ਜ਼ਹਿਰੀਲੀ ਸ਼ਰਾਬ ਨਾਲ ਵਾਪਰੇ ਦੁਖਾਂਤ ਤੋਂ ਬਾਅਦ ਸੂਬਾ ਸਰਕਾਰ ਦੇ ਦੋਹਰੇ ਮਾਪਦੰਡ ਆਏ ਸਾਹਮਣੇ : ਬਿਕਰਮ ਸਿੰਘ ਮਜੀਠੀਆ

By  Shanker Badra August 13th 2020 05:05 PM -- Updated: August 13th 2020 07:16 PM

ਜ਼ਹਿਰੀਲੀ ਸ਼ਰਾਬ ਨਾਲ ਵਾਪਰੇ ਦੁਖਾਂਤ ਤੋਂ ਬਾਅਦ ਸੂਬਾ ਸਰਕਾਰ ਦੇ ਦੋਹਰੇ ਮਾਪਦੰਡ ਆਏ ਸਾਹਮਣੇ : ਬਿਕਰਮ ਸਿੰਘ ਮਜੀਠੀਆ:ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਅੱਜ ਜ਼ਹਿਰੀਲੀ ਸ਼ਰਾਬ ਕਾਰਨ ਮਾਰੇ ਗਏ ਲੋਕਾਂ ਦੇ ਪੀੜਤ ਪਰਿਵਾਰਾਂ ਦੇ ਨਾਲ ਪ੍ਰੈਸ ਕਾਨਫਰੰਸ ਕੀਤੀ ਗਈ ਹੈ। ਬਿਕਰਮ ਸਿੰਘ ਮਜੀਠੀਆ ਨੇ ਉਨ੍ਹਾਂ ਦਾ ਦੁੱਖ ਦਰਦ ਬਿਆਨ ਕਰਦਿਆ ਕਿਹਾ ਕਿ ਕਾਂਗਰਸ ਸਰਕਾਰ ਨੂੰ ਇਨ੍ਹਾਂ ਨਾਲ ਕੋਈ ਹਮਦਰਦੀ ਨਹੀ ਹੈ ਅਤੇ ਨਾ ਹੀ ਇਨ੍ਹਾਂ ਪਰਿਵਾਰਾਂ ਦੀ ਕੋਈ ਸਾਰ ਲੈ ਰਿਹਾ ਹੈ।

ਜ਼ਹਿਰੀਲੀ ਸ਼ਰਾਬ ਨਾਲ ਵਾਪਰੇ ਦੁਖਾਂਤ ਤੋਂ ਬਾਅਦ ਸੂਬਾ ਸਰਕਾਰ ਦੇ ਦੋਹਰੇ ਮਾਪਦੰਡ ਆਏ ਸਾਹਮਣੇ : ਬਿਕਰਮ ਸਿੰਘ ਮਜੀਠੀਆ

ਉਨ੍ਹਾਂ ਕਿਹਾ ਕਿ ਜ਼ਹਿਰੀਲੀ ਸ਼ਰਾਬ ਨਾਲ ਵਾਪਰੇ ਦੁਖਾਂਤ ਤੋਂ ਬਾਅਦ ਸੂਬਾ ਸਰਕਾਰ ਦੇ ਦੋਹਰੇ ਮਾਪਦੰਡ ਸਾਹਮਣੇ ਆਏ ਹਨ। ਕਾਂਗਰਸ ਸਰਕਾਰ ਦਾ ਟੀਚਾ ਸਿਰਫ ਮਾਮਲੇ ਨੂੰ ਦਬਾਉਣਾ ਹੈ। ਤਰਨਾਤਰਨ ਜਿਲ੍ਹੇ ਦੇ 10 ਤੋਂ ਵੱਧ ਪੀੜਿਤਾਂ ਨੇ ਅੱਖਾਂ ਦੀ ਰੋਸ਼ਨੀ ਗਵਾਈ ਹੈ। ਅੱਖਾਂ ਦੀ ਰੋਸ਼ਨੀ ਗਵਾ ਚੁਕੇ ਇਨ੍ਹਾਂ ਪੀੜਤਾਂ ਦੀ ਸੂਬਾ ਸਰਕਾਰ ਵਲੋਂ ਅਜੇ ਤੱਕ ਸਾਰ ਨਹੀਂ ਲਈ ਗਈ।

ਜ਼ਹਿਰੀਲੀ ਸ਼ਰਾਬ ਨਾਲ ਵਾਪਰੇ ਦੁਖਾਂਤ ਤੋਂ ਬਾਅਦ ਸੂਬਾ ਸਰਕਾਰ ਦੇ ਦੋਹਰੇ ਮਾਪਦੰਡ ਆਏ ਸਾਹਮਣੇ : ਬਿਕਰਮ ਸਿੰਘ ਮਜੀਠੀਆ

ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਭਾਵੇਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੀੜਤ ਪਰਿਵਾਰਾਂ ਨੂੰ ਹਰ ਮਾਲੀ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ ਸੀ ਪਰ ਅਜੇ ਤੱਕ ਕੋਈ ਸਰਕਾਰ ਵੱਲੋਂ ਕੋਈ ਰਾਹਤ ਨਹੀਂ ਦਿੱਤੀ ਗਈ। ਸਰਕਾਰੀ ਹਸਪਤਾਲਾਂ 'ਚ ਵੀ ਇਨ੍ਹਾਂ ਪੀੜਤਾਂ ਨੂੰ ਦਵਾਈਆਂ ਦਾ ਖਰਚਾ ਆਪ ਚੁੱਕਣਾ ਪਿਆ ਹੈ।

ਜ਼ਹਿਰੀਲੀ ਸ਼ਰਾਬ ਨਾਲ ਵਾਪਰੇ ਦੁਖਾਂਤ ਤੋਂ ਬਾਅਦ ਸੂਬਾ ਸਰਕਾਰ ਦੇ ਦੋਹਰੇ ਮਾਪਦੰਡ ਆਏ ਸਾਹਮਣੇ : ਬਿਕਰਮ ਸਿੰਘ ਮਜੀਠੀਆ

ਇਸ ਦੇ ਨਾਲ ਹੀ ਮਜੀਠੀਆ ਨੇ ਕਿਹਾ ਕਿ ਕਾਂਗਰਸ ਸਰਕਾਰ ਨੂੰ ਇਨ੍ਹਾਂ ਪੀੜਤਾਂ ਦੀ ਚਿੰਤਾ ਨਹੀਂ ਹੈ। ਉਨ੍ਹਾਂ ਕਿਹਾ ਕਿ ਅੱਖਾਂ ਦੀ ਰੋਸ਼ਨੀ ਗਵਾਉਣ ਵਾਲੇ ਪੀੜਤਾਂ ਨੂੰ ਸਰਕਾਰ 20-20 ਲੱਖ ਰੁਪਏ ਦੇਵੇ। ਉਨ੍ਹਾਂ ਇਹ ਵੀ ਕਿਹਾ ਕਿ ਦੋਸ਼ੀਆਂ ਨੂੰ ਬਚਾਉਣ ਲਈ ਪੁਲਿਸ ਵਲੋਂ ਕਮਜ਼ੋਰ ਧਾਰਾਵਾਂ ਲਾਈਆਂ ਗਈਆਂ ਹਨ। 308, 273, 261 ਸਮੇਤ ਵੱਖ -ਵੱਖ ਧਾਰਾਵਾਂ ਤਹਿਤ ਇਨ੍ਹਾਂ ਦੇ ਮਾਮਲੇ 'ਚ ਅਲਗ ਤੋਂ ਮਾਮਲਾ ਦਰਜ ਕੀਤਾ ਜਾਵੇ।

-PTCNews

Related Post