ਪੁਲਿਸ ਨੇ 3 ਵਿਅਕਤੀਆਂ ਨੂੰ ਪਿਸਟਲ ਸਮੇਤ ਕੀਤਾ ਗ੍ਰਿਫ਼ਤਾਰ

By  Pardeep Singh February 2nd 2022 04:23 PM -- Updated: February 2nd 2022 04:27 PM

ਮੋਗਾ: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੁਲਿਸ ਵੱਲੋਂ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਹੈ। ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਮਾਰੂਤੀ ਨੂੰ ਰੋਕ ਕੇ ਚੈਕਿੰਗ ਕੀਤੀ ਗਈ ਜਿਸ ਵਿਚੋਂ 20 ਲੱਖ 50 ਹਜ਼ਾਰ ਦੀ ਨਕਦੀ ਬਰਾਮਦ ਕੀਤੀ। ਪੁਲਿਸ ਵੱਲੋਂ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਐਸਐਸਪੀ ਚਰਨਜੀਤ ਸਿੰਘ ਸੋਹਲ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਹੈ ਕਿ ਮੋਗਾ ਪੁਲਿਸ ਪਾਰਟੀ ਵੱਲੋਂ ਫਲਾਇੰਗ ਸਕੁਐਡ ਟੀਮ ਨਾਲ ਚੂਹੜਚੱਕ ਨਾਕਾਬੰਦੀ ਦੌਰਾਨ  ਇਕ ਮਾਰੂਤੀ ਕਾਰ ਨੂੰ ਰੋਕਿਆ। ਪੁਲਿਸ ਵੱਲੋਂ ਚੈਕਿੰਗ ਕੀਤੀ ਗਈ ਅਤੇ ਗੱਡੀ ਵਿਚੋਂ 20 ਲੱਖ 50 ਹਜ਼ਾਰ ਰੁਪਏ ਦੀ ਨਗਦੀ ਬਰਾਮਦ ਕੀਤੀ ਗਈ ਹੈ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਕੋਲੋਂ 2 ਪਿਸਟਲ ਸਮੇਤ ਦੋ ਕਾਰਤੂਸ ਬਰਾਮਦ ਕੀਤੇ ਹਨ। ਇਹ ਵੀ ਪੜ੍ਹੋ:ਵਾਰਾਨਸੀ 'ਚ ਕਰੋੜਾਂ ਦੀ ਨਕਲੀ ਕੋਰੋਨਾ ਵੈਕਸੀਨ ਤੇ ਕੋਰੋਨਾ ਕਿੱਟ ਬਰਾਮਦ -PTC News

Related Post