ਨੀਰਵ ਮੋਦੀ ਨੂੰ ਵੱਡਾ ਝਟਕਾ, PNB ਘੁਟਾਲੇ ਦੇ ਦੋਸ਼ੀ ਦੀ ਹਵਾਲਗੀ ਨੂੰ ਬ੍ਰਿਟੇਨ ਸਰਕਾਰ ਨੇ ਦਿੱਤੀ ਮਨਜ਼ੂਰੀ 

By  Shanker Badra April 16th 2021 07:24 PM

ਲੰਡਨ : ਭਗੋੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਨੂੰ ਹੁਣ ਛੇਤੀ ਹੀ ਬ੍ਰਿਟੇਨ ਤੋਂ ਭਾਰਤ ਲਿਆਂਦਾ ਜਾਵੇਗਾ। ਨੀਰਵ ਮੋਦੀਨੂੰ ਭਾਰਤ ਲਿਆਉਣ ਦਾ ਰਸਤਾ ਸਾਫ਼ ਹੋ ਗਿਆ ਹੈ। ਬ੍ਰਿਟੇਨ ਦੇ ਗ੍ਰਹਿ ਮੰਤਰੀ ਨੇ ਭਾਰਤ ਦੀ ਹਵਾਲਗੀ ਦੀ ਮੰਗ ਨੂੰ ਮੰਨ ਕੇਮਨਜ਼ੂਰੀ ਦੇ ਦਿੱਤੀ ਹੈ। ਸੀਬੀਆਈ ਅਧਿਕਾਰੀ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਬ੍ਰਿਟੇਨ ਦੀ ਗ੍ਰਹਿ ਮੰਤਰੀ ਪ੍ਰੀਤੀ ਪਟੇਲ ਨੇ ਨੀਰਵ ਮੋਦੀ ਨੂੰ ਭਾਰਤ ਹਵਾਲਗੀ ਕਰਨ ਦੇ ਫੈਸਲੇ ਨੂੰ ਮਨਜ਼ੂਰੀ ਦੇ ਦਿੱਤੀ ਹੈ।

PNB Scam Case : UK Home Minister approves extradition of Nirav Modi to India ਨੀਰਵ ਮੋਦੀ ਨੂੰ ਵੱਡਾ ਝਟਕਾ, PNB ਘੁਟਾਲੇ ਦੇ ਦੋਸ਼ੀ ਦੀ ਹਵਾਲਗੀ ਨੂੰ ਬ੍ਰਿਟੇਨ ਸਰਕਾਰ ਨੇ ਦਿੱਤੀ ਮਨਜ਼ੂਰੀ

ਪੜ੍ਹੋ ਹੋਰ ਖ਼ਬਰਾਂ : ਸ਼ਰਾਬ ਦੇ ਸ਼ੌਕੀਨਾਂ ਲਈ ਹੁਣ ਵੱਡੀ ਖ਼ਬਰ , ਚੰਡੀਗੜ੍ਹ ਪ੍ਰਸ਼ਾਸਨ ਨੇ ਲਿਆ ਅਹਿਮ ਫ਼ੈਸਲਾ  

ਇਸ ਤੋਂ ਪਹਿਲਾਂ ਲੰਡਨ ਦੀ ਇੱਕ ਅਦਾਲਤ ਨੇ ਇਸ ਕੇਸ ਦੀ ਸੁਣਵਾਈ ਕਰਦਿਆਂ ਨੀਰਵ ਮੋਦੀ ਦੇ ਭਾਰਤ ਹਵਾਲਗੀ ਕਰਨ ਲਈ ਸਹਿਮਤੀ ਦੇ ਦਿੱਤੀ ਸੀ ਅਤੇ ਉਨ੍ਹਾਂ ਦੀਆਂ ਸਾਰੀਆਂ ਪਟੀਸ਼ਨਾਂ ਨੂੰ ਇਹ ਕਹਿ ਕੇ ਖਾਰਜ ਕਰ ਦਿੱਤਾ ਸੀ ਕਿ ਉਨ੍ਹਾਂ ਦਾ ਭਾਰਤ ਦੀ ਜੇਲ੍ਹ ਵਿੱਚ ਖਿਆਲ ਰੱਖਿਆ ਜਾਵੇਗਾ। ਹਾਲਾਂਕਿ ਮਾਹਰ ਕਹਿੰਦੇ ਹਨ ਕਿ ਨੀਰਵ ਮੋਦੀ ਕੋਲ ਅਜੇ ਅਪੀਲ ਕਰਨ ਦਾ ਤਰੀਕਾ ਹੈ ਅਤੇ ਉਹ ਇਸ ਹੁਕਮ ਨੂੰ ਹਾਈ ਕੋਰਟ ਵਿੱਚ ਚੁਣੌਤੀ ਦੇ ਸਕਦੇ ਹਨ।

PNB Scam Case : UK Home Minister approves extradition of Nirav Modi to India ਨੀਰਵ ਮੋਦੀ ਨੂੰ ਵੱਡਾ ਝਟਕਾ, PNB ਘੁਟਾਲੇ ਦੇ ਦੋਸ਼ੀ ਦੀ ਹਵਾਲਗੀ ਨੂੰ ਬ੍ਰਿਟੇਨ ਸਰਕਾਰ ਨੇ ਦਿੱਤੀ ਮਨਜ਼ੂਰੀ

ਨੀਰਵ ਮੋਦੀ ਅਤੇ ਉਸ ਦੇ ਮਾਮੇ ਮੇਹੁਲ ਚੋਕਸੀ 'ਤੇ ਪੰਜਾਬ ਨੈਸ਼ਨਲ ਬੈਂਕ ਦੇ ਅਧਿਕਾਰੀਆਂ ਨਾਲ ਮਿਲ ਕੇ 14,000 ਕਰੋੜ ਰੁਪਏ ਤੋਂ ਵੱਧ ਦੇ ਲੋਨ ਦੀ ਧੋਖਾਧੜੀ ਦਾ ਦੋਸ਼ ਹੈ। ਇਹ ਧੋਖਾਧੜੀ ਇੱਕ ਗਰੰਟੀ ਦੇ ਪੱਤਰ ਰਾਹੀਂ ਕੀਤੀ ਗਈ ਸੀ। ਭਾਰਤ ਵਿੱਚ ਬੈਂਕ ਘੁਟਾਲੇ ਅਤੇ ਮਨੀ ਲਾਂਡਰਿੰਗ ਦੇ ਦੋ ਵੱਡੇ ਮਾਮਲੇ ਸੀਬੀਆਈ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਦਰਜ ਕੀਤੇ ਗਏ ਹਨ। ਇਸ ਤੋਂ ਇਲਾਵਾ ਉਸਦੇ ਖਿਲਾਫ ਭਾਰਤ ਵਿੱਚ ਕੁਝ ਹੋਰ ਕੇਸ ਵੀ ਦਰਜ ਹਨ। ਉਸਦੀ ਬ੍ਰਿਟੇਨ ਨੂੰ ਹਵਾਲਗੀ ਅਗਸਤ 2018 ਵਿਚ ਸੀਬੀਆਈ ਅਤੇ ਈਡੀ ਦੀ ਬੇਨਤੀ ਤੇ ਕੀਤੀ ਗਈ ਸੀ।

PNB Scam Case : UK Home Minister approves extradition of Nirav Modi to India ਨੀਰਵ ਮੋਦੀ ਨੂੰ ਵੱਡਾ ਝਟਕਾ, PNB ਘੁਟਾਲੇ ਦੇ ਦੋਸ਼ੀ ਦੀ ਹਵਾਲਗੀ ਨੂੰ ਬ੍ਰਿਟੇਨ ਸਰਕਾਰ ਨੇ ਦਿੱਤੀ ਮਨਜ਼ੂਰੀ

ਘੁਟਾਲੇ ਤੋਂ ਬਾਅਦ ਭਾਰਤ ਤੋਂ ਭੱਜ ਚੁੱਕੇ ਨੀਰਵ ਮੋਦੀ ਇਸ ਸਮੇਂ ਲੰਡਨ ਦੀ ਵੈਂਡਸਵਰਥ ਜੇਲ੍ਹ ਵਿੱਚ ਬੰਦ ਹਨ। ਹਵਾਲਗੀ ਤੋਂ ਬਚਣ ਲਈ ਨੀਰਵ ਮੋਦੀ ਨੇ ਅਦਾਲਤ ਵਿੱਚ ਕਿਹਾ ਸੀ ਕਿ ਉਹ ਦਿਮਾਗੀ ਤੌਰ ‘ਤੇ ਬਿਮਾਰ ਹੈ। ਉਸਨੇ ਭਾਰਤ ਦੀ ਜੇਲ੍ਹ ਵਿੱਚ ਸਹੂਲਤਾਂ ਨਾ ਹੋਣ ਦਾ ਵੀ ਦਾਅਵਾ ਕੀਤਾ ਸੀ। ਹਾਲਾਂਕਿ, ਅਦਾਲਤ ਨੇ ਨੀਰਵ ਮੋਦੀ ਦੀਆਂ ਇਨ੍ਹਾਂ ਦਲੀਲਾਂ ਨੂੰ ਰੱਦ ਕਰ ਦਿੱਤਾ ਸੀ।

PNB Scam Case : UK Home Minister approves extradition of Nirav Modi to India ਨੀਰਵ ਮੋਦੀ ਨੂੰ ਵੱਡਾ ਝਟਕਾ, PNB ਘੁਟਾਲੇ ਦੇ ਦੋਸ਼ੀ ਦੀ ਹਵਾਲਗੀ ਨੂੰ ਬ੍ਰਿਟੇਨ ਸਰਕਾਰ ਨੇ ਦਿੱਤੀ ਮਨਜ਼ੂਰੀ

ਪੜ੍ਹੋ ਹੋਰ ਖ਼ਬਰਾਂ : ਕੋਰੋਨਾ ਮਰੀਜ਼ਾਂ ਦੀਆਂ ਲਾਸ਼ਾਂ ਨੂੰ ਕੂੜਾ ਸੁੱਟਣ ਵਾਲੀ ਗੱਡੀ 'ਚ ਲਿਜਾਇਆ ਗਿਆ

ਇਸ ਕੇਸ ਵਿਚ ਬ੍ਰਿਟੇਨ ਦੇ ਗ੍ਰਹਿ ਮੰਤਰੀ ਨੇ ਜਾਲਸਾਜੀ ਅਤੇ ਮਨੀਲਾਂਡਰਿੰਗ ਦੇ ਦੋਸ਼ਾਂ ਉੱਤੇ ਭਾਰਤ ਵਿਚ ਵਾਂਟਿਡ ਹੀਰਾ ਕਾਰੋਬਾਰੀ ਨੀਰਵ ਮੋਦੀ ਦੀ ਹਵਾਲਗੀ ਨੂੰ ਅੱਜ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਲੰਡਨ ਦੀ ਇਕ ਅਦਾਲਤ ਨੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਨੀਰਵ ਮੋਦੀ ਦੇ ਭਾਰਤ ਹਵਾਲਗੀ ਉੱਤੇ ਸਹਿਮਤੀ ਜਤਾਈ ਸੀ। ਨਾਲ ਹੀ ਉਸ ਦੀਆਂ ਸਾਰੀਆਂ ਦਲੀਲਾਂ ਨੂੰ ਖਾਰਿਜ ਕਰਦੇ ਹੋਏ ਕਿਹਾ ਸੀ ਕਿ ਭਾਰਤ ਦੀ ਜੇਲ ਵਿਚ ਉਸਦਾ ਖਿਆਲ ਰੱਖਿਆ ਜਾਵੇਗਾ।

-PTCNews

Related Post