PM ਮੋਦੀ ਨੇ ਜਸਟਿਨ ਟਰੂਡੋ ਨੂੰ ਕੈਨੇਡਾ ਚੋਣਾਂ 'ਚ ਜਿੱਤ ਲਈ ਦਿੱਤੀ ਵਧਾਈ

By  Riya Bawa September 22nd 2021 09:55 AM

ਨਵੀਂ ਦਿੱਲੀ: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਕੈਨੇਡੀਅਨ ਆਮ ਚੋਣਾਂ ਵਿੱਚ ਜਿੱਤ ਲਈ ਵਧਾਈ ਦਿੱਤੀ ਹੈ। ਟਰੂਡੋ ਤੀਜੀ ਵਾਰ ਕੈਨੇਡਾ ਦੇ ਪ੍ਰਧਾਨ ਮੰਤਰੀ ਬਣਨਗੇ। ਉਨ੍ਹਾਂ ਨੂੰ ਵਧਾਈ ਦਿੰਦੇ ਹੋਏ ਪੀਐਮ ਮੋਦੀ ਨੇ ਕਿਹਾ ਕਿ ਆਮ ਚੋਣਾਂ ਵਿੱਚ ਜਿੱਤ ਲਈ ਵਧਾਈ। ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਹੋਰ ਮਜ਼ਬੂਤ ​​ਕਰਨ ਦੀ ਉਮੀਦ ਹੈ ਅਤੇ ਆਲਮੀ ਅਤੇ ਬਹੁਪੱਖੀ ਮੁੱਦਿਆਂ 'ਤੇ ਮਿਲ ਕੇ ਕੰਮ ਕਰਨਗੇ।

Day after, Trudeau workplace says he spoke to Modi on 'recent protests' - 24/7 News - The Greater India Network

ਪੀਐਮ ਮੋਦੀ ਨੇ ਟਵੀਟ ਕੀਤਾ,ਚੋਣਾਂ ਵਿੱਚ ਜਿੱਤ 'ਤੇ 'ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਵਧਾਈ! ਮੈਂ ਭਾਰਤ-ਕੈਨੇਡਾ ਸਬੰਧਾਂ ਨੂੰ ਹੋਰ ਮਜ਼ਬੂਤ ​​ਕਰਨ ਦੇ ਨਾਲ ਨਾਲ ਵਿਸ਼ਵਵਿਆਪੀ ਅਤੇ ਬਹੁਪੱਖੀ ਮੁੱਦਿਆਂ 'ਤੇ ਸਾਡੇ ਸਹਿਯੋਗ ਨੂੰ ਅੱਗੇ ਵਧਾਉਣ ਲਈ ਤੁਹਾਡੇ ਨਾਲ ਕੰਮ ਕਰਨਾ ਜਾਰੀ ਰੱਖਣ ਦੀ ਉਮੀਦ ਕਰਦਾ ਹਾਂ।'

ਦੱਸ ਦੇਈਏ ਕਿ ਪਾਰਟੀ ਨੇ ਇੱਕ ਵਾਰ ਫਿਰ ਆਮ ਚੋਣਾਂ ਜਿੱਤ ਲਈਆਂ ਹਨ। ਦੱਸਿਆ ਗਿਆ ਸੀ ਕਿ ਉਨ੍ਹਾਂ ਦੀ ਲਿਬਰਲ ਪਾਰਟੀ ਕੋਲ ਸਿਰਫ ਘੱਟ ਗਿਣਤੀ ਸੀਟਾਂ ਹੋਣਗੀਆਂ ਅਤੇ ਟਰੂਡੋ ਸੱਤਾ ਵਿੱਚ ਰਹਿਣਗੇ। ਸੋਮਵਾਰ ਨੂੰ ਗੈਰ -ਅਧਿਕਾਰਤ ਚੋਣ ਨਤੀਜਿਆਂ ਦੇ ਅਨੁਸਾਰ, ਟਰੂਡੋ ਕੈਨੇਡਾ ਦੇ ਪ੍ਰਧਾਨ ਮੰਤਰੀ ਅਤੇ ਦੁਬਾਰਾ ਘੱਟ ਗਿਣਤੀ ਸਰਕਾਰ ਦੇ ਮੁਖੀ ਵਜੋਂ ਬਣੇ ਰਹਿਣਗੇ।

Canada's Trudeau Dials PM Modi, But Their Versions of the Phone Call Differ

-PTC News

Related Post