PM ਮੋਦੀ ਨੇ ਗਣੇਸ਼ ਚਤੁਰਥੀ ਦੀਆਂ ਦੇਸ਼ ਵਾਸੀਆਂ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ

By  PTC NEWS August 22nd 2020 05:01 PM -- Updated: August 22nd 2020 07:04 PM

ਨਵੀਂ ਦਿੱਲੀ : ਅੱਜ ਪੂਰੇ ਦੇਸ਼ ਵਿੱਚ ਗਣੇਸ਼ ਚਤੁਰਥੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਗਣੇਸ਼ ਚਤੁਰਥੀ ਹਿੰਦੂਆਂ ਦਾ ਇੱਕ ਪ੍ਰਮੁੱਖ ਤਿਉਹਾਰ ਹੈ। ਇਹ ਤਿਉਹਾਰ ਮਹਾਂਰਾਸ਼ਟਰ ਵਿੱਚ ਬੜੀ ਧੁੰਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਸ ਵਾਰ ਕੋਰੋਨਾ ਸੰਕਟ ਕਾਰਨ ਇਸ ਦੀ ਰੌਣਕ ਫਿੱਕੀ ਪੈ ਗਈ ਹੈ।

ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਗਣੇਸ਼ ਚਤੁਰਥੀ ਮੌਕੇਸ਼ੁੱਭਕਾਮਨਾਵਾਂਦਿੱਤੀਆਂ ਹਨ । ਉਨ੍ਹਾਂ ਕਿਹਾ ਕਿ ਤੁਹਾਨੂੰ ਸਾਰਿਆਂ ਨੂੰ ਗਣੇਸ਼ ਚਤੁਰਥੀ ਦੀਆਂ ਬਹੁਤ-ਬਹੁਤ ਮੁਬਾਰਕਾਂ । ਗਣਪਤੀ ਬੱਪਾ ਮੋਰੀਆ!

poll Question 22-8ਵੋਟ ਕਰਨ ਲਈ ਲਿੰਕ ਤੇ ਕਲਿਕ ਕਰੋ

ਇਸ ਤੋਂ ਇਲਾਵਾ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕਿਹਾ ਕਿ ਸ਼ਰਧਾਲੂਆਂ ਨੂੰ ਪਵਿੱਤਰ 'ਸ਼੍ਰੀ ਗਣੇਸ਼ ਚਤੁਰਥੀ' ਦੀਆਂ ਸ਼ੁੱਭਕਾਮਨਾਵਾਂ। ਭਗਵਾਨ ਵਿਨਾਇਕ ਦੇ ਅਸ਼ੀਰਵਾਦ ਨਾਲ, ਅਸੀਂ ਸਾਰੇ ਇਕਜੁੱਟ ਹੋਣ ਦੀ ਇੱਛਾ ਕਰਦੇ ਹਾਂ।

ਦੱਸ ਦੇਈਏ ਕਿ ਕੋਰੋਨਾ ਮਹਾਂਮਾਰੀ ਕਾਰਨ ਕੇਂਦਰ ਸਰਕਾਰ ਵੱਲੋਂ ਧਾਰਮਿਕ ਇਕੱਠਾਂ 'ਤੇ ਪਾਬੰਦੀ ਲਗਾਈ ਗਈ ਹੈ ਅਤੇ ਲੋਕਾਂ ਨੂੰ ਜਨਤਕ ਥਾਵਾਂ 'ਤੇ ਗਣੇਸ਼ ਜੀ ਦੀਆਂ ਮੂਰਤੀਆਂ ਸਥਾਪਤ ਕਰਨ 'ਤੇ ਅਤੇ ਉਨ੍ਹਾਂ ਨੂੰ ਜਲੂਸ ਵਿੱਚ ਲਿਜਾਣ 'ਤੇ ਪਾਬੰਦੀ ਲਗਾਉਣ ਦੇ ਆਦੇਸ਼ ਦਿੱਤੇ ਹਨ।

Related Post