ਅੰਦੋਲਨ ਵਿਚਾਲੇ ਪ੍ਰਧਾਨ ਮੰਤਰੀ ਵੱਲੋਂ 9 ਕਰੋੜ ਕਿਸਾਨਾਂ ਨੂੰ ਸੰਬੋਧਨ ਕਰਨ ਦਾ ਐਲਾਨ

By  Jagroop Kaur December 23rd 2020 09:11 PM

ਦੇਸ਼ ਭਰ 'ਚ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਹੈ ਕਿ ਉਹ 25 ਦਸੰਬਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਦੇਸ਼ ਭਰ ਦੇ 9 ਕਰੋੜ ਕਿਸਾਨਾਂ ਨੂੰ ਸੰਬੋਧਨ ਕਰਨਗੇ ਅਤੇ ਖੇਤੀ ਕਾਨੂੰਨਾਂ 'ਤੇ ਆਪਣੀ ਗੱਲ ਰੱਖਣਗੇ। ਇਸ ਮੌਕੇ 'ਤੇ ਪੀ. ਐੱਮ. ਮੋਦੀ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 7ਵੀਂ ਕਿਸ਼ਤ ਦੇ ਤੌਰ 'ਤੇ 18,000 ਕਰੋੜ ਰੁਪਏ ਦੀ ਅਗਲੀ ਕਿਸ਼ਤ ਵੀ ਟਰਾਂਸਫਰ ਕਰਨਗੇ।

PM-KISAN Installment To 9 Crore Farmers On Dec 25, Announces PM Modi | OTV  News

ਇਹ ਜਾਣਕਾਰੀ ਬੁੱਧਵਾਰ ਇਕ ਟਵੀਟ ਵਿਚ ਕਿਹਾ ਕਿ ਪੀ. ਐੱਮ. ਨਰਿੰਦਰ ਮੋਦੀ 25 ਦਸੰਬਰ ਨੂੰ 9 ਕਰੋੜ ਕਿਸਾਨਾਂ ਨੂੰ 18,000 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨਗੇ।Modi to release PM-KISAN instalment to 9 crore farmers on Dec 25

ਪੀ. ਐੱਮ. ਮੋਦੀ ਦੇ ਸਮਾਗਮ ਵਿਚ 6 ਸੂਬਿਆਂ ਤੋਂ ਕਿਸਾਨਾਂ ਨੂੰ ਸ਼ਾਮਲ ਕੀਤਾ ਜਾਵੇਗਾ। ਇਹ ਸਾਰੇ ਕਿਸਾਨ ਭਾਰਤ ਸਰਕਾਰ ਵੱਲੋਂ ਲਏ ਗਏ ਫ਼ੈਸਲਿਆਂ 'ਤੇ ਆਪਣੇ ਵਿਚਾਰ ਸਾਂਝੇ ਕਰਨਗੇ। ਇਸ ਗੱਲਬਾਤ ਦੌਰਾਨ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਵੀ ਮੌਜੂਦ ਰਹਿਣਗੇ।

ਹੋਰ ਪੜ੍ਹੋ :ਕਿਸਾਨਾਂ ਦਾ ਠੋਕਵਾਂ ਜਵਾਬ,ਕੇਂਦਰ ਮੰਨ ‘ਚੋਂ ਖੋਟ ਕੱਢ ਕੇ ਕਰੇ ਗੱਲਬਾਤ

Amid farmers' protests, PM Modi to release PM-KISAN instalment to 9 crore  farmers Dec 25 - OrissaPOST

ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ ਕਿਸਾਨ ਸਨਮਾਨ ਨਿਧੀ ਦੀ ਇਹ ਕਿਸ਼ਤ ਉਸ ਸਮੇਂ ਜਾਰੀ ਕੀਤੀ ਜਾ ਰਹੀ ਹੈ ਜਦੋਂ ਪੰਜਾਬ ਅਤੇ ਹਰਿਆਣਾ ਦੇ ਅੰਦੋਲਨਕਾਰੀ ਕਿਸਾਨ ਪਿਛਲੇ ਇਕ ਮਹੀਨੇ ਤੋਂ ਸਰਕਾਰ ਤੋਂ ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਇਸ ਸਬੰਧੀ ਕਿਸਾਨ ਜੱਥੇਬੰਦੀਆਂ ਅਤੇ ਸਰਕਾਰ ਦਰਮਿਆਨ ਕਈ ਦੌਰ ਗੱਲਬਾਤ ਹੋ ਚੁੱਕੀ ਹੈ ਪਰ ਅਜੇ ਤੱਕ ਇਹ ਬੇਸਿੱਟਾ ਰਹੀ ਹੈ।

ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਇਨ੍ਹਾਂ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਵਾਪਸ ਲੈਣਾ ਚਾਹੀਦਾ ਹੈ, ਜਦੋਂ ਕਿ ਸਰਕਾਰ ਦਾ ਕਹਿਣਾ ਹੈ ਕਿ ਇਹ ਕਾਨੂੰਨ ਕਿਸਾਨਾਂ ਦੇ ਫਾਇਦੇ ਲਈ ਹਨ ਅਤੇ ਕਿਸਾਨਾਂ ਨੂੰ ਇਸ ਬਾਰੇ ਵਿਚਾਰ-ਵਟਾਂਦਰੇ ਕਰਨੇ ਚਾਹੀਦੇ ਹਨ।

Related Post