ਜਿਵੇਂ ਬਰਲਿਨ ਦੀ ਕੰਧ ਢਹਿ ਗਈ ਉਵੇਂ ਹੀ ਕਰਤਾਰਪੁਰ ਸਾਹਿਬ ਲਾਂਘਾ ਭਾਰਤ-ਪਾਕਿਸਤਾਨ ਵਿਚਾਲੇ ਸੰਬੰਧ ਮਜ਼ਬੂਤ ਕਰਨ ਲਈ ਅਹਿਮ ਭੂਮਿਕਾ ਅਦਾ ਕਰੇਗਾ : ਮੋਦੀ

By  Joshi November 23rd 2018 08:09 PM -- Updated: November 23rd 2018 08:45 PM

ਜਿਵੇਂ ਬਰਲਿਨ ਦੀ ਕੰਧ ਢਹਿ ਗਈ ਉਵੇਂ ਹੀ ਕਰਤਾਰਪੁਰ ਸਾਹਿਬ ਲਾਂਘਾ ਭਾਰਤ-ਪਾਕਿਸਤਾਨ ਵਿਚਾਲੇ ਸੰਬੰਧ ਮਜ਼ਬੂਤ ਕਰਨ ਲਈ ਅਹਿਮ ਭੂਮਿਕਾ ਅਦਾ ਕਰੇਗਾ : ਮੋਦੀ

Modi in Punjab on Gurupurabਨਵੀਂ ਦਿੱਲੀ : ਜਿਵੇਂ ਬਰਲਿਨ ਦੀ ਕੰਧ ਢਹਿ ਗਈ ਉਵੇਂ ਹੀ ਕਰਤਾਰਪੁਰ ਸਾਹਿਬ ਲਾਂਘਾ ਭਾਰਤ-ਪਾਕਿਸਤਾਨ ਵਿਚਾਲੇ ਸੰਬੰਧ ਮਜ਼ਬੂਤ ਕਰਨ ਲਈ ਅਹਿਮ ਭੂਮਿਕਾ ਅਦਾ ਕਰੇਗਾ। ਇਹ ਪ੍ਰਗਟਾਵਾ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਗ੍ਰਹਿ ਵਿਖੇ ਗੁਰਪੁਰਬ ਮੌਕੇ ਕਰਵਾਏ ਕੀਰਤਨ ਦਰਬਾਰ ਮੌਕੇ ਹਾਜ਼ਰ ਸੰਗਤ ਨੂੰ ਸੰਬੋਧਨ ਕਰਦਿਆਂ ਕੀਤਾ।

ਸ਼੍ਰੀ ਮੋਦੀ ਨੇ ਕਿਹਾ ਕਿ ਭਾਵੇਂ ਸਰਕਾਰਾਂ ਅਤੇ ਸੈਨਾਵਾਂ ਵਿਚਕਾਰ ਤਕਰਾਰ ਜਿੰਨਾ ਮਰਜ਼ੀ ਹੋਵੇ, ਲੋਕਾਂ ਦਾ ਲੋਕਾਂ ਨਾਲ ਸੰਪਰਕ ਦੋਵਾਂ ਮੁਲਕਾਂ ਦੇ ਸੰਬੰਧਾਂ ਦੀ ਦਿਸ਼ਾ ਤੈਅ ਕਰਦਾ ਹੈ। ਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘਾ ਵੀ ਦੋਵਾਂ ਮੁਲਕਾਂ ਦੇ ਲੋਕਾਂ ਦੇ ਆਪਸੀ ਸੰਬੰਧਾਂ ਵਿਚ ਅਹਿਮ ਭੂਮਿਕਾ ਅਦਾ ਕਰੇਗਾ।

PM Manmohan Singh at Gurupurab Eve

Read More : ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਅਤੇ ਆਤਿਸ਼ਬਾਜੀ ਦਾ ਅਲੌਕਿਕ ਨਜ਼ਾਰਾ

ਉਨ੍ਹਾਂ ਹੋਰ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘੇ ਅਤੇ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਸੰਬੰਧੀ ਜੋ ਫੈਸਲੇ ਸਰਕਾਰ ਨੇ ਲਏ ਹਨ, ਉਹ ਗੁਰੂ ਸਾਹਿਬਾਨ ਦੀ ਕਿਰਪਾ ਦਾ ਨਤੀਜਾ ਹੈ ਤੇ ਉਹ ਆਪਣੇ ਆਪ ਨੂੰ ਵਡਭਾਗਾ ਸਮਝਦੇ ਹਨ ਜੋ ਇਹ ਸੇਵਾ ਉਨ੍ਹਾਂ ਦੇ ਹਿੱਸੇ ਆਈ ਹੈ।

Modi on Kartarpur Corridorਇਸ ਸਮਾਗਮ ਵਿਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੇ ਉਨ੍ਹਾਂ ਦੇ ਧਰਮ ਪਤਨੀ ਸ਼੍ਰੀਮਤੀ ਗੁਰਸ਼ਰਨ ਕੌਰ, ਵਿੱਤ ਮੰਤਰੀ ਅਰੁਣ ਜੇਤਲੀ, ਹਰਦੀਪ ਸਿੰਘ ਪੁਰੀ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ., ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸ਼ਖਸੀਅਤਾਂ ਹਾਜ਼ਰ ਸਨ।

—PTC News

Related Post