ਜੈਪੁਰ 'ਚ 20-21 ਮਈ ਨੂੰ ਹੋਵੇਗੀ ਉੱਚ ਪੱਧਰੀ ਬੈਠਕ, PM ਮੋਦੀ ਹੋਣਗੇ ਸ਼ਾਮਿਲ

By  Riya Bawa May 4th 2022 11:42 AM

Virtually Attend BJPs High-Level Meet: ਭਾਜਪਾ ਨੇ ਇਸ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਅਤੇ 2024 ਦੀਆਂ ਆਮ ਚੋਣਾਂ ਲਈ ਰਣਨੀਤੀ ਤਿਆਰ ਕਰਨ ਲਈ 20-21 ਮਈ ਨੂੰ ਜੈਪੁਰ ਵਿੱਚ ਇੱਕ ਉੱਚ ਪੱਧਰੀ ਮੀਟਿੰਗ ਸੱਦੀ ਹੈ। ਇਸ ਬੈਠਕ 'ਚ ਸੰਗਠਨਾਤਮਕ ਬਦਲਾਅ ਅਤੇ ਤਿਆਰੀ 'ਤੇ ਚਰਚਾ ਕੀਤੀ ਜਾਵੇਗੀ। ਇਸ ਵਿੱਚ ਦੇਸ਼ ਭਰ ਤੋਂ ਭਾਜਪਾ ਦੇ ਅਹੁਦੇਦਾਰਾਂ ਨੂੰ ਬੁਲਾਇਆ ਗਿਆ ਹੈ। ਇਸ ਮੀਟਿੰਗ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸੰਬੋਧਨ ਕਰਨਗੇ।

Narendra Modi, BJP Meeting, PM Modi,  Jaipur, Punjabi news, Virtually Attend BJPs High-Level Meet

ਜਾਣਕਾਰੀ ਦੇ ਮੁਤਾਬਿਕ ਪੀਐਮ ਮੋਦੀ ਵੀਡੀਓ ਕਾਨਫਰੰਸਿੰਗ ਰਾਹੀਂ ਇਸ ਮੀਟਿੰਗ ਵਿੱਚ ਸ਼ਾਮਲ ਹੋਣਗੇ। ਭਾਜਪਾ ਨੇ ਇਸ ਦੀ ਪੁਸ਼ਟੀ ਕੀਤੀ ਹੈ। ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਮੀਟਿੰਗ ਵਿੱਚ ਪਾਰਟੀ ਦੇ ਸੂਬਾ ਪ੍ਰਧਾਨ, ਸੂਬਾ ਇੰਚਾਰਜ, ਸਹਿ-ਇੰਚਾਰਜ ਅਤੇ ਜਨਰਲ ਸਕੱਤਰ ਸ਼ਾਮਲ ਹੋਣਗੇ।

Narendra Modi, BJP Meeting, PM Modi,  Jaipur, Punjabi news, Virtually Attend BJPs High-Level Meet

ਸੂਤਰਾਂ ਅਨੁਸਾਰ ਸੂਬਾ ਪ੍ਰਧਾਨਾਂ ਅਤੇ ਜਨਰਲ ਸਕੱਤਰਾਂ ਨੂੰ ਸੂਬਾ ਇਕਾਈਆਂ ਵੱਲੋਂ ਕੀਤੇ ਜਾਣ ਵਾਲੇ ਕੰਮਾਂ ਦੀ ਵਿਸਤ੍ਰਿਤ ਰੂਪ-ਰੇਖਾ ਤਿਆਰ ਕਰਨ ਲਈ ਕਿਹਾ ਗਿਆ ਹੈ। ਸੂਤਰਾਂ ਅਨੁਸਾਰ ਕਿਹਾਗਿਆ ਹੈ ਕਿ ਪਾਰਟੀ ਵੱਲੋਂ ਆਪਣੇ ਸੰਗਠਨ ਨੂੰ ਮਜ਼ਬੂਤ ​​ਕਰਨ ਲਈ ਕੀਤੀਆਂ ਗਈਆਂ ਪਹਿਲਕਦਮੀਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ।

ਇਹ ਵੀ ਪੜ੍ਹੋ: NRI ਨੌਜਵਾਨ ਕਤਲ ਮਾਮਲੇ 'ਚ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, 2 ਲੋਕ ਕੀਤੇ ਗ੍ਰਿਫ਼ਤਾਰ

ਦੱਸ ਦੇਈਏ ਕਿ ਮੱਧ ਪ੍ਰਦੇਸ਼, ਛੱਤੀਸਗੜ੍ਹ, ਰਾਜਸਥਾਨ, ਗੁਜਰਾਤ, ਹਿਮਾਚਲ ਪ੍ਰਦੇਸ਼ ਅਤੇ ਕਰਨਾਟਕ ਵਿੱਚ ਇੱਕ ਸਾਲ ਦੇ ਅੰਦਰ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਸਮੂਹ ਸੂਬਾਈ ਅਹੁਦੇਦਾਰਾਂ ਦੀ ਮੀਟਿੰਗ 20 ਮਈ ਨੂੰ ਹੋਵੇਗੀ ਜਦਕਿ ਜਨਰਲ ਸਕੱਤਰਾਂ ਦੀ ਮੀਟਿੰਗ 21 ਮਈ ਨੂੰ ਹੋਵੇਗੀ। ਭਾਜਪਾ ਨੇ 2024 ਦੀਆਂ ਲੋਕ ਸਭਾ ਚੋਣਾਂ ਅਤੇ ਉਸ ਸਮੇਂ ਤੱਕ ਵੱਖ-ਵੱਖ ਰਾਜਾਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।

ਮਿਸ਼ਨ-2024 ਦੀ ਤਿਆਰੀ ਕਰ ਰਹੀ ਹੈ ਭਾਜਪਾ ਜੈਪੁਰ 'ਚ 20-21 ਮਈ ਨੂੰ ਹੋਵੇਗੀ ਉੱਚ ਪੱਧਰੀ ਬੈਠਕ, PM ਮੋਦੀ ਹੋਣਗੇ ਸ਼ਾਮਿਲ

ਸੂਤਰਾਂ ਮੁਤਾਬਕ ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਵਿਚ ਹਾਲ ਹੀ ਦੇ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਰਣਨੀਤੀ 'ਤੇ ਚਰਚਾ ਕਰਨ ਲਈ ਰਾਸ਼ਟਰੀ ਰਾਜਧਾਨੀ 'ਚ ਵੱਖ-ਵੱਖ ਉੱਚ-ਪੱਧਰੀ ਮੀਟਿੰਗਾਂ ਕੀਤੀਆਂ ਗਈਆਂ। ਸੂਤਰਾਂ ਨੇ ਦੱਸਿਆ ਕਿ ਦੋਹਾਂ ਸੂਬਿਆਂ ਦੇ ਕਈ ਨੇਤਾ ਉਨ੍ਹਾਂ ਬੈਠਕਾਂ 'ਚ ਮੌਜੂਦ ਸਨ। ਉਨ੍ਹਾਂ ਮੀਟਿੰਗਾਂ ਵਿੱਚ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਵੀ ਸ਼ਾਮਲ ਹੋਏ।

-PTC News

Related Post