ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਰਦਾਰ ਪਟੇਲ ਨੂੰ ਕੀਤੀ ਸ਼ਰਧਾਂਜਲੀ ਭੇਂਟ

By  Jashan A December 15th 2018 12:01 PM -- Updated: December 15th 2018 12:04 PM

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਰਦਾਰ ਪਟੇਲ ਨੂੰ ਕੀਤੀ ਸ਼ਰਧਾਂਜਲੀ ਭੇਂਟ

ਨਵੀਂ ਦਿੱਲੀ: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਰਦਾਰ ਵੱਲਭ ਭਾਈ ਪਟੇਲ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀ ਭੇਟ ਕੀਤੀ। ਸ਼ਰਧਾਂਜਲੀ ਦਿੰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਟਵਿੱਟਰ ਹੈਂਡਲ 'ਤੇ ਇੱਕ ਟਵੀਟ ਜਾਰੀ ਕਰਦਿਆਂ ਲਿਖਿਆ ਕਿ ''ਲੌਹ ਪੁਰਸ਼ ਸਰਦਾਰ ਵੱਲਭ ਭਾਈ ਪਟੇਲ ਨੂੰ ਉਨ੍ਹਾਂ ਦੀ ਬਰਸੀ 'ਤੇ ਮੇਰੀ ਨਿੱਘੀ ਸ਼ਰਧਾਂਜਲੀ।

pm modi ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਰਦਾਰ ਪਟੇਲ ਨੂੰ ਕੀਤੀ ਸ਼ਰਧਾਂਜਲੀ ਭੇਂਟ

ਮਹਾਨ ਸਰਦਾਰ ਪਟੇਲ ਨੂੰ ਉਨ੍ਹਾਂ ਦੀ ਬਰਸੀ 'ਤੇ ਨਮਨ।ਉਨ੍ਹਾਂ ਦੇ ਵਿਚਾਰ, ਕੰਮ ਅਤੇ ਭਾਰਤ ਦੀ ਏਕਤਾ ਲਈ ਕੀਤੀਆਂ ਗਈਆਂ ਕੋਸ਼ਿਸ਼ਾਂ ਪੀੜ੍ਹੀ ਦਰ ਪੀੜ੍ਹੀ ਲੋਕਾਂ ਨੂੰ ਪ੍ਰੇਰਿਤ ਕਰਦੇ ਰਹਿਣਗੇ।

ਦੱਸਣਯੋਗ ਹੈ ਕਿ ਦੇਸ਼ ਸਰਦਾਰ ਪਟੇਲ ਦਾ ਜਨਮ 31 ਅਕਤੂਬਰ 1875 ਨੂੰ ਗੁਜਰਾਤ ਦੇ ਨਾਡੀਯਾਡ 'ਚ ਹੋਇਆ ਸੀ ਅਤੇ ਉਹਨਾਂ ਦਾ ਦਿਹਾਂਤ 15 ਦਸੰਬਰ 1950 ਨੂੰ ਮੁੰਬਈ ਵਿਚ ਹੋਇਆ ਸੀ। ਉਹਨਾਂ ਦੀ ਬਰਸੀ 'ਤੇ ਪ੍ਰਧਾਨ ਮੰਤਰੀ ਨਰਿੰਦਰ ਵੱਲੋਂ ਉਹਨਾਂ ਨੂੰ ਯਾਦ ਕਰਦਿਆਂ ਉਹਨਾਂ ਨੂੰ ਅੱਜ ਸ਼ਰਧਾਂਜਲੀ ਭੇਂਟ ਕੀਤੀ।

-PTC News

Related Post