ਪੀਐਨਬੀ ਘੁਟਾਲੇ ਦੇ ਮੁੱਖ ਦੋਸ਼ੀ ਤੇ ਫਰਾਰ ਹੀਰਾ ਵਪਾਰੀ ਨੀਰਵ ਮੋਦੀ ਨੂੰ ਲੰਦਨ 'ਚ ਕੀਤਾ ਗ੍ਰਿਫ਼ਤਾਰ

By  Shanker Badra March 20th 2019 03:43 PM -- Updated: March 20th 2019 03:58 PM

ਪੀਐਨਬੀ ਘੁਟਾਲੇ ਦੇ ਮੁੱਖ ਦੋਸ਼ੀ ਤੇ ਫਰਾਰ ਹੀਰਾ ਵਪਾਰੀ ਨੀਰਵ ਮੋਦੀ ਨੂੰ ਲੰਦਨ 'ਚ ਕੀਤਾ ਗ੍ਰਿਫ਼ਤਾਰ:ਲੰਦਨ : ਭਾਰਤ ਵਿਚ 13500 ਕਰੋੜ ਰੁਪਏ ਦੇ ਪੰਜਾਬ ਨੈਸ਼ਨਲ ਬੈਂਕ ਘਪਲੇ ਵਿਚ ਲੋੜੀਂਦੇ ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਨੂੰ ਅੱਜ ਲੰਦਨ ਵਿਚ ਗ੍ਰਿਫ਼ਤਾਰ ਕਰ ਲਿਆ ਹੈ।ਨੀਰਵ ਮੋਦੀ ਪਿਛਲੇ ਦਿਨਾਂ ਤੋਂ ਲੰਡਨ 'ਚ ਪਛਾਣ ਬਦਲ ਕੇ ਬੇਖੌਫ ਘੁੰਮ ਰਹੇ ਸਨ।ਜਿਸ ਤੋਂ ਬਾਅਦ ਨੀਰਵ ਮੋਦੀ ਨੂੰ ਵੈਸਟਮਨਿਸਟਰ ਦੀ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। [caption id="attachment_272073" align="aligncenter" width="286"] PNB scam main Guilty Nirav Modi Arrested in London
ਪੀਐਨਬੀ ਘੁਟਾਲੇ ਦੇ ਮੁੱਖ ਦੋਸ਼ੀ ਤੇ ਫਰਾਰ ਹੀਰਾ ਵਪਾਰੀ ਨੀਰਵ ਮੋਦੀ ਨੂੰ ਲੰਦਨ 'ਚ ਕੀਤਾ ਗ੍ਰਿਫ਼ਤਾਰ[/caption] ਦੱਸ ਦੇਈਏ ਕਿ ਲੰਡਨ ਦੀ ਵੈਸਟਮਿਨਿਸਟਰ ਮੈਜਿਸਟ੍ਰੇਟ ਅਦਾਲਤ ਨੇ ਭਾਰਤ ‘ਚ ਪੰਜਾਬ ਨੈਸ਼ਨਲ ਬੈਂਕ ਨਾਲ 13 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦੇ ਘੁਟਾਲੇ ‘ਚ ਲੋੜੀਂਦੇ ਮੁੱਖ ਦੋਸ਼ੀ ਹੀਰਾ ਕਾਰੋਬਾਰੀ ਨੀਰਵ ਮੋਦੀ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਸਨ। [caption id="attachment_272074" align="aligncenter" width="300"] PNB scam main Guilty Nirav Modi Arrested in London
ਪੀਐਨਬੀ ਘੁਟਾਲੇ ਦੇ ਮੁੱਖ ਦੋਸ਼ੀ ਤੇ ਫਰਾਰ ਹੀਰਾ ਵਪਾਰੀ ਨੀਰਵ ਮੋਦੀ ਨੂੰ ਲੰਦਨ 'ਚ ਕੀਤਾ ਗ੍ਰਿਫ਼ਤਾਰ[/caption] ਜ਼ਿਕਰਯੋਗ ਹੈ ਕਿ ਨੀਰਵ ਮੋਦੀ ਉੱਤੇ ਪੰਜਾਬ ਨੈਸ਼ਨਲ ਬੈਂਕ ਤੋਂ ਕਰੀਬ ਦੋ ਅਰਬ ਡਾਲਰ (ਕਰੀਬ 13 ਹਜ਼ਾਰ ਕਰੋੜ) ਦਾ ਕਰਜ਼ ਲੈ ਕੇ ਵਾਪਸ ਨਾ ਕਰਨ ਦਾ ਇਲਜ਼ਾਮ ਹੈ।ਭਾਰਤ ਦੀ ਪੰਜਾਬ ਨੈਸ਼ਨਲ ਬੈਂਕ ਦੀ 13 ਹਜ਼ਾਰ ਕਰੋੜ ਤੋਂ ਜ਼ਿਆਦਾ ਦੀ ਰਕਮ ਲੈ ਕੇ ਫ਼ਰਾਰ ਹੋਣ ਵਾਲੇ ਹੀਰਾ ਕਾਰੋਬਾਰੀ ਨੀਰਵ ਮੋਦੀ ਨੂੰ ਬੀਤੇ ਦਿਨੀਂ ਪਹਿਲੀ ਵਾਰ ਲੰਡਨ 'ਚ ਦੇਖਿਆ ਗਿਆ ਸੀ। -PTCNews

Related Post