ਪ੍ਰਧਾਨ ਮੰਤਰੀ ਮੋਦੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਜਾਰੀ ਕੀਤਾ ਯਾਦਗਾਰੀ ਸਿੱਕਾ

By  Shanker Badra January 13th 2019 12:04 PM -- Updated: January 13th 2019 12:07 PM

ਪ੍ਰਧਾਨ ਮੰਤਰੀ ਮੋਦੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਜਾਰੀ ਕੀਤਾ ਯਾਦਗਾਰੀ ਸਿੱਕਾ:ਨਵੀਂ ਦਿੱਲੀ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖਾਂ ਦੇ ਦਸਵੇਂ ਗੁਰੂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 352ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯਾਦਗਾਰ ਸਿੱਕਾ ਜਾਰੀ ਕੀਤਾ ਹੈ।

PM Narendra Modi Guru Gobind Singh ji Prakash Purab Dedicated Issued Memorable coin ਪ੍ਰਧਾਨ ਮੰਤਰੀ ਮੋਦੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਜਾਰੀ ਕੀਤਾ ਯਾਦਗਾਰੀ ਸਿੱਕਾ

ਇਸ ਮੌਕੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ , ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ,ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ.,ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੀ ਮੌਜੂਦ ਸਨ।ਜਾਣਕਾਰੀ ਅਨੁਸਾਰ ਸਿੱਕਾ ਜਾਰੀ ਕਰਨ ਦਾ ਸਮਾਰੋਹ ਪ੍ਰਧਾਨ ਮੰਤਰੀ ਦੀ ਰਿਹਾਇਸ਼ 'ਤੇ ਲੋਕ ਕਲਿਆਣ ਮਾਰਗ, ਨਵੀਂ ਦਿੱਲੀ ਵਿਖੇ ਕੀਤਾ ਗਿਆ ਹੈ।

PM Narendra Modi Guru Gobind Singh ji Prakash Purab Dedicated Issued Memorable coin ਪ੍ਰਧਾਨ ਮੰਤਰੀ ਮੋਦੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਜਾਰੀ ਕੀਤਾ ਯਾਦਗਾਰੀ ਸਿੱਕਾ

ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਜਨਵਰੀ 2017 ਨੂੰ ਪਟਨਾ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ 'ਤੇ ਆਯੋਜਿਤ ਸਮਾਗਮ ਵਿਚ ਹਿੱਸਾ ਲਿਆ ਸੀ।ਇਸ ਮੌਕੇ 'ਤੇ ਉਨ੍ਹਾਂ ਨੇ ਇਕ ਯਾਦਗਾਰੀ ਡਾਕ ਟਿਕਟ ਵੀ ਜਾਰੀ ਕੀਤੀ ਸੀ।

PM Narendra Modi Guru Gobind Singh ji Prakash Purab Dedicated Issued Memorable coin ਪ੍ਰਧਾਨ ਮੰਤਰੀ ਮੋਦੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਜਾਰੀ ਕੀਤਾ ਯਾਦਗਾਰੀ ਸਿੱਕਾ

ਦੱਸ ਦੇਈਏ ਕਿ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਪਟਨਾ ਸਾਹਿਬ ਵਿਖੇ ਹੋਇਆ ਸੀ, ਜਿਸ ਦੌਰਾਨ ਪਟਨਾ ਸਾਹਿਬ ‘ਚ ਮਨਾਇਆ ਜਾਣ ਵਾਲਾ ਸ੍ਰੀ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਪੂਰੀ ਦੁਨੀਆ ‘ਚ ਪ੍ਰਸਿੱਧ ਹੈ।ਇਸ ਗੁਰਦੁਆਰੇ ‘ਚ ਗੁਰੂ ਦੇ ਪ੍ਰਕਾਸ਼ ਦਿਹਾੜੇ ਨੂੰ ਬਹੁਤ ਧੂਮਧਾਮ ਨਾਲ ਮਨਾਇਆ ਜਾਂਦਾ ਹੈ।

PM Narendra Modi Guru Gobind Singh ji Prakash Purab Dedicated Issued Memorable coin ਪ੍ਰਧਾਨ ਮੰਤਰੀ ਮੋਦੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਜਾਰੀ ਕੀਤਾ ਯਾਦਗਾਰੀ ਸਿੱਕਾ

ਇਸ ਪ੍ਰਕਾਸ਼ ਪੁਰਬ ਮੌਕੇ ਸਥਾਨਕ ਲੋਕਾਂ ਦੇ ਨਾਲ -ਨਾਲ ਦੇਸ਼-ਵਿਦੇਸ਼ ਤੋਂ ਸ਼ਰਧਾਲੂ ਨਤਮਸਤਕ ਹੋਣ ਲਈ ਆਉਂਦੇ ਹਨ।ਗੁਰਦੁਆਰੇ ਅੰਦਰ ਲੱਗੀ ਰੰਗ ਬਦਲੀ ਰੋਸ਼ਨੀ ਲੋਕਾਂ ਨੂੰ ਆਪਣੇ ਵੱਲ ਖਿੱਚ ਰਹੀ ਹੈ।ਬਿਹਾਰ ਸਰਕਾਰ ਨੇ ਦੂਰ-ਦੂਰ ਤੋਂ ਆਉਣ ਵਾਲੀਆਂ ਸੰਗਤਾਂ ਦੇ ਠਹਿਰਣ ਦੇ ਖਾਸ ਪ੍ਰਬੰਧ ਕੀਤੇ ਹਨ।

-PTCNews

Related Post