PM ਮੋਦੀ ਕੋਰੋਨਾ ਦੀ ਮੌਜੂਦਾ ਸਥਿਤੀ ਤੇ ਟੀਕਾਕਰਨ ਨੂੰ ਲੈ ਕੇ ਅੱਜ ਕਰ ਰਹੇ ਨੇ ਉੱਚ ਪੱਧਰੀ ਬੈਠਕ   

By  Shanker Badra May 15th 2021 12:02 PM

ਨਵੀਂ ਦਿੱਲੀ : ਦੇਸ਼ 'ਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਇੱਕ ਉੱਚ ਪੱਧਰੀ ਬੈਠਕ ਕਰ ਰਹੇ ਹਨ। ਸੂਤਰਾਂ ਮੁਤਾਬਕ ਇਸ ਬੈਠਕ ਵਿਚ ਕੋਰੋਨਾ ਆਫ਼ਤ 'ਤੇ ਚਰਚਾ ਹੋਵੇਗੀ, ਇਸ ਦੇ ਨਾਲ ਹੀ ਟੀਕਾਕਰਨ ਤੇਜ਼ ਕਰਨ ਨੂੰ ਲੈ ਕੇ ਚਰਚਾ ਹੋਵੇਗੀ।

ਪੜ੍ਹੋ ਹੋਰ ਖ਼ਬਰਾਂ : ਅਮਰੀਕਾ 'ਚ ਕੋਰੋਨਾ ਵੈਕਸੀਨ ਲਵਾ ਚੁੱਕੇ ਲੋਕਾਂ ਨੂੰ ਮਾਸਕ ਪਾਉਣਾ ਜ਼ਰੂਰੀ ਨਹੀਂ

PM Modi to chair high-level meeting on COVID-19 situation, vaccination today PM ਮੋਦੀ ਕੋਰੋਨਾ ਦੀ ਮੌਜੂਦਾ ਸਥਿਤੀ ਤੇ ਟੀਕਾਕਰਨ ਨੂੰ ਲੈ ਕੇ ਅੱਜ ਕਰ ਰਹੇ ਨੇ ਉੱਚ ਪੱਧਰੀ ਬੈਠਕ

ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਵੱਲੋਂ ਸੱਦੀ ਉੱਚ ਪੱਧਰੀ ਬੈਠਕ ਸ਼ੁਰੂ ਹੋ ਗਈ ਹੈ , ਜਿਸ ਦੀ ਪ੍ਰਧਾਨਗੀ PM ਮੋਦੀ ਕਰ ਰਹੇ ਹਨ। ਇਸ ਮੀਟਿੰਗ ਵਿਚ ਸਿਹਤ ਮੰਤਰੀ ਤੋਂ ਇਲਾਵਾ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਹੋਣਗੇ। ਇਸ ਬੈਠਕ 'ਚ ਕੋਰੋਨਾ ਆਫ਼ਤ ਅਤੇ ਟੀਕਾਕਰਣ ਨੂੰ ਲੈ ਕੇ ਚਰਚਾ ਹੋਵੇਗੀ।

PM Modi to chair high-level meeting on COVID-19 situation, vaccination today PM ਮੋਦੀ ਕੋਰੋਨਾ ਦੀ ਮੌਜੂਦਾ ਸਥਿਤੀ ਤੇ ਟੀਕਾਕਰਨ ਨੂੰ ਲੈ ਕੇ ਅੱਜ ਕਰ ਰਹੇ ਨੇ ਉੱਚ ਪੱਧਰੀ ਬੈਠਕ

ਦੇਸ਼ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚਲਦਿਆਂ ਹਾਲਾਤ ਬਹੁਤ ਚਿੰਤਾਜਨਕ ਬਣੇ ਹੋਏ ਹਨ। ਬੀਤੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਦੇ 3.26 ਲੱਖ ਨਵੇਂ ਮਾਮਲੇ ਦਰਜ ਕੀਤੇ ਗਏ। ਇਸ ਦੇ ਨਾਲ ਹੀ 3890 ਲੋਕਾਂ ਦੀ ਮੌਤ ਹੋਈ ਹੈ।

PM Modi to chair high-level meeting on COVID-19 situation, vaccination today PM ਮੋਦੀ ਕੋਰੋਨਾ ਦੀ ਮੌਜੂਦਾ ਸਥਿਤੀ ਤੇ ਟੀਕਾਕਰਨ ਨੂੰ ਲੈ ਕੇ ਅੱਜ ਕਰ ਰਹੇ ਨੇ ਉੱਚ ਪੱਧਰੀ ਬੈਠਕ

ਪੜ੍ਹੋ ਹੋਰ ਖ਼ਬਰਾਂ : ਫੇਸਬੁੱਕ 'ਤੇ ਦੋਸਤੀ ਕਰਕੇ ਮਿਲਣ ਲਈ ਬੁਲਾਇਆ , ਫ਼ਿਰ 25 ਲੋਕਾਂ ਨੇ ਲੜਕੀ ਨਾਲ ਕੀਤਾ ਗੈਂਗਰੇਪ

ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ ਨੇ ਕੋਰੋਨਾ ਮਹਾਮਾਰੀ ਨੂੰ ਇਕ ਅਦ੍ਰਿਸ਼ ਦੁਸ਼ਮਣ ਕਰਾਰ ਦਿੰਦੇ ਹੋਏ ਕਿਹਾ ਸੀ ਕਿ ਸਰਕਾਰ ਇਸ ਮਹਾਮਾਰੀ ਨਾਲ ਮੁਕਾਬਲੇ ਵਿਚ ਜੰਗੀ ਪੱਧਰ 'ਤੇ ਕੰਮ ਕਰ ਰਹੀ ਹੈ। ਉਨ੍ਹਾਂ ਨੇ ਭਰੋਸਾ ਜਤਾਇਆ ਕਿ ਦੇਸ਼ ਇਸ ਲੜਾਈ ਵਿਚ ਜਿੱਤ ਹਾਸਲ ਕਰੇਗਾ।

-PTCNews

Related Post