PM ਮੋਦੀ ਦੀ ਫਿਰੋਜ਼ਪੁਰ ਰੈਲੀ ਰੱਦ ਹੋਣ ਬਾਰੇ ਵੱਡਾ ਖੁਲਾਸਾ, ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

By  Riya Bawa January 5th 2022 03:56 PM -- Updated: January 5th 2022 04:12 PM

ਚੰਡੀਗੜ੍ਹ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਰੱਦ ਹੋਣ ਬਾਰੇ ਨਵਾਂ ਖੁਲਾਸਾ ਹੋਇਆ ਹੈ। ਕੇਂਦਰੀ ਗ੍ਰਹਿ ਮੰਤਰਾਲੇ ਦਾ ਕਹਿਣਾ ਹੈ ਕਿ ਸੁਰੱਖਿਆ ਵਿੱਚ ਢਿੱਲ ਕਾਰਨ ਮੋਦੀ ਦੀ ਰੈਲੀ ਰੱਦ ਕਰ ਦਿੱਤੀ ਗਈ। ਇਸ ਦੌਰਾਨ ਇਸ ਮਾਮਲੇ 'ਤੇ ਸਿਆਸਤ ਵੀ ਗਰਮ ਹੋ ਗਈ ਹੈ। ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੇ ਦੋਸ਼ ਲਾਇਆ ਹੈ ਕਿ ਕਾਂਗਰਸ ਨੇ ਹਾਰ ਦੇ ਡਰੋਂ ਪੀਐਮ ਦੇ ਪ੍ਰੋਗਰਾਮ ਵਿੱਚ ਰੁਕਾਵਟ ਪਾਉਣ ਦੀ ਕੋਸ਼ਿਸ਼ ਕੀਤੀ ਹੈ। ਦੂਜੇ ਪਾਸੇ ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਬਾਰੇ ਪੰਜਾਬ ਸਰਕਾਰ ਤੋਂ ਜਵਾਬ ਤਲਬ ਕੀਤਾ ਹੈ।

ਦੱਸ ਦੇਈਏ ਕਿ ਪੰਜਾਬ ਦੇ ਫਿਰੋਜ਼ਪੁਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅੱਜ ਦੀ ਰੈਲੀ ਰੱਦ ਕਰ ਦਿੱਤੀ ਗਈ ਹੈ। ਪੀਐਮ ਮੋਦੀ ਹੁਸੈਨੀਵਾਲ ਤੋਂ ਹੀ ਦਿੱਲੀ ਪਰਤੇ ਹਨ।

-PTC News

Related Post