ਅਰੁਣ ਜੇਤਲੀ ਨੂੰ ਸ਼ਰਧਾਂਜਲੀ ਦੇਣ ਲਈ ਉਨ੍ਹਾਂ ਦੇ ਘਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

By  Shanker Badra August 27th 2019 12:53 PM -- Updated: August 27th 2019 12:54 PM

ਅਰੁਣ ਜੇਤਲੀ ਨੂੰ ਸ਼ਰਧਾਂਜਲੀ ਦੇਣ ਲਈ ਉਨ੍ਹਾਂ ਦੇ ਘਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ:ਨਵੀਂ ਦਿੱਲੀ : ਮਰਹੂਮ ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਨੇਤਾ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਨ੍ਹਾਂ ਦੇ ਘਰ ਪਹੁੰਚੇ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਜੇਤਲੀ ਦੇ ਪਰਿਵਾਰ ਨੂੰ ਮਿਲ ਕੇ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ ਹੈ।ਇਸ ਮੌਕੇ ਇੱਥੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੌਜੂਦ ਸਨ ।

PM Modi visits Arun Jaitley residence After Return From 3-Nation Tour ਅਰੁਣ ਜੇਤਲੀ ਨੂੰ ਸ਼ਰਧਾਂਜਲੀ ਦੇਣ ਲਈ ਉਨ੍ਹਾਂ ਦੇ ਘਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਅਰੁਣ ਜੇਤਲੀ ਦੇ ਦਿਹਾਂਤ ਤੋਂ ਬਾਅਦ ਜੇਤਲੀ ਦੇ ਪਰਿਵਾਰ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਆਪਣੀ ਤਿੰਨ ਦੇਸ਼ਾਂ ਦੀ ਫਰਾਂਸ, ਯੂਏਈ ਅਤੇ ਬਹਿਰੀਨ ਦੀ ਯਾਤਰਾ ਜਾਰੀ ਰੱਖਣ ਦੀ ਬੇਨਤੀ ਕੀਤੀ ਸੀ ,ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਬਕਾ ਮੰਤਰੀ ਦੇ ਦਿਹਾਂਤ ਸਮੇਂ ਬਹਿਰੀਨ ਵਿੱਚ ਸਨ।

PM Modi visits Arun Jaitley residence After Return From 3-Nation Tour ਅਰੁਣ ਜੇਤਲੀ ਨੂੰ ਸ਼ਰਧਾਂਜਲੀ ਦੇਣ ਲਈ ਉਨ੍ਹਾਂ ਦੇ ਘਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਿੰਨ ਦੇਸ਼ਾਂ ਸੰਯੁਕਤ ਅਰਬ ਅਮੀਰਾਤ, ਬਹਿਰੀਨ ਤੇ ਫ਼ਰਾਂਸ ਦੀ ਯਾਤਰਾ ਤੋਂ ਮੰਗਲਵਾਰ ਨੂੰ ਭਾਰਤ ਆਏ ਹਨ। ਪੀਐੱਮ ਮੋਦੀ ਇਨ੍ਹਾਂ ਦੇਸ਼ਾਂ ਦੇ ਦੌਰੇ ’ਤੇ ਵੀਰਵਾਰ 22 ਅਗਸਤ ਨੂੰ ਰਵਾਨਾ ਹੋਏ ਸਨ। ਇਸ ਦੌਰਾਨ ਉਨ੍ਹਾਂ ਨੇ ਫ਼ਰਾਂਸ ਦੇ ਬਾਇਰਿਟਿਜ਼ ਸ਼ਹਿਰ ’ਚ ਜੀ-7 ਸ਼ਿਖ਼ਰ ਸੰਮੇਲਨ ’ਚ ਹਿੱਸਾ ਲਿਆ।

PM Modi visits Arun Jaitley residence After Return From 3-Nation Tour ਅਰੁਣ ਜੇਤਲੀ ਨੂੰ ਸ਼ਰਧਾਂਜਲੀ ਦੇਣ ਲਈ ਉਨ੍ਹਾਂ ਦੇ ਘਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਹੋਰ ਖ਼ਬਰਾਂ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ :ਜਲੰਧਰ : ਮਕਸੂਦਾਂ ਥਾਣੇ ਦੇ ਬਾਹਰ ਖੜੇ ਵਾਹਨਾਂ ਨੂੰ ਲੱਗੀ ਅੱਗ , ਪੁਲਿਸ ਨੂੰ ਪਈਆਂ ਭਾਜੜਾਂ

ਜ਼ਿਕਰਯੋਗ ਹੈ ਕਿ ਭਾਰਤ ਦੇ ਸਾਬਕਾ ਵਿੱਤ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਅਰੁਣ ਜੇਤਲੀ ਦਾ ਸ਼ਨੀਵਾਰ ਨੂੰ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਸ਼ਨੀਵਾਰ ਦੁਪਹਿਰ 12 ਵੱਜ ਕੇ 7 ਮਿੰਟਾਂ 'ਤੇ ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆੱਫ਼ ਮੈਡੀਕਲ ਸਾਇੰਸਜ਼ ਵਿੱਚ ਆਖ਼ਰੀ ਸਾਹ ਲਿਆ ਹੈ।ਉਹ 66 ਸਾਲਾਂ ਦੇ ਸਨ। ਜਿਸ ਤੋਂ ਅਗਲੇ ਦਿਨ ਐਤਵਾਰ ਨੂੰ ਉਨ੍ਹਾਂ ਦਾ ਸਸਕਾਰ ਪੂਰੇ ਸਨਮਾਨ ਨਾਲ ਨਿਗਮਬੋਧ ਘਾਟ ਵਿਖੇ ਕੀਤਾ ਗਿਆ ਹੈ।

-PTCNews

Related Post