ਕਿਸਾਨਾਂ ਲਈ ਖ਼ੁਸ਼ਖ਼ਬਰੀ , PM ਮੋਦੀ ਨੇ ਕਿਸਾਨਾਂ ਦੇ ਖਾਤਿਆਂ ‘ਚ ਪਾਈ 2000 ਰੁਪਏ ਦੀ ਪਹਿਲੀ ਕਿਸ਼ਤ

By  Shanker Badra February 25th 2019 04:05 PM

ਕਿਸਾਨਾਂ ਲਈ ਖ਼ੁਸ਼ਖ਼ਬਰੀ , PM ਮੋਦੀ ਨੇ ਕਿਸਾਨਾਂ ਦੇ ਖਾਤਿਆਂ ‘ਚ ਪਾਈ 2000 ਰੁਪਏ ਦੀ ਪਹਿਲੀ ਕਿਸ਼ਤ:ਚੰਡੀਗੜ੍ਹ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੇ ਕੱਲ ਗੋਰਖਪੁਰ ‘ਚ ‘ਪੀਐੱਮ ਕਿਸਾਨ ਸਨਮਾਨ ਨਿਧੀ ਸਕੀਮ‘ ਦੀ ਰਸਮੀ ਸ਼ੁਰੂਆਤ ਕੀਤੀ ਸੀ।ਇਸ ਦੌਰਾਨ ਮੋਦੀ ਨੇ ਗੋਰਖਪੁਰ ਤੋਂ 75,000 ਕਰੋੜ ਰੁਪਏ ਦੀ ਪੀ.ਐੱਮ. ਕਿਸਾਨ ਯੋਜਨਾ ਨੂੰ ਹਰੀ ਝੰਡੀ ਦੇ ਦਿੱਤੀ ਹੈ।ਨਰਿੰਦਰ ਮੋਦੀ ਨੇ ਕਿਸਾਨਾਂ ਨੂੰ ਹਰ ਸਾਲ 6 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਸੀ।ਜਿਸ ਦੀ ਪਹਿਲੀ ਕਿਸ਼ਤ (2,000 ਰੁਪਏ) ਕਿਸਾਨਾਂ ਦੇ ਖਾਤਿਆਂ ‘ਚ ਪਹੁੰਚ ਗਈ ਹੈ।ਜਿਸ ਤੋਂ ਬਾਅਦ ਕਿਸਾਨ ਕਾਫ਼ੀ ਖੁਸ਼ ਦਿਖਾਈ ਦੇ ਰਹੇ ਹਨ ,ਜਿਸ ਨਾਲ ਕਿਸਾਨਾਂ ਨੂੰ ਕੁੱਝ ਰਾਹਤ ਮਿਲੇਗੀ।

PM Narendra Modi farmers Bank Accounts 2000 Rs First Installment
ਕਿਸਾਨਾਂ ਲਈ ਖ਼ੁਸ਼ਖ਼ਬਰੀ , PM ਮੋਦੀ ਨੇ ਕਿਸਾਨਾਂ ਦੇ ਖਾਤਿਆਂ ‘ਚ ਪਾਈ 2000 ਰੁਪਏ ਦੀ ਪਹਿਲੀ ਕਿਸ਼ਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੋਜਨਾ ਦੀ ਸ਼ੁਰੂਆਤ ਕਰਨ ਦੇ ਬਾਅਦ ਆਪਣੇ ਟਵਿਟਰ ‘ਤੇ ਲਿਖਿਆ, ਅੱਜ 1 ਕਰੋੜ 1 ਲੱਖ ਕਿਸਾਨਾਂ ਦੇ ਬੈਂਕ ਖਾਤਿਆਂ ‘ਚ #PMKisan ਦੀ ਪਹਿਲੀ ਕਿਸ਼ਤ ਟਰਾਂਸਫਰ ਕਰਨ ਦਾ ਮੌਕਾ ਮਿਲਿਆ ਹੈ।ਇਹ ਮੇਰੇ ਲਈ ਬਹੁਤ ਭਾਵੁਕ ਪਲ ਸੀ।ਸਾਡੇ ਅੰਨਦਾਤਾ ਦੇਸ਼ ਵਾਸੀਆਂ ਦਾ ਢਿੱਡ ਭਰਨ ਲਈ ਦਿਨ-ਰਾਤ ਕੰਮ ਕਰਦੇ ਹਨ।

PM Narendra Modi farmers Bank Accounts 2000 Rs First Installment
ਕਿਸਾਨਾਂ ਲਈ ਖ਼ੁਸ਼ਖ਼ਬਰੀ , PM ਮੋਦੀ ਨੇ ਕਿਸਾਨਾਂ ਦੇ ਖਾਤਿਆਂ ‘ਚ ਪਾਈ 2000 ਰੁਪਏ ਦੀ ਪਹਿਲੀ ਕਿਸ਼ਤ

ਪੀ.ਐੱਮ. ਮੋਦੀ ਨੇ ਕਿਹਾ ਸੀ ਕਿ ਇਹ ਨਵਾਂ ਭਾਰਤ ਹੈ।ਇਸ ਵਿੱਚ ਕੇਂਦਰ ਸਰਕਾਰ ਜਿਨ੍ਹਾਂ ਪੈਸਾ ਕਿਸੇ ਗਰੀਬ ਦੇ ਲਈ ,ਕਿਸੇ ਕਿਸਾਨ ਦੇ ਲਈ ਭੇਜਦੀ ਹੈ,ਉਹ ਪੂਰਾ ਪੈਸਾ ਸਿੱਧਾ ਹੀ ਉਸਦੇ ਖਾਤੇ 'ਚ ਪਹੁੰਚਦਾ ਹੈ ,ਵਿਚੋਲਿਆਂ ਦੀ ਲੋੜ ਨਹੀਂ।ਉਨ੍ਹਾਂ ਨੇ ਕਿਹਾ ਕਿ ਬਾਕੀ ਕਿਸਾਨਾਂ ਨੂੰ ਵੀ ਇਸੇ ਤਰ੍ਹਾਂ ਪਹਿਲੀ ਕਿਸ਼ਤ ਦੇ ਪੈਸੇ ਕੁੱਝ ਹਫ਼ਤਿਆਂ ‘ਚ ਮਿਲ ਜਾਣਗੇ।ਹਰ ਸਾਲ 75 ਹਜ਼ਾਰ ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ‘ਚ ਸਿੱਧੇ ਪੁੱਜਣਗੇ।

PM Narendra Modi farmers Bank Accounts 2000 Rs First Installment
ਕਿਸਾਨਾਂ ਲਈ ਖ਼ੁਸ਼ਖ਼ਬਰੀ , PM ਮੋਦੀ ਨੇ ਕਿਸਾਨਾਂ ਦੇ ਖਾਤਿਆਂ ‘ਚ ਪਾਈ 2000 ਰੁਪਏ ਦੀ ਪਹਿਲੀ ਕਿਸ਼ਤ

ਜਿਨ੍ਹਾਂ ਕਿਸਾਨਾਂ ਦਾ ਇਸ ਯੋਜਨਾ ਦੇ ਤਹਿਤ ਰਜਿਸਟਰੇਸ਼ਨ ਹੋ ਚੁੱਕਿਆ ਹੈ, ਉਨ੍ਹਾਂ ਦੇ ਮੋਬਾਇਲ ਨੰਬਰ ਉੱਤੇ ਮੈਸੇਜ ਆਇਆ ਹੈ, ਇਹ ਮੈਸੇਜ ਪੀਐੱਮ ਮੋਦੀ ਵਲੋਂ ਭੇਜਿਆ ਗਿਆ ਹੈ, ਜਿਸ ‘ਚ ਲਿਖਿਆ ਗਿਆ ਹੈ ਕਿ ‘ਪੀਐੱਮ ਕਿਸਾਨ ਯੋਜਨਾ ਦੇ ਤਹਿਤ 2000 ਰੁਪਏ ਦੀ ਪਹਿਲੀ ਸਨਮਾਨ ਰਾਸ਼ੀ ਤੁਹਾਡੇ ਬੈਂਕ ਖ਼ਾਤੇ ‘ਚ ਭੇਜ ਦਿੱਤੀ ਗਈ ਹੈ।

-PTCNews

Related Post