ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ PM ਮੋਦੀ ਗੁਰਦੁਆਰਾ ਸ਼ੀਸ਼ਗੰਜ ਸਾਹਿਬ ਵਿਖੇ ਹੋਏ ਨਤਮਸਤਕ  

By  Shanker Badra May 1st 2021 02:29 PM

ਨਵੀਂ ਦਿੱਲੀ : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ ਗੁਰਦੁਆਰਾ ਸ਼ੀਸ਼ਗੰਜ ਸਾਹਿਬ (Sheesh Ganj Sahib Gurudwara) ਪਹੁੰਚੇ ਸਨ। ਸਵੇਰੇ-ਸਵੇਰੇ ਪੀਐੱਮ ਮੋਦੀ ਨੇ ਇੱਥੇ ਪਹੁੰਚ ਕੇ ਪ੍ਰਾਰਥਨਾ ਕੀਤੀ ਹੈ।

PM Modi visits Delhi's Gurdwara Sis Ganj Sahib, pays tribute to Guru Teg Bahadur on 400th Parkash Purab ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ PM ਮੋਦੀ ਗੁਰਦੁਆਰਾ ਸ਼ੀਸ਼ਗੰਜ ਸਾਹਿਬ ਵਿਖੇ ਹੋਏ ਨਤਮਸਤਕ

ਗੁਰਦੁਆਰਾ ਪਹੁੰਚਣ ਤੋਂ ਬਾਅਦ ਪੀਐਮ ਮੋਦੀ ਨੇ ਅਰਦਾਸ ਕੀਤੀ ਅਤੇ ਕੁਝ ਸਮਾਂ ਉਥੇ ਬਿਤਾਇਆ। ਪ੍ਰਧਾਨ ਮੰਤਰੀ ਮੋਦੀ ਅਚਾਨਕ ਹੀ ਗੁਰਦੁਆਰਾ ਸਾਹਿਬ ਪਹੁੰਚੇ। ਇਸ ਸਮੇਂ ਦੌਰਾਨ ਉਸ ਦੇ ਨਾਲ ਕੋਈ ਵਿਸ਼ੇਸ਼ ਸੁਰੱਖਿਆ ਨਹੀਂ ਵੇਖੀ ਗਈ ਅਤੇ ਨਾ ਹੀ ਉਹ ਕਿਸੇ ਵਿਸ਼ੇਸ਼ ਸੁਰੱਖਿਆ ਰਸਤੇ ਰਾਹੀਂ ਗੁਰਦੁਆਰਾ ਪਹੁੰਚੇ।

PM Modi visits Delhi's Gurdwara Sis Ganj Sahib, pays tribute to Guru Teg Bahadur on 400th Parkash Purab ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ PM ਮੋਦੀ ਗੁਰਦੁਆਰਾ ਸ਼ੀਸ਼ਗੰਜ ਸਾਹਿਬ ਵਿਖੇ ਹੋਏ ਨਤਮਸਤਕ

ਇਸ ਤੋਂ ਪਹਿਲਾਂ ਵੀ ਕਈ ਮੌਕਿਆਂ 'ਤੇ ਪ੍ਰਧਾਨ ਮੰਤਰੀ ਮੋਦੀ ਗੁਰਦੁਆਰਾ ਸਾਹਿਬ ਵਿਖੇ ਮੱਥੇ ਟੇਕਣ ਪਹੁੰਚ ਚੁੱਕੇ ਹਨ। ਅੱਜ ਜਦੋਂ ਪੀਐੱਮ ਮੋਦੀ ਗੁਰਦੁਆਰਾ ਸਾਹਿਬ ਲਈ ਆਪਣੀ ਰਿਹਾਇਸ਼ ਤੋਂ ਨਿਕਲੇ ਤਾਂ ਟ੍ਰੈਫਿਕ ਨਹੀਂ ਰੋਕੀ ਗਈ। ਹਾਲਾਂਕਿ, ਉਨ੍ਹਾਂ ਦੇ ਕਾਫ਼ਿਲੇ ਦੇ ਨਾਲ ਦੂਸਰੇ ਵੀ ਵਾਹਨ ਚੱਲ ਰਹੇ ਸਨ।

PM Modi visits Delhi's Gurdwara Sis Ganj Sahib, pays tribute to Guru Teg Bahadur on 400th Parkash Purab ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ PM ਮੋਦੀ ਗੁਰਦੁਆਰਾ ਸ਼ੀਸ਼ਗੰਜ ਸਾਹਿਬ ਵਿਖੇ ਹੋਏ ਨਤਮਸਤਕ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਉਤਸਵ 'ਤੇ ਦੇਸ਼ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦਾ ਬਲੀਦਾਨ ਕਈ ਲੋਕਾਂ ਨੂੰ ਤਾਕਤ ਤੇ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ, '400ਵੇਂ ਪ੍ਰਕਾਸ਼ ਉਤਸਵ 'ਤੇ ਮੈਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਨਮਨ ਕਰਦਾ ਹਾਂ।

PM Modi visits Delhi's Gurdwara Sis Ganj Sahib, pays tribute to Guru Teg Bahadur on 400th Parkash Purab ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ PM ਮੋਦੀ ਗੁਰਦੁਆਰਾ ਸ਼ੀਸ਼ਗੰਜ ਸਾਹਿਬ ਵਿਖੇ ਹੋਏ ਨਤਮਸਤਕ

ਉਨ੍ਹਾਂ ਦੇ ਸਾਹਸ ਤੇ ਦਲਿਤਾਂ ਦੀ ਸੇਵਾ ਦੇ ਉਨ੍ਹਾਂ ਦੇ ਯਤਨਾਂ ਲਈ ਉਨ੍ਹਾਂ ਵਿਸ਼ਵ ਪੱਧਰ 'ਤੇ ਸਨਮਾਨਿਤ ਕੀਤਾ ਜਾਂਦਾ ਹੈ। ਉਨ੍ਹਾਂ ਅੱਤਿਆਚਾਰ ਤੇ ਅਨਿਆਂ ਲਈ ਝੁਕਣ ਤੋਂ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਦੇ ਸਰਵ ਉੱਚ ਬਲੀਦਾਨ ਤੋਂ ਤਾਕਤ ਤੇ ਪ੍ਰੇਰਨਾ ਮਿਲਦੀ ਹੈ।'

-PTCNews

Related Post