Parkash Singh Badal Death: PM ਮੋਦੀ ਨੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤੀ ਸ਼ਰਧਾਂਜਲੀ
Parkash Singh Badal Death: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਰਾਤ ਕਰੀਬ 8 ਵਜੇ ਦੇਹਾਂਤ ਹੋ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਚੰਡੀਗੜ੍ਹ ਅਕਾਲੀ ਦਲ ਦੇ ਦਫ਼ਤਰ ਚ ਪਹੁੰਚੇ।
#WATCH | PM Narendra Modi pays last respects to Shiromani Akali Dal patron Parkash Singh Badal in Chandigarh pic.twitter.com/gIrJYHHt6h
— ANI (@ANI) April 26, 2023
ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅੱਜ ਅੰਤਿਮ ਦਰਸ਼ਨਾਂ ਲਈ ਚੰਡੀਗੜ੍ਹ ਅਕਾਲੀ ਦਲ ਦੇ ਦਫ਼ਤਰ ਚ ਰੱਖਿਆ ਗਿਆ ਹੈ। ਵੀਰਵਾਰ ਨੂੰ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਪਿੰਡ ਬਾਦਲ ਵਿੱਚ ਕੀਤਾ ਜਾਵੇਗਾ।
- PTC NEWS