ਭਾਰਤ 'ਚ ਕੋਰੋਨਾ ਦੇ ਵੱਧਦੇ ਮਾਮਲਿਆਂ ਵਿਚਾਲੇ PM ਮੋਦੀ ਕੱਲ ਸਾਰੇ ਮੁੱਖ ਮੰਤਰੀਆਂ ਨਾਲ ਕਰਨਗੇ ਮੀਟਿੰਗ 

By  Shanker Badra March 16th 2021 08:00 PM

ਨਵੀਂ ਦਿੱਲੀ : ਦੇਸ਼ ਵਿਚ ਕੋਰੋਨਾ ਦੀ ਦੂਜੀ ਲਹਿਰ ਦੇਖਣ ਨੂੰ ਮਿਲ ਰਹੀ ਹੈ। ਪੰਜਾਬ 'ਚ ਵੀ ਕੋਰੋਨਾ ਵਾਇਰਸ ਦੇ ਮਾਮਲੇ ਇਕ ਵਾਰ ਫਿਰ ਵਧਣੇ ਸ਼ੁਰੂ ਹੋ ਗਈ ਹੈ। ਦੇਸ਼ ਵਿੱਚ ਕੋਰੋਨਾ ਦੇ ਵੱਧਦੇ ਮਾਮਲਿਆਂ ਵਿਚਾਲੇ ਪੀ.ਐੱਮ. ਮੋਦੀ ਨੇ ਇੱਕ ਵਾਰ ਫਿਰ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਬੈਠਕ ਬੁਲਾਈ ਹੈ। ਪੀ.ਐੱਮ. ਮੋਦੀ ਇਹ ਬੈਠਕ ਵੀਡੀਓ ਕਾਨਫਰੰਸ ਦੇ ਜਰੀਏ ਕਰਨਗੇ।

ਪੜ੍ਹੋ ਹੋਰ ਖ਼ਬਰਾਂ : ਕਿਸਾਨਾਂ ਨੇ 26 ਮਾਰਚ ਨੂੰ ਪੂਰਨ ਤੌਰ 'ਤੇ ਭਾਰਤ ਬੰਦ ਦਾ ਕੀਤਾ ਐਲਾਨ

PM Modi to hold virtual meeting with chief ministers on March 17 in Covid cases ਭਾਰਤ 'ਚ ਕੋਰੋਨਾ ਦੇ ਵੱਧਦੇ ਮਾਮਲਿਆਂ ਵਿਚਾਲੇ PM ਮੋਦੀ ਕੱਲ ਸਾਰੇ ਮੁੱਖ ਮੰਤਰੀਆਂ ਨਾਲ ਕਰਨਗੇ ਮੀਟਿੰਗ

ਦਰਅਸਲ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਸਵੇਰੇ 11 ਵਜੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਇਕ ਮੀਟਿੰਗ ਸੱਦੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿਚ ਕੋਰੋਨਾ ਦੇ ਨਵੇਂ ਮਾਮਲਿਆਂ ਨੂੰ ਰੋਕਣ ਅਤੇ ਟੀਕਾਕਰਨ ਨੂੰ ਤੇਜ਼ ਕਰਨ ’ਤੇ ਵਿਚਾਰ ਵਟਾਂਦਰਾ ਹੋਵੇਗਾ। ਇਸ ਦੌਰਾਨ ਪੀ.ਐੱਮ. ਮੋਦੀ ਮੁੱਖ ਮੰਤਰੀਆਂ ਨਾਲ ਕੋਰੋਨਾ ਨਾਲ ਲੜਾਈ ਅਤੇ ਵੈਕਸੀਨੇਸ਼ਨ ਮੁਹਿੰਮ 'ਤੇ ਫੀਡਬੈਕ ਵੀ ਲੈਣਗੇ।

PM Modi to hold virtual meeting with chief ministers on March 17 in Covid cases ਭਾਰਤ 'ਚ ਕੋਰੋਨਾ ਦੇ ਵੱਧਦੇ ਮਾਮਲਿਆਂ ਵਿਚਾਲੇ PM ਮੋਦੀ ਕੱਲ ਸਾਰੇ ਮੁੱਖ ਮੰਤਰੀਆਂ ਨਾਲ ਕਰਨਗੇ ਮੀਟਿੰਗ

ਇਸ ਦੌਰਾਨ ਲਾਕਡਾਊਨ ਜਾਂ ਨਾਈਟ ਕਰਫਿਊ ਵਰਗੀਆਂ ਪਾਬੰਦੀਆਂ ਲਾਈਆਂ ਜਾਣ ਜਾਂ ਨਹੀਂ। ਇਸ ਦਾ ਫੈਸਲਾ ਪੂਰੀ ਤਰ੍ਹਾਂ ਨਾਲ ਸੂਬਿਆਂ ’ਤੇ ਛੱਡ ਦਿੱਤਾ ਜਾਵੇਗਾ। ਦੱਸ ਦੇਈਏ ਕਿ ਮਹਾਰਾਸ਼ਟਰ, ਪੰਜਾਬ, ਕੇਰਲ, ਦਿੱਲੀ, ਮੱਧ ਪ੍ਰਦੇਸ਼ ਉਹ ਸੂਬੇ ਹਨ ,ਜਿਥੇ ਕੋਰੋਨਾ ਮੁੜ ਤੋਂ ਭਿਆਨਕ ਰੂਪ ਧਾਰਨ ਕਰਦਾ ਜਾ ਰਿਹਾ ਹੈ। ਮਹਾਰਾਸ਼ਟਰ ਅਤੇ ਪੰਜਾਬ ਵਿਚ ਪਾਬੰਦੀਆਂ ਲਾ ਦਿੱਤੀਆਂ ਗਈਆਂ ਹਨ।

PM Modi to hold virtual meeting with chief ministers on March 17 in Covid cases ਭਾਰਤ 'ਚ ਕੋਰੋਨਾ ਦੇ ਵੱਧਦੇ ਮਾਮਲਿਆਂ ਵਿਚਾਲੇ PM ਮੋਦੀ ਕੱਲ ਸਾਰੇ ਮੁੱਖ ਮੰਤਰੀਆਂ ਨਾਲ ਕਰਨਗੇ ਮੀਟਿੰਗ

ਪੜ੍ਹੋ ਹੋਰ ਖ਼ਬਰਾਂ : ਸੁਖਬੀਰ ਸਿੰਘ ਬਾਦਲ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ , ਫੇਸਬੁੱਕ 'ਤੇ ਪੋਸਟ ਪਾ ਕੇ ਖ਼ੁਦ ਦਿੱਤੀ ਜਾਣਕਾਰੀ

ਦੱਸ ਦੇਈਏ ਕਿ ਓਧਰ ਗੁਜਰਾਤ ਵਿਚ ਵੀ ਕੋਰੋਨਾ ਦੇ ਕੇਸ ਵੱਧ ਰਹੇ ਹਨ। ਇਸ ਦੇ ਮੱਦੇਨਜ਼ਰ ਗੁਜਰਾਤ ਕ੍ਰਿਕਟ ਐਸੋਸੀਏਸ਼ਨ ਨੇ ਵੱਡਾ ਫੈਸਲਾ ਲਿਆ ਹੈ। ਹੁਣ ਭਾਰਤ ਅਤੇ ਇੰਗਲੈਂਡ ਵਿਚਕਾਰ ਬਚੇ ਟੀ 20 ਮੈਚਾਂ ਵਿਚ ਦਰਸ਼ਕ ਨਹੀਂ ਹੋਣਗੇ। ਦਰਸ਼ਕਾਂ ਵੱਲੋਂ ਖਰੀਦੇ ਟਿਕਟਾਂ ਦੀ ਰਕਮ ਉਨ੍ਹਾਂ ਨੂੰ ਵਾਪਸ ਕਰ ਦਿੱਤੀ ਜਾਵੇਗੀ।

-PTCNews

Related Post