ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲ੍ਹੇ 'ਚ ਨੇਤਾਜੀ ਸੁਭਾਸ਼ ਚੰਦਰ ਬੋਸ ਮਿਊਜ਼ੀਅਮ ਦਾ ਕੀਤਾ ਉਦਘਾਟਨ

By  Shanker Badra January 23rd 2019 11:43 AM -- Updated: January 23rd 2019 02:35 PM

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲ੍ਹੇ 'ਚ ਨੇਤਾਜੀ ਸੁਭਾਸ਼ ਚੰਦਰ ਬੋਸ ਮਿਊਜ਼ੀਅਮ ਦਾ ਕੀਤਾ ਉਦਘਾਟਨ:ਨਵੀਂ ਦਿੱਲੀ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਜਯੰਤੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। [caption id="attachment_244473" align="aligncenter" width="300"]PM Narendra Modi Red Fort Delh Netaji Subhash Chandra Bose Museum Inauguration ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲ੍ਹੇ 'ਚ ਨੇਤਾਜੀ ਸੁਭਾਸ਼ ਚੰਦਰ ਬੋਸ ਮਿਊਜ਼ੀਅਮ ਦਾ ਕੀਤਾ ਉਦਘਾਟਨ[/caption] ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਦੀ 122ਵੀਂ ਜਯੰਤੀ ਮੌਕੇ ਲਾਲ ਕਿਲ੍ਹੇ 'ਚ ਬਣੇ ਨੇਤਾਜੀ ਸੁਭਾਸ਼ ਚੰਦਰ ਬੋਸ ਮਿਊਜ਼ੀਅਮ ਦਾ ਉਦਘਾਟਨ ਕਰਕੇ ਇਸ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ।ਇਸ ਮਿਊਜ਼ੀਅਮ 'ਚ ਸੁਭਾਸ਼ ਚੰਦਰ ਬੋਸ ਅਤੇ ਆਜ਼ਾਦ ਹਿੰਦ ਫੌਜ ਨਾਲ ਜੁੜੀਆਂ ਚੀਜ਼ਾਂ ਨੂੰ ਪ੍ਰਦਰਸ਼ਿਤ ਕੀਤਾ ਗਿਆ ਹੈ। [caption id="attachment_244471" align="aligncenter" width="300"]PM Narendra Modi Red Fort Delh Netaji Subhash Chandra Bose Museum Inauguration ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲ੍ਹੇ 'ਚ ਨੇਤਾਜੀ ਸੁਭਾਸ਼ ਚੰਦਰ ਬੋਸ ਮਿਊਜ਼ੀਅਮ ਦਾ ਕੀਤਾ ਉਦਘਾਟਨ[/caption] ਇਸ ਮੌਕੇ ਮੋਦੀ ਨੇ ਟਵਿੱਟਰ 'ਤੇ ਲਿਖਿਆ, ''ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਉਨ੍ਹਾਂ ਦੀ ਜਯੰਤੀ ਮੌਕੇ ਸ਼ਰਧਾਂਜਲੀ।ਉਹ ਇੱਕ ਅਜਿਹੇ ਯੋਧਾ ਸਨ, ਜਿਨ੍ਹਾਂ ਨੇ ਭਾਰਤ ਨੂੰ ਆਜ਼ਾਦ ਕਰਾਉਣ ਲਈ ਖ਼ੁਦ ਨੂੰ ਸਮਰਪਿਤ ਕਰ ਦਿੱਤਾ ਅਤੇ ਅਸੀਂ ਉਨ੍ਹਾਂ ਦੇ ਆਦਰਸ਼ਾਂ 'ਤੇ ਚੱਲਣ ਤੇ ਇੱਕ ਮਜ਼ਬੂਤ ਭਾਰਤ ਬਣਾਉਣ ਲਈ ਵਚਨਬੱਧ ਹਾਂ। [caption id="attachment_244470" align="aligncenter" width="300"]PM Narendra Modi Red Fort Delh Netaji Subhash Chandra Bose Museum Inauguration ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲ੍ਹੇ 'ਚ ਨੇਤਾਜੀ ਸੁਭਾਸ਼ ਚੰਦਰ ਬੋਸ ਮਿਊਜ਼ੀਅਮ ਦਾ ਕੀਤਾ ਉਦਘਾਟਨ[/caption] ਜ਼ਿਕਰਯੋਗ ਹੈ ਕਿ ਕਿ ਨੇਤਾਜੀ ਦੇ ਨਾਂ ਨਾਲ ਪ੍ਰਸਿੱਧ ਸੁਭਾਸ਼ ਚੰਦਰ ਬੋਸ ਦੀ ਅੱਜ 122ਵੀਂ ਜਯੰਤੀ ਹੈ।ਉਨ੍ਹਾਂ ਦਾ ਜਨਮ 23 ਜਨਵਰੀ 1897 ਨੂੰ ਕਟਕ (ਵਰਤਮਾਨ 'ਚ ਓਡੀਸ਼ਾ) ਦੇ ਇੱਕ ਬੰਗਾਲੀ ਪਰਿਵਾਰ 'ਚ ਹੋਇਆ ਸੀ। -PTCNews

Related Post