸ਼ ਦੀ ਹਰ ਪੀੜ੍ਹੀ ਨੂੰ ਫਰਜ਼ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕਰਦਾ ਰਹੇਗਾ। ਮੋਦੀ ਨੇ ਟਵੀਟ ਕੀਤਾ, '' ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ। ਪੂਜਯ ਬਾਪੂ ਦਾ ਜੀਵਨ ਅਤੇ ਆਦਰਸ਼ ਦੇਸ਼ ਦੀ ਹਰ ਪੀੜ੍ਹੀ ਨੂੰ ਫਰਜ਼ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕਰਦਾ ਰਹੇਗਾ ।

Gandhi Jayanti : PM ਮੋਦੀ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ 152ਵੀਂ ਜਯੰਤੀ 'ਤੇ ਦਿੱਤੀ ਸ਼ਰਧਾਂਜਲੀ

2 ਅਕਤੂਬਰ ਨੂੰ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਦਾ ਜਨਮ ਦਿਨ ਵੀ ਹੈ। ਮੋਦੀ ਨੇ ਉਨ੍ਹਾਂ ਨੂੰ ਨਿਮਰ ਸ਼ਰਧਾਂਜਲੀ ਵੀ ਦਿੱਤੀ ਹੈ। ਉਨ੍ਹਾਂ ਲਿਖਿਆ ਕਿ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਜੀ ਨੂੰ ਉਨ੍ਹਾਂ ਦੀ ਜਨਮ ਵਰੇਗੰਢ 'ਤੇ ਸਲਾਮ। ਕਦਰਾਂ -ਕੀਮਤਾਂ ਅਤੇ ਸਿਧਾਂਤਾਂ 'ਤੇ ਅਧਾਰਤ ਉਨ੍ਹਾਂ ਦਾ ਜੀਵਨ ਹਮੇਸ਼ਾ ਦੇਸ਼ ਵਾਸੀਆਂ ਲਈ ਪ੍ਰੇਰਣਾ ਸਰੋਤ ਬਣਾ ਰਹੇਗਾ।

Gandhi Jayanti : PM ਮੋਦੀ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ 152ਵੀਂ ਜਯੰਤੀ 'ਤੇ ਦਿੱਤੀ ਸ਼ਰਧਾਂਜਲੀ

ਗਾਂਧੀ ਦਾ ਜਨਮ 2 ਅਕਤੂਬਰ 1869 ਨੂੰ ਪੋਰਬੰਦਰ, ਗੁਜਰਾਤ ਵਿੱਚ ਹੋਇਆ ਸੀ। ਉਨ੍ਹਾਂ ਨੇ ਬ੍ਰਿਟਿਸ਼ ਸ਼ਾਸਨ ਤੋਂ ਭਾਰਤ ਨੂੰ ਆਜ਼ਾਦ ਕਰਵਾਉਣ ਦੀ ਲੜਾਈ ਦੀ ਅਗਵਾਈ ਕੀਤੀ। ਉਸ ਦੇ ਅਹਿੰਸਕ ਵਿਰੋਧ ਦੇ ਪਾਠ ਨੂੰ ਅਜੇ ਵੀ ਪੂਰੀ ਦੁਨੀਆ ਵਿੱਚ ਸਤਿਕਾਰ ਨਾਲ ਯਾਦ ਕੀਤਾ ਜਾਂਦਾ ਹੈ। ਗਾਂਧੀ ਨੇ ਨਾ ਸਿਰਫ ਦੇਸ਼ ਨੂੰ ਆਜ਼ਾਦੀ ਦਿਵਾਉਣ ਵਿੱਚ ਵੱਡੀ ਭੂਮਿਕਾ ਨਿਭਾਈ ਬਲਕਿ ਉਨ੍ਹਾਂ ਦੇ ਕੰਮਾਂ ਅਤੇ ਵਿਚਾਰਾਂ ਨੇ ਸੁਤੰਤਰ ਭਾਰਤ ਨੂੰ ਬਣਾਉਣ ਵਿੱਚ ਬਹੁਤ ਮਦਦ ਕੀਤੀ।

Gandhi Jayanti : PM ਮੋਦੀ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ 152ਵੀਂ ਜਯੰਤੀ 'ਤੇ ਦਿੱਤੀ ਸ਼ਰਧਾਂਜਲੀ

ਮੋਹਨਦਾਸ ਕਰਮਚੰਦ ਗਾਂਧੀ ਦਾ ਜਨਮ ਗੁਜਰਾਤ ਦੇ ਪੋਰਬੰਦਰ ਵਿੱਚ ਹੋਇਆ ਸੀ। ਬਾਅਦ ਵਿੱਚ ਉਸਨੂੰ ਬਾਪੂ ਕਿਹਾ ਜਾਣ ਲੱਗਾ। ਮਹਾਤਮਾ ਗਾਂਧੀ ਨੇ ਦੁਨੀਆ ਦੇ ਸਾਹਮਣੇ ਇੱਕ ਮਿਸਾਲ ਕਾਇਮ ਕੀਤੀ ਕਿ ਕਿਵੇਂ ਕੋਈ ਵੀ ਲੜਾਈ ਲੜੀ ਜਾ ਸਕਦੀ ਹੈ ਅਤੇ ਬਿਨਾਂ ਕਿਸੇ ਹਿੰਸਾ ਦੇ ਜਿੱਤੀ ਜਾ ਸਕਦੀ ਹੈ। ਇਹ ਵੀ ਦਿਲਚਸਪ ਹੈ ਕਿ ਜਿਸ ਦੇਸ਼ ਤੋਂ ਉਨ੍ਹਾਂ ਨੇ ਭਾਰਤ ਦੀ ਆਜ਼ਾਦੀ ਲਈ ਲੰਮੀ ਲੜਾਈ ਲੜੀ, ਉਸ ਦੇ ਸਨਮਾਨ ਵਿੱਚ ਇੱਕ ਡਾਕ ਟਿਕਟ ਜਾਰੀ ਕੀਤੀ।

-PTCNews

Related Post