Thu, Mar 12, 2026
Whatsapp

ਪੁਲਿਸ ਨੇ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਗਿਰੋਹ ਦੇ ਦੋ ਮੈਂਬਰਾਂ ਨੂੰ ਕੀਤਾ ਕਾਬੂ

Reported by:  PTC News Desk  Edited by:  Pardeep Singh -- February 17th 2023 04:41 PM -- Updated: February 17th 2023 04:48 PM
ਪੁਲਿਸ ਨੇ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਗਿਰੋਹ ਦੇ ਦੋ ਮੈਂਬਰਾਂ ਨੂੰ ਕੀਤਾ ਕਾਬੂ

ਪੁਲਿਸ ਨੇ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਗਿਰੋਹ ਦੇ ਦੋ ਮੈਂਬਰਾਂ ਨੂੰ ਕੀਤਾ ਕਾਬੂ

ਲੁਧਿਆਣਾ: ਲੁਧਿਆਣਾ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਪੁਲਿਸ ਨੇ ਗ਼ੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਇਕ ਗਿਰੋਹ ਦੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਉਨ੍ਹਾਂ ਕੋਲੋਂ 6 ਪਿਸਟਲ32 ਬੋਰ, 8 ਮੈਗਜ਼ੀਨ ਅਤੇ 12 ਕਾਰਤੂਸ ਬਰਾਮਦ  ਕੀਤੇ ਹਨ।

ਇਸ ਬਾਰੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਵਿਸਥਾਰ ਵਿੱਚ ਦੱਸ ਦੇ ਹੋਏ ਕਿਹਾ ਹੈ ਕਿ ਗੁਪਤ ਸੂਚਨਾ ਦੇ ਆਧਾਰ ਉੱਤੇ ਗ਼ੈਰ ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕਾਬੂ ਕੀਤੇ ਗਏ ਮੁਲਜ਼ਮਾਂ ਕੋਲੋਂ 6 ਪਿਸਟਲ 32 ਬੋਰ, 8 ਮੈਗਜ਼ੀਨ ਅਤੇ 12 ਕਾਰਤੂਸ ਬਰਾਮਦ ਕੀਤ ੇ ਹਨ।


ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਗੈਂਗਸਟਰਾਂ ਉੱਤੇ ਪਹਿਲਾਂ ਵੀ ਮਾਮਲੇ ਦਰਜ ਹਨ। ਉਨ੍ਹਾਂ ਦਾ ਪਹਿਲਾਂ ਵੀ ਅਪਰਾਧਿਕ ਰਿਕਾਰਡ  ਹੈ।  ਉਨ੍ਹਾਂ ਨੇ ਕਿਹਾ ਹੈ ਕਿ ਪੁਲਿਸ ਦਾ ਕਹਿਣਾ ਹੈ ਕਿ ਜਾਂਚ ਕੀਤੀ ਜਾ ਰਹੀ ਹੈ ਅਤੇ ਪੁਲਿਸ ਨੂੰ ਇੰਨ੍ਹਾਂ ਕੋਲੋ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।

- PTC NEWS

Top News view more...

Latest News view more...

PTC NETWORK
PTC NETWORK