PM ਮੋਦੀ 8 ਨਵੰਬਰ ਨੂੰ ਕਰਨਗੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ : ਹਰਸਿਮਰਤ ਕੌਰ ਬਾਦਲ

By  Shanker Badra October 12th 2019 09:15 PM

PM ਮੋਦੀ 8 ਨਵੰਬਰ ਨੂੰ ਕਰਨਗੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ : ਹਰਸਿਮਰਤ ਕੌਰ ਬਾਦਲ:ਡੇਰਾ ਬਾਬਾ ਨਾਨਕ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰ ਹੋਣ ਦੀ ਪੂਰੀ ਸੰਭਾਵਨਾ ਹੈ। ਜਿਸ ਦੇ ਲਈ ਕੇਂਦਰ ਸਰਕਾਰ ਅਤੇ ਪਾਕਿਸਤਾਨ ਸਰਕਾਰ ਵੱਲੋਂ ਲਾਂਘੇ ਦਾ ਕੰਮ ਮੁਕੰਮਲ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ। ਇਸ ਨੂੰ ਲੈ ਕੇ ਸਿੱਖ ਸੰਗਤਾਂ ਦੇ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ।

 PM Modi To 8 November Kartarpur Corridor : Harsimrat Kaur Badal PM ਮੋਦੀ 8 ਨਵੰਬਰ ਨੂੰ ਕਰਨਗੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ : ਹਰਸਿਮਰਤ ਕੌਰ ਬਾਦਲ

ਇਸ ਦੌਰਾਨ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰਕੇ ਦੱਸਿਆ ਹੈ ਕਿ ਅਗਲੇ ਮਹੀਨੇ 8 ਨਵੰਬਰ ਨੂੰ ਭਾਰਤ ਵਾਲੇ ਪਾਸਿਓਂ ਲਾਂਘਾ ਖੋਲ੍ਹਿਆ ਜਾਵੇਗਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸਦਾ ਉਦਘਾਟਨ ਕਰਨਗੇ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਟਵੀਟ ਰਾਹੀਂ ਕਿਹਾ ਹੈ ਕਿ ਸੰਗਤਾਂ ਦੀ ਸ਼੍ਰੀ ਕਰਤਾਰ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰ ਕਰਨ ਦੀ ਅਰਦਾਸ ਗੁਰੂ ਸਾਹਿਬ ਨੇ ਸੁਣ ਲਈ ਹੈ।

 PM Modi To 8 November Kartarpur Corridor : Harsimrat Kaur Badal PM ਮੋਦੀ 8 ਨਵੰਬਰ ਨੂੰ ਕਰਨਗੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ : ਹਰਸਿਮਰਤ ਕੌਰ ਬਾਦਲ

ਓਧਰ ਪਾਕਿਸਤਾਨ ਨੇ ਹਾਲੇ ਤਕ ਇਸ ਬਾਰੇ ਕੋਈ ਰਸਮੀ ਐਲਾਨ ਤਾਂ ਨਹੀਂ ਕੀਤਾ ਪਰ ਇੰਨਾ ਜ਼ਰੂਰ ਕਿਹਾ ਗਿਆ ਹੈ ਕਿ ਪਾਕਿਸਤਾਨ ਵੱਲੋਂ ਜਲਦੀ ਹੀ ਲਾਂਘਾ ਖੋਲ੍ਹ ਦਿੱਤਾ ਜਾਵੇਗਾ। ਪਾਕਿਸਤਾਨ ਨੇ ਸਪੱਸ਼ਟ ਕੀਤਾ ਹੈ ਕਿ ਕਰਤਾਰਪੁਰ ਸਾਹਿਬ ਲਾਂਘਾ ਸ਼੍ਰੀ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਅਗਲੇ ਮਹੀਨੇ ਖੋਲ੍ਹ ਦਿੱਤਾ ਜਾਵੇਗਾ।

 PM Modi To 8 November Kartarpur Corridor : Harsimrat Kaur Badal PM ਮੋਦੀ 8 ਨਵੰਬਰ ਨੂੰ ਕਰਨਗੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ : ਹਰਸਿਮਰਤ ਕੌਰ ਬਾਦਲ

ਜ਼ਿਕਰਯੋਗ ਹੈ ਕਿ ਕਰਤਾਰਪੁਰ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਜ਼ਿੰਦਗੀ ਦੇ ਆਖ਼ਰੀ 17 ਸਾਲ 5 ਮਹੀਨੇ 9 ਦਿਨ ਬਤੀਤ ਕੀਤੇ ਸਨ ਅਤੇ ਇੱਥੇ ਹੀ ਜੋਤੀ ਜੋਤ ਸਮਾ ਗਏ ਸਨ। ਇਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ 1561 ਸੰਮਤ ਵਿੱਚ ਇਹ ਨਗਰ ਵਸਾਇਆ ਤੇ ਉਦਾਸੀਆਂ ਸੰਪੂਰਨ ਕਰਨ ਤੋਂ ਬਾਅਦ ਏਥੇ ਵਾਸ ਕੀਤਾ ਸੀ। ਇਸ ਦੇ ਨਾਲ ਹੀ ਜਗਤ ਗੁਰੂ ਨੇ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਵੀ ਉਪਦੇਸ਼ ਦਿੱਤਾ। ਜਿਸ ਕਰਕੇ ਸਿੱਖਾਂ ਦੀਆਂ ਭਾਵਨਾਵਾਂ ਇਨ੍ਹਾਂ ਇਤਿਹਾਸਿਕ ਥਾਵਾਂ ਨਾਲ ਜੁੜੀਆਂ ਹੋਈਆਂ ਹਨ। ਇਸੇ ਕਾਰਨ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਰੋਜ਼ ਅਰਦਾਸ ਕੀਤੀ ਜਾਂਦੀ ਸੀ।

-PTCNews

Related Post