PM ਮੋਦੀ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ ਕਰਨ ਤੋਂ ਪਹਿਲਾਂ ਸ਼ਿਕਾਰ ਮਾਛੀਆਂ ਵਿਖੇ ਅਰਦਾਸ ਸਮਾਗਮ 'ਚ ਪਹੁੰਚੇ , ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਵੀ ਮੌਜੂਦ 

By  Shanker Badra November 9th 2019 11:00 AM -- Updated: November 9th 2019 11:12 AM

PM ਮੋਦੀ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ ਕਰਨ ਤੋਂ ਪਹਿਲਾਂ ਸ਼ਿਕਾਰ ਮਾਛੀਆਂ ਵਿਖੇ ਅਰਦਾਸ ਸਮਾਗਮ 'ਚ ਪਹੁੰਚੇ , ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਵੀ ਮੌਜੂਦ :ਡੇਰਾ ਬਾਬਾ ਨਾਨਕ : ਭਾਰਤ ਦੀਆਂ ਸਿੱਖ ਸੰਗਤਾਂ ਵੱਲੋਂ ਲੰਬੇ ਸਮੇਂ ਤੋਂ ਉਡੀਕੇ ਜਾ ਰਹੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਪਹਿਲੀ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਭਾਰਤ -ਪਾਕਿਸਤਾਨ ਵੱਲੋਂ ਖੋਲ੍ਹਿਆ ਜਾ ਰਿਹਾ ਹੈ, ਜਿਸਦੇ ਸਬੰਧ 'ਚ ਅੱਜ ਦੋਵੇਂ ਪਾਸੇ ਵੱਡੇ ਸਮਾਗਮ ਵੀ ਕਰਵਾਏ ਜਾ ਰਹੇ ਹਨ। ਅੱਜ ਜਦੋਂ ਭਾਰਤ ਤੋਂ ਸ਼ਰਧਾਲੂਆਂ ਦਾ ਪਹਿਲਾ ਜੱਥਾ ਰਵਾਨਾ ਹੋਵੇਗਾ ਤਾਂ 72 ਸਾਲਾਂ ਤੋਂ ਕੀਤੀ ਜਾ ਰਹੀ ਸਿੱਖਾਂ ਦੀ ਅਰਦਾਸ ਪੂਰੀ ਹੋ ਜਾਵੇਗੀ। ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਜੁੜੇ ਗੁਰੂਧਾਮ ਦੇ ਦਰਸ਼ਨ ਕਰ ਕੇ ਉਨ੍ਹਾਂ ਦੇ ਨੇਤਰ ਨਿਹਾਲ ਹੋ ਸਕਣਗੇ।

PM Narendra Modi Dera Baba Nanak Arrived Ardas event , Parkash Singh Badal and Sukhbir Badal present PM ਮੋਦੀ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ ਕਰਨ ਤੋਂ ਪਹਿਲਾਂ ਸ਼ਿਕਾਰ ਮਾਛੀਆਂ ਵਿਖੇ ਅਰਦਾਸ ਸਮਾਗਮ 'ਚ ਪਹੁੰਚੇ , ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਵੀ ਮੌਜੂਦ

ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ ਕਰਨ ਤੋਂ ਪਹਿਲਾਂ ਸ਼ਿਕਾਰ ਮਾਛੀਆਂ (ਡੇਰਾ ਬਾਬਾ ਨਾਨਕ) ਵਿਖੇ ਹੋ ਰਹੇ ਅਰਦਾਸ ਸਮਾਗਮ 'ਚ ਸ਼ਿਰਕਤ ਕਰਨ ਪਹੁੰਚੇ ਹਨ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਸਨ। ਡੇਰਾ ਬਾਬਾ ਨਾਨਕ ਦੇ ਸ਼ਿਕਾਰ ਮਾਛੀਆਂ ਵਿਖੇ ਅਲੌਕਿਕ ਢੰਗ ਦੀ ਸਟੇਜ 'ਤੇ ਫੁੱਲਾਂ ਨਾਲ ਸਜਾਈ ਗਈ ਪਾਲਕੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ ਹੈ।

PM Narendra Modi Dera Baba Nanak Arrived Ardas event , Parkash Singh Badal and Sukhbir Badal present PM ਮੋਦੀ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ ਕਰਨ ਤੋਂ ਪਹਿਲਾਂਸ਼ਿਕਾਰ ਮਾਛੀਆਂ ਵਿਖੇ ਅਰਦਾਸ ਸਮਾਗਮ 'ਚ ਪਹੁੰਚੇ , ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਵੀ ਮੌਜੂਦ

ਇਸ ਮੌਕੇ ਸ਼ਿਕਾਰ ਮਾਛੀਆਂ ਵਿਖੇ ਹੋ ਰਹੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਸੰਬੰਧੀ ਸਮਾਗਮ 'ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ , ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ , ਰਾਜਪਾਲ ਪੰਜਾਬ ਵੀ.ਪੀ .ਸਿੰਘ ਬਦਨੌਰ , ਗੁਰਦਾਸਪੁਰ ਤੋਂ ਸੰਸਦ ਮੈਂਬਰ ਸਨੀ ਦਿਓਲ ,  ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਪਹੁੰਚੇ ਹਨ ਅਤੇ ਕੀਰਤਨ ਸਰਵਣ ਕਰ ਰਹੇ ਹਨ।

PM Narendra Modi Dera Baba Nanak Arrived Ardas event , Parkash Singh Badal and Sukhbir Badal present PM ਮੋਦੀ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ ਕਰਨ ਤੋਂ ਪਹਿਲਾਂਸ਼ਿਕਾਰ ਮਾਛੀਆਂ ਵਿਖੇ ਅਰਦਾਸ ਸਮਾਗਮ 'ਚ ਪਹੁੰਚੇ , ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਵੀ ਮੌਜੂਦ

ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ ਅੱਜ ਭਾਰਤ ਤੇ ਪਾਕਿਸਤਾਨ ਦੋਵੇਂ ਪਾਸੇ ਹੋਣ ਜਾ ਰਿਹਾ ਹੈ। ਜਿਸ ਦੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਭਾਰਤ ਵਾਲੇ ਪਾਸੇ ਕਰਤਾਰਪੁਰ ਲਾਂਘੇ ਦਾ ਉਦਘਾਟਨ ਕਰਨ ਪੁੱਜੇ ਰਹੇ ਹਨ ਅਤੇ ਸ਼ਰਧਾਲੂਆਂ ਦਾ ਪਹਿਲਾਂ ਜਥਾ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਵੇਗਾ।

-PTCNews

Related Post