ਪੁਲਿਸ ਨੇ ਕੀਤਾ ਨਜਾਇਜ਼ ਸ਼ਰਾਬ ਦੀ ਫ਼ੈਕਟਰੀ ਦਾ ਪਰਦਾਫਾਸ਼ , ਦੋ ਵਿਅਕਤੀਆਂ ਹਿਰਾਸਤ 'ਚ

By  Jagroop Kaur May 22nd 2021 11:24 PM

ਪੰਜਾਬ ਦੇ ਆਬਕਾਰੀ ਵਿਭਾਗ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਬਾਦਲ ਵਿਖੇ ਇਕ ਗੈਰ ਕਾਨੂੰਨੀ ਸ਼ਰਾਬ ਦੀ ਫ਼ੈਕਟਰੀ 'ਤੇ ਅਚਨਚੇਤ ਛਾਪਾ ਮਾਰਿਆ ਗਿਆ। ਇਸ ਮੌਕੇ 'ਤੇ ਪਹੁੰਚੇ ਜੁਆਇੰਟ ਆਬਕਾਰੀ ਕਮਿਸ਼ਨਰ ਨਰੇਸ਼ ਦੂਬੇ ਨੇ ਦੱਸਿਆ ਕਿ ਇਸ ਗੈਰ ਕਾਨੂੰਨੀ ਫ਼ੈਕਟਰੀ ਵਿਚ ਭਾਰੀ ਮਾਤਰਾ 'ਚ ਖਾਲੀ ਬੋਤਲਾਂ ਈ.ਐਨ.ਏ (ਐਕਸਟਰਾ ਨਿਊਟਰਲ ਅਲਕੋਹਲ) 1500 ਲੀਟਰ ਸ਼ਰਾਬ ਸਮੇਤ ਬੋਤਲਾਂ ਦੇ ਸਟਿੱਕਰ, ਨਕਲੀ ਹੈਲੋਗ੍ਰਾਮ ਤੇ ਭਾਰੀ ਮਾਤਰਾ ਵਿਚ ਢਕਣ ਬਰਾਮਦ ਕੀਤੇ ਗਏ ਹਨ।

Read more : PSPCL ਭਰਤੀ 2021: 2632 ਸਹਾਇਕ ਲਾਈਨਮੈਨ ਅਤੇ ਹੋਰ ਅਸਾਮੀਆਂ ਲਈ ਅਰਜ਼ੀ ਦਿਓ

ਉਹਨਾਂ ਦੱਸਿਆ ਕਿ ਇਸ ਨਜਾਇਜ ਫੈਕਟਰੀ ਦੇ ਮੈਨੇਜਰ 45 ਸਾਲਾ ਆਨੰਦ ਸ਼ਰਮਾ ਅਤੇ ਉਸਦੇ ਇੱਕ ਸ਼ਾਥੀ ਨੂੰ ਗਿ੍ਰਫਤਾਰ ਕੀਤਾ ਗਿਆ ਹੈ। ਹੋਰ ਜਾਣਕਾਰੀ ਦਿੰਦਿਆ ਉਨ੍ਹਾਂ ਦੱਸਿਆ ਕਿ ਬਾਦਲ ਪਿੰਡ ਦੇ ਨਜ਼ਦੀਕ ਇਕ ਬੋਟਲਿੰਗ ਪਲਾਟ ਦੀ ਆੜ ਵਿੱਚ ਅਤੇ ਬੋਟਲਿੰਗ ਪਲਾਟ ਦੀ ਮਿਲੀ ਭੁਗਤ ਨਾਲ ਇਹ ਗੈਰ ਕਾਨੂੰਨੀ ਸ਼ਰਾਬ ਦੀ ਫੈਕਟਰੀ ਚਲਾਈ ਜਾ ਰਹੀ ਸੀ।ਗੈਰ ਕਾਨੂੰਨੀ ਸ਼ਰਾਬ ਦੀ ਫੈਕਟਰੀ ਦਾ ਪਰਦਾਫਾਸ਼, ਵੱਡੀ ਮਾਤਰਾ 'ਚ ਸ਼ਰਾਬ ਸਮੇਤ 2 ਕਾਬੂ

Raed more : ਸੰਸਥਾਨਾਂ ‘ਚ ਹੋਣ ਵਾਲੇ ਟੀਕਾਕਰਨ ਨੂੰ ਲੈਕੇ ਦਿੱਲੀ ਸਰਕਾਰ ਨੇ ਲਿਆ ਇਹ ਫ਼ੈਸਲਾ

ਉਨ੍ਹਾਂ ਦੱਸਿਆ ਕਿ ਇਸ ਫੈਕਟਰੀ ਦੀ ਸ਼ਰਾਬ ਨੂੰ ਮਹਿੰਗੀਆਂ ਸ਼ਰਾਬ ਦੀਆਂ ਬੋਤਲਾਂ ਵਿੱਚ ਪਾ ਕੇ ਜਾਹਲੀ ਸਟਿਕਰ ਤੇ ਹੈਲੋਗ੍ਰਾਮ ਲਗਾ ਕੇ ਇਹ ਗੈਰ ਕਾਨੂੰਨੀ ਧੰਦਾ ਕੀਤਾ ਜਾ ਰਿਹਾ ਸੀ। ਉਹਨਾਂ ਦੱਸਿਆ ਕਿ ਇਸ ਸਬੰਧ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਵਿਭਾਗ ਵਲੋਂ ਅੱਗੇ ਵੱਡੇ ਪੱਧਰ 'ਤੇ ਜਾਂਚ ਪੜਤਾਲ ਕੀਤੀ ਜਾ ਰਹੀ ਹੈ।

Related Post